(Source: ECI/ABP News)
Punjab News: ਪੰਜਾਬ 'ਚ ਇੱਕ ਹੋਰ ਛੁੱਟੀ ਦਾ ਐਲਾਨ, ਸਕੂਲ 2 ਦਿਨ ਰਹਿਣਗੇ ਬੰਦ; ਇਨ੍ਹਾਂ ਜਮਾਤਾਂ 'ਤੇ ਲਾਗੂ ਨਹੀਂ ਹੋਣਗੇ ਹੁਕਮ...
Jalandhar News: ਪੰਜਾਬ ਵਾਸੀਆਂ ਵਿੱਚ ਇਸ ਸਮੇਂ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਲੋਕ ਜਸ਼ਨ ਦੀ ਤਿਆਰੀ ਕਰ ਰਹੇ ਹਨ। ਇਸ ਮੌਕੇ ਪੰਜਾਬ ਸਰਕਾਰ

Jalandhar News: ਪੰਜਾਬ ਵਾਸੀਆਂ ਵਿੱਚ ਇਸ ਸਮੇਂ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਲੋਕ ਜਸ਼ਨ ਦੀ ਤਿਆਰੀ ਕਰ ਰਹੇ ਹਨ। ਇਸ ਮੌਕੇ ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ 12 ਫਰਵਰੀ ਨੂੰ ਪੰਜਾਬ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ 11 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਵਿੱਚ ਹੋਣ ਵਾਲੀ ਸ਼ੋਭਾ ਯਾਤਰਾ ਕਾਰਨ ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਰਹਿਣਗੇ। ਇਸ ਤਰ੍ਹਾਂ, ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 11 ਅਤੇ 12 ਫਰਵਰੀ ਨੂੰ ਬੰਦ ਰਹਿਣਗੇ।
ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲ-ਕਾਲਜ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਜਲੰਧਰ ਜ਼ਿਲ੍ਹੇ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ 11 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਦੀ ਹੱਦ ਅੰਦਰ ਆਉਂਦੇ ਸਾਰੇ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਹੁਕਮਾਂ ਵਿੱਚ ਕਿਹਾ ਹੈ ਕਿ ਇਹ ਹੁਕਮ ਉਨ੍ਹਾਂ ਸਕੂਲਾਂ ਅਤੇ ਕਾਲਜਾਂ ਦੀਆਂ ਸਬੰਧਤ ਜਮਾਤਾਂ 'ਤੇ ਲਾਗੂ ਨਹੀਂ ਹੋਣਗੇ ਜਿੱਥੇ ਬੋਰਡ ਅਤੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਨੂੰ ਹੋਣੀਆਂ ਹਨ।
ਬੈਂਕਾਂ ਅਤੇ ਸਕੂਲਾਂ ਦੀਆਂ ਛੁੱਟੀਆਂ ਦਾ ਆਮ ਲੋਕਾਂ 'ਤੇ ਅਸਰ
ਬੈਂਕਾਂ ਵਿੱਚ ਛੁੱਟੀ ਹੋਣ ਕਾਰਨ, ਵਿੱਤੀ ਲੈਣ-ਦੇਣ ਪ੍ਰਭਾਵਿਤ ਹੋਣਗੇ, ਇਸ ਲਈ ਗਾਹਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣਾ ਕੰਮ ਪਹਿਲਾਂ ਹੀ ਨਿਪਟਾਉਣ। ਸਕੂਲ ਦੀਆਂ ਛੁੱਟੀਆਂ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ, ਪਰ ਇਹਨਾਂ ਛੁੱਟੀਆਂ ਦਾ ਧਾਰਮਿਕ ਅਤੇ ਸੱਭਿਆਚਾਰਕ ਮਹੱਤਵ ਹੈ।
Read MOre: Punjab News: ਪੰਜਾਬ 'ਚ ਤਾੜ-ਤਾੜ ਚੱਲੀਆਂ ਗੋਲੀਆਂ, ਇਸ ਗੈਂਗਸਟਰ ਦੇ ਕਰੀਬੀ ਸਾਥੀ ਦੀ ਹੋਈ ਮੌਤ; ਫੈਲੀ ਦਹਿਸ਼ਤ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
