Punjab News: ਪੰਜਾਬ ਪੁਲਿਸ ਵਿਭਾਗ 'ਚ ਪ੍ਰਸ਼ਾਸਨਿਕ ਫੇਰਬਦਲ, ਜਲੰਧਰ DCP ਦਾ ਹੋਇਆ ਤਬਾਦਲਾ: ਜਾਣੋ ਹੁਣ ਕਿੱਥੇ ਹੋਏ ਤਾਇਨਾਤ? ਬੋਲੇ- ਵਿਭਾਗ ਨੇ ਜੋ...
Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜਲੰਧਰ ਪੁਲਿਸ ਵਿਭਾਗ ਵਿੱਚ ਪ੍ਰਸ਼ਾਸਨਿਕ ਫੇਰਬਦਲ ਵਜੋਂ, ਜਲੰਧਰ ਦੇ ਡੀਸੀਪੀ ਨਰੇਸ਼ ਡੋਗਰਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ...

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜਲੰਧਰ ਪੁਲਿਸ ਵਿਭਾਗ ਵਿੱਚ ਪ੍ਰਸ਼ਾਸਨਿਕ ਫੇਰਬਦਲ ਵਜੋਂ, ਜਲੰਧਰ ਦੇ ਡੀਸੀਪੀ ਨਰੇਸ਼ ਡੋਗਰਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਏਆਈਜੀ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਫਾਜ਼ਿਲਕਾ ਨਿਯੁਕਤ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤਬਾਦਲਾ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਕੀਤਾ ਗਿਆ ਹੈ।
ਨਰੇਸ਼ ਡੋਗਰਾ ਨੇ ਜਲੰਧਰ ਵਿੱਚ ਰਹਿੰਦਿਆਂ ਕਈ ਮਹੱਤਵਪੂਰਨ ਪੁਲਿਸਿੰਗ ਮਾਮਲਿਆਂ ਵਿੱਚ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਦੇ ਤਬਾਦਲੇ ਤੋਂ ਬਾਅਦ, ਜਲਦੀ ਹੀ ਜਲੰਧਰ ਪੁਲਿਸ ਪ੍ਰਸ਼ਾਸਨ ਵਿੱਚ ਇੱਕ ਨਵਾਂ ਡੀਸੀਪੀ ਨਿਯੁਕਤ ਕੀਤਾ ਜਾ ਸਕਦਾ ਹੈ। ਨਰੇਸ਼ ਡੋਗਰਾ ਨੇ ਕਿਹਾ ਕਿ ਉਹ ਵਿਭਾਗ ਵੱਲੋਂ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਨਾਲ ਨਿਭਾਉਣਗੇ। ਪੰਜਾਬ ਵਿੱਚ ਅਪਰਾਧ ਨੂੰ ਠੱਲ੍ਹ ਪਾਈ ਜਾਵੇਗੀ।

ਜਾਣੋ ਕੀ ਹੋਣਗੀਆਂ ਨਵੀਆਂ ਜ਼ਿੰਮੇਵਾਰੀਆਂ ?
AIG SSOC ਰਾਜ ਪੱਧਰ 'ਤੇ ਵਿਸ਼ੇਸ਼ ਕਾਰਵਾਈਆਂ, ਜਿਵੇਂ ਕਿ ਅੱਤਵਾਦ ਵਿਰੋਧੀ ਕਾਰਵਾਈਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧਾਂ 'ਤੇ ਕਾਬੂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈਆਂ, ਅਤੇ ਉੱਚ-ਪ੍ਰੋਫਾਈਲ ਅਤੇ ਸੰਵੇਦਨਸ਼ੀਲ ਮਾਮਲਿਆਂ ਦੀ ਨਿਗਰਾਨੀ ਕਰਦਾ ਹੈ। ਇਹ ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਇਕਾਈ ਹੈ ਜੋ ਗੰਭੀਰ ਅਤੇ ਸੰਗਠਿਤ ਅਪਰਾਧਾਂ 'ਤੇ ਕੰਮ ਕਰਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















