ਪੜਚੋਲ ਕਰੋ
Advertisement
ਇਸ ਵਾਰ ਪੰਜਾਬ ਸਰਕਾਰ ਮਨਾਏਗੀ ਅੰਤਰਰਾਸ਼ਟਰੀ ਯੋਗ ਦਿਵਸ , ਜਲੰਧਰ 'ਚ 20 ਜੂਨ ਨੂੰ ਹੋਵੇਗੀ ਯੋਗਸ਼ਾਲਾ ,ਸੀਐਮ ਮਾਨ ਸਮੇਤ ਕੇਜਰੀਵਾਲ ਵੀ ਹੋਣਗੇ ਸ਼ਾਮਲ
International Yoga Day : 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਦੇਸ਼ ਭਰ 'ਚ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਇਸ ਵਾਰ ਅੰਤਰਰਾਸ਼ਟਰੀ ਯੋਗ ਦਿਵਸ ਮਨਾਏਗੀ। 20 ਜੂਨ ਨੂੰ ਜਲੰਧਰ ਵਿੱਚ ਯੋਗ
International Yoga Day : 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਦੇਸ਼ ਭਰ 'ਚ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਇਸ ਵਾਰ ਅੰਤਰਰਾਸ਼ਟਰੀ ਯੋਗ ਦਿਵਸ ਮਨਾਏਗੀ। 20 ਜੂਨ ਨੂੰ ਜਲੰਧਰ ਵਿੱਚ ਯੋਗ ਦਿਵਸ ਮਨਾਇਆ ਜਾਵੇਗਾ। ਇਸ ਯੋਗ ਦਿਵਸ 'ਚ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਲੈ ਕੇ ਸੀਐੱਮ ਭਗਵੰਤ ਮਾਨ ਸਮੇਤ ਪੰਜਾਬ ਸਰਕਾਰ ਦੇ ਲਗਭਗ ਸਾਰੇ ਮੰਤਰੀ ਅਤੇ ਆਗੂ ਸ਼ਿਰਕਤ ਕਰਨਗੇ। ਇਸ ਸਬੰਧੀ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਪ੍ਰੋਗਰਾਮ ਵਿੱਚ 15 ਹਜ਼ਾਰ ਲੋਕਾਂ ਨੂੰ ਯੋਗਾ ਕਰਵਾਉਣ ਦੀ ਤਿਆਰੀ ਹੈ।
ਦਰਅਸਲ 'ਚ ਕਰੀਬ ਦੋ ਮਹੀਨੇ ਪਹਿਲਾਂ ਸੀਐਮ ਭਗਵੰਤ ਮਾਨ ਨੇ ਪੂਰੇ ਪੰਜਾਬ ਵਿੱਚ ਯੋਗਸ਼ਾਲਾਵਾਂ ਸ਼ੁਰੂ ਕਰਨ ਦੀ ਗੱਲ ਕਹੀ ਸੀ। ਉਨ੍ਹਾਂ ਇਸ ਮੁਹਿੰਮ ਨੂੰ ‘ਸੀਐਮ ਦ ਯੋਗਸ਼ਾਲਾ’ ਦੇ ਨਾਂ ਹੇਠ ਸ਼ੁਰੂ ਕਰਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਮਾਣਿਤ ਯੋਗਾ ਇੰਸਟ੍ਰਕਟਰ ਘਰ-ਘਰ ਜਾ ਕੇ ਯੋਗਾ ਦੀ ਸਿੱਖਿਆ ਲੈ ਕੇ ਲੋਕਾਂ ਨੂੰ ਸਿਹਤਮੰਦ ਬਣਾਉਣਗੇ। 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ।
5 ਸ਼ਹਿਰਾਂ ਵਿੱਚ ਯੋਗਾ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ
5 ਸ਼ਹਿਰਾਂ ਵਿੱਚ ਯੋਗਾ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ
ਜਲੰਧਰ ਸਥਿਤ ਪੰਜਾਬ ਪੁਲਿਸ ਦੇ ਪੀਏਪੀ ਗਰਾਊਂਡ ਵਿਖੇ ਯੋਗ ਦਿਵਸ ਪ੍ਰੋਗਰਾਮ ਕਰਵਾਇਆ ਜਾਵੇਗਾ। 20 ਜੂਨ ਨੂੰ ਹੋਣ ਵਾਲੇ ਇਸ ਪ੍ਰੋਗਰਾਮ ਵਿੱਚ 5 ਹੋਰ ਸ਼ਹਿਰਾਂ ਵਿੱਚ ਯੋਗਾ ਦੀਆਂ ਕਲਾਸਾਂ ਲਾਈਆਂ ਜਾਣਗੀਆਂ। ਇਨ੍ਹਾਂ ਸ਼ਹਿਰਾਂ ਵਿੱਚ ਸੰਗਰੂਰ, ਜਲੰਧਰ ਸ਼ਹਿਰ, ਹੁਸ਼ਿਆਰਪੁਰ ਅਤੇ ਮੋਹਾਲੀ ਸ਼ਾਮਲ ਹਨ। ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਤਹਿਤ ਸੀਐਮ ਦੀ ਯੋਗਸ਼ਾਲਾ ਲਈ ਸਰਕਾਰ ਨੇ ਵਿਸ਼ੇਸ਼ ਤੌਰ 'ਤੇ ਕਮਲੇਸ਼ ਕੁਮਾਰ ਮਿਸ਼ਰਾ ਅਤੇ ਅਮਰੇਸ਼ ਝਾਅ ਨੂੰ ਯੋਗਾ ਸਲਾਹਕਾਰ ਨਿਯੁਕਤ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਆਪ ਦਾ ਇਹ ਪ੍ਰੋਗਰਾਮ ਮੱਧ ਪ੍ਰਦੇਸ਼ ਵਿੱਚ ਪੀਐਮ ਮੋਦੀ ਦੇ ਪ੍ਰੋਗਰਾਮ ਤੋਂ ਇੱਕ ਦਿਨ ਪਹਿਲਾਂ ਆਯੋਜਿਤ ਕੀਤਾ ਜਾ ਰਿਹਾ ਹੈ।
ਪਹਿਲਾਂ ਇਨ੍ਹਾਂ ਸ਼ਹਿਰਾਂ ਵਿੱਚ ਸ਼ੁਰੂ ਹੋਈ ਸੀ ਯੋਗਸ਼ਾਲਾ
ਦੱਸ ਦੇਈਏ ਕਿ ਪਿਛਲੇ ਅਪ੍ਰੈਲ ਮਹੀਨੇ 'ਚ 'ਆਪ' ਕਨਵੀਨਰ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਪਟਿਆਲਾ ਤੋਂ ਸੀਐਮ ਯੋਗਸ਼ਾਲਾ ਦੀ ਸ਼ੁਰੂਆਤ ਕੀਤੀ ਸੀ। ਪਟਿਆਲਾ ਤੋਂ ਇਲਾਵਾ ਫਗਵਾੜਾ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਵੀ ਸੀਐਮ ਯੋਗਸ਼ਾਲਾ ਸ਼ੁਰੂ ਕੀਤੀ ਗਈ ਸੀ। ਇਸ ਮੌਕੇ ਕੇਜਰੀਵਾਲ ਨੇ ਕਿਹਾ ਸੀ ਕਿ ਹੌਲੀ-ਹੌਲੀ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ। ਕੇਜਰੀਵਾਲ ਨੇ ਕਿਹਾ ਸੀ ਕਿ ਜੇਕਰ ਇਨ੍ਹਾਂ ਸ਼ਹਿਰਾਂ 'ਚ 25 ਲੋਕ ਇਕ ਗਰੁੱਪ 'ਚ ਇਕੱਠੇ ਹੋਣ ਤਾਂ ਪੰਜਾਬ ਸਰਕਾਰ ਉਨ੍ਹਾਂ ਲਈ ਯੋਗਾ ਅਧਿਆਪਕ ਮੁਫਤ ਭੇਜੇਗੀ। ਇਸ ਦੇ ਲਈ ਸਰਕਾਰ ਵੱਲੋਂ ਇੱਕ ਫ਼ੋਨ ਨੰਬਰ ਵੀ ਜਾਰੀ ਕੀਤਾ ਗਿਆ ਸੀ ਕਿ ਇਸ ਨੰਬਰ 'ਤੇ ਮਿਸ ਕਾਲ ਕਰਕੇ ਤੁਹਾਨੂੰ ਆਪਣਾ ਪਤਾ ਅਤੇ ਫ਼ੋਨ ਨੰਬਰ ਦੇਣਾ ਹੋਵੇਗਾ। ਜਾਣਕਾਰੀ ਦੇਣ ਤੋਂ ਬਾਅਦ ਸਰਕਾਰ ਵੱਲੋਂ ਯੋਗਾ ਅਧਿਆਪਕ ਭੇਜਿਆ ਜਾਵੇਗਾ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਪੰਜਾਬ
ਆਟੋ
Advertisement