
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ
Jalandhar News: ਪੰਜਾਬ ਵਿੱਚ ਲਗਾਤਾਰ ਮੀਂਹ ਤੋਂ ਬਾਅਦ ਠੰਡ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਬਿਜਲੀ ਗੁੱਲ ਹੋਣ ਕਾਰਨ ਲੋਕਾਂ ਵਿੱਚ ਤਰਥੱਲੀ ਮੱਚ ਗਈ ਹੈ। ਜਲੰਧਰ ਦੇ ਕਈ ਇਲਾਕਿਆਂ 'ਚ ਦੁਪਹਿਰ ਤੋਂ ਲੱਗਾ ਬਿਜਲੀ

Jalandhar News: ਪੰਜਾਬ ਵਿੱਚ ਲਗਾਤਾਰ ਮੀਂਹ ਤੋਂ ਬਾਅਦ ਠੰਡ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਬਿਜਲੀ ਗੁੱਲ ਹੋਣ ਕਾਰਨ ਲੋਕਾਂ ਵਿੱਚ ਤਰਥੱਲੀ ਮੱਚ ਗਈ ਹੈ। ਜਲੰਧਰ ਦੇ ਕਈ ਇਲਾਕਿਆਂ 'ਚ ਦੁਪਹਿਰ ਤੋਂ ਲੱਗਾ ਬਿਜਲੀ ਦਾ ਕੱਟ ਰਾਤ ਤੱਕ ਬਹਾਲ ਨਹੀਂ ਹੋ ਸਕਿਆ, ਜਿਸ ਕਾਰਨ ਲੋਕਾਂ ਦੇ ਘਰਾਂ 'ਚ ਲੱਗੇ ਇਨਵਰਟਰ ਵੀ ਫੇਲ ਹੋ ਗਏ ਅਤੇ ਹਨੇਰਾ ਛਾ ਗਿਆ। ਖਪਤਕਾਰਾਂ ਨੇ ਦੱਸਿਆ ਕਿ ਕਈ ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਨੁਕਸ ਦਾ ਸਮੇਂ ਸਿਰ ਹੱਲ ਨਹੀਂ ਕੀਤਾ ਗਿਆ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਕਾਰਨ ਬਿਜਲੀ ਵਿਵਸਥਾ ਵਿਗੜਦੀ ਨਜ਼ਰ ਆਈ, ਜਿਸ ਕਾਰਨ ਪਾਵਰਕੌਮ ਦੇ ਮੁਲਾਜ਼ਮਾਂ ਨੂੰ ਸਖ਼ਤ ਮਿਹਨਤ ਕਰਨੀ ਪਈ। ਇਸ ਦੌਰਾਨ ਖਾਮੀਆਂ ਨਾਲ ਸਬੰਧਤ 5500 ਤੋਂ ਵੱਧ ਸ਼ਿਕਾਇਤਾਂ ਸੁਣੀਆਂ ਗਈਆਂ।
ਸ਼ਹਿਰ ਵਿੱਚ ਬਿਜਲੀ ਬੰਦ ਹੋਣ ਅਤੇ ਘੱਟ ਵੋਲਟੇਜ ਦੀ ਕਿੱਲਤ ਕਾਰਨ ਲੋਕ ਬੇਵੱਸ ਹੋ ਗਏ। ਇਸ ਦੌਰਾਨ ਸ਼ਹਿਰ ਵਿੱਚ ਧਮਾਕਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਬਾਜ਼ਾਰ ਵਿੱਚ ਬਿਜਲੀ ਦੀਆਂ ਤਾਰਾਂ ਵਿੱਚੋਂ ਚੰਗਿਆੜੀਆਂ ਨਿਕਲਣੀਆਂ ਸ਼ੁਰੂ ਹੋ ਗਈਆਂ। ਕੋਈ ਵੱਡਾ ਹਾਦਸਾ ਜਾਂ ਜਾਨੀ ਨੁਕਸਾਨ ਹੋਣ ਦੇ ਡਰੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਘਟਨਾ ਕਾਦੇਸ਼ਾਹ ਚੌਕ ਵਿਖੇ ਸ਼ਾਰਟ ਸਰਕਟ ਕਾਰਨ ਵਾਪਰੀ ਜਿੱਥੇ ਧਮਾਕੇ ਦੇ ਨਾਲ-ਨਾਲ ਚੰਗਿਆੜੀਆਂ ਵੀ ਨਿਕਲ ਰਹੀਆਂ ਸਨ। ਮੀਂਹ ਦਿਨ ਭਰ ਰੁਕ-ਰੁਕ ਕੇ ਜਾਰੀ ਰਿਹਾ। ਇਸ ਸਮੇਂ ਬਿਜਲੀ ਖ਼ਰਾਬ ਹੋਣ ਦੀਆਂ ਸ਼ਿਕਾਇਤਾਂ ਕਾਰਨ ਪਾਵਰਕੌਮ ਦੇ ਅਧਿਕਾਰੀ ਵੀ ਠੰਡ ਅਤੇ ਬਰਸਾਤ ਅੱਗੇ ਬੇਵੱਸ ਨਜ਼ਰ ਆਏ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
