Mukerian Accident: ਸੜਕ ਹਾਦਸੇ 'ਚ 4 ਪੁਲਿਸ ਮੁਲਾਜ਼ਮਾਂ ਦੀ ਮੌਤ, ਸੀਐਮ ਮਾਨ ਨੇ ਪੀੜਤ ਪਰਿਵਾਰਾਂ ਲਈ ਕੀਤਾ ਵੱਡਾ ਐਲਾਨ
Mukerian Accident: ਮੁੱਖ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਜਾਨ ਜਾਣੀ ਮੰਦਭਾਗੀ ਗੱਲ ਹੈ ਅਤੇ ਇਹ ਸੂਬੇ ਲਈ ਤੇ ਪੀੜਤ ਪਰਿਵਾਰਾਂ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਰਾਸ਼ੀ ਵਿੱਚੋਂ ਵਿੱਚੋਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।
ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਜਾਨ ਜਾਣੀ ਮੰਦਭਾਗੀ ਗੱਲ ਹੈ ਅਤੇ ਇਹ ਸੂਬੇ ਲਈ ਤੇ ਪੀੜਤ ਪਰਿਵਾਰਾਂ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਰਾਸ਼ੀ ਵਿੱਚੋਂ ਵਿੱਚੋਂ ਇਕ-ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ-ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਜਾਵੇਗੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ, ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਮੁਲਾਜ਼ਮਾਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੁਤਾਬਕ ਹੈ।
ਜਲੰਧਰ ਪਠਾਨਕੋਟ ਕੌਮੀ ਮਾਰਗ ਉੱਤੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਵਿਚ ਇਕ ਮਹਿਲਾ ਪੁਲਿਸ ਮੁਲਾਜ਼ਮ ਸਮੇਤ 4 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ, ਜਦੋਂ ਕਿ ਕਰੀਬ 15 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੁਕੇਰੀਆਂ, ਦਸੂਹਾ ਅਤੇ ਜਲੰਧਰ ਦੇ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ। ਮੌਕੇ ‘ਤੇ ਸਿਵਲ ਹਸਪਤਾਲ ਮੁਕੇਰੀਆਂ ਪੁੱਜ ਕੇ ਉੱਚ ਪੁਲਿਸ ਅਧਿਕਾਰੀਆਂ ਨੇ ਜ਼ਖਮੀਆਂ ਦਾ ਹਾਲ ਜਾਣਿਆਂ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਲਾਜ਼ਮਾਂ ਦੀ ਭਰੀ ਇਹ ਬੱਸ ਜਲੰਧਰ ਤੋਂ ਗੁਰਦਾਸਪੁਰ ਨੂੰ ਜਾ ਰਹੀ ਸੀ, ਜਿਹੜੀ ਕਿ ਐਮਾ ਮਾਂਗਟ ਦੇ ਬੱਸ ਅੱਡੇ ਕੋਲ ਸੜਕ ਕਿਨਾਰੇ ਖੜ੍ਹੇ ਸੀਮੈਂਟ ਦੇ ਭਰੇ ਟਰਾਲੇ ਨਾਲ ਜਾ ਟਕਰਾਈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial