Jalandhar News: ਪੰਜਾਬ ਦੇ ਜਲੰਧਰ ਜ਼ਿਲ੍ਹੇ ਤੋਂ ਹੈਰਾਨ ਕਰਨ ਵਾਲੀ ਖਬਰ ਆਈ ਹੈ। ਦਰਅਸਲ, ਜਨਤਾ ਕਲੋਨੀ ਵਿੱਚ ਇੱਕ ਏ.ਐਸ.ਆਈ. ਨੇ ਰਾਹ ਜਾਂਦੇ ਤਿੰਨ ਨੌਜਵਾਨਾਂ 'ਤੇ ਆਪਣੀ ਕਾਰ ਚੜ੍ਹਾ ਦਿੱਤੀ। ਇਸ ਦੌਰਾਨ ਇੱਕ ਨੌਜਵਾਨ ਕਾਰ ਦੇ ਹੇਠਾਂ ਆ ਗਿਆ ਜਦੋਂ ਕਿ ਬਾਕੀ ਨੌਜਵਾਨਾਂ ਦਾ ਬਚਾਅ ਹੋ ਗਿਆ। ਡਰਾਈਵਰ ਕਾਰ ਭਜਾ ਕੇ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਨੰਬਰ ਇੱਕ ਦੀ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ ਗਈ ਹੈ।

ਬਾਵਾ ਨੇ ਦੱਸਿਆ ਕਿ ਉਹ ਆਪਣੇ ਸਾਥਿਆਂ ਨਾਲ ਜਨਤਾ ਕਲੋਨੀ ਗੁਰਦੁਆਰੇ ਦੇ ਨੇੜੇ ਘੁੰਮ ਰਿਹਾ ਸੀ। ਇਸ ਦੌਰਾਨ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਦੋਸ਼ ਹੈ ਕਿ ਕਾਰ ਚਾਲਕ ਨੇ ਜਾਣਬੁੱਝ ਕੇ ਉਨ੍ਹਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ। ਪਹਿਲਾਂ ਉਨ੍ਹਾਂ ਨੇ ਕਾਰ ਚਾਲਕ ਨੂੰ ਸਹੀ ਢੰਗ ਨਾਲ ਗੱਡੀ ਚਲਾਉਣ ਲਈ ਕਿਹਾ ਸੀ। ਜਦੋਂ ਉਨ੍ਹਾਂ ਨੇ ਉਸਨੂੰ ਗੱਲ ਸਮਝਾਈ ਅਤੇ ਅੱਗੇ ਵਧਿਆ ਤਾਂ ਉਹ ਪਿੱਛੇ ਤੋਂ ਆਇਆ ਅਤੇ ਕਾਰ ਉਸਦੇ ਉੱਪਰ ਚੜ੍ਹਾ ਦਿੱਤੀ। ਇਸ ਘਟਨਾ ਵਿੱਚ ਬਾਵਾ ਜ਼ਖਮੀ ਹੋ ਗਿਆ ਜਦੋਂ ਕਿ ਉਸਦੇ ਸਾਥੀ ਨਿਤਿਨ ਅਤੇ ਦੀਪ ਬਚ ਗਏ।

ਪੀੜਤ ਨੇ ਦੱਸਿਆ ਕਿ ਕਾਰ ਚਾਲਕ ਇਲਾਕੇ ਵਿੱਚ ਰਹਿਣ ਵਾਲਾ ਏਐਸਆਈ ਹੈ ਅਤੇ ਉਹ ਵੀ ਨਸ਼ੇ ਵਿੱਚ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਸਬੰਧੀ ਥਾਣਾ ਨੰਬਰ ਇੱਕ ਨੂੰ ਕਈ ਵਾਰ ਜਾਣਕਾਰੀ ਦਿੱਤੀ ਗਈ ਪਰ ਪੁਲਿਸ ਮੌਕੇ 'ਤੇ ਨਹੀਂ ਪਹੁੰਚੀ। ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਦੇਰ ਰਾਤ ਤੱਕ ਪੁਲਿਸ ਕਰਮਚਾਰੀ ਦੇ ਘਰ ਦੇ ਬਾਹਰ ਧਰਨਾ ਵੀ ਦਿੱਤਾ। ਦੂਜੇ ਪਾਸੇ, ਥਾਣਾ ਇੱਕ ਦੇ ਇੰਚਾਰਜ ਅਜਾਇਬ ਸਿੰਘ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।   

Read MOre: Punjab News: ਕਿਸਾਨਾਂ ਅਤੇ ਕੇਂਦਰ ਵਿਚਾਲੇ ਹੁਣ 19 ਮਾਰਚ ਨੂੰ ਹੋਵੇਗੀ ਅਗਲੀ ਮੀਟਿੰਗ, ਜਾਣੋ ਗੱਲਬਾਤ ਦਾ ਕੀ ਨਿਕਲਿਆ ਨਤੀਜਾ ? 

Read MOre: Punjab News: ਜਲੰਧਰ 'ਚ ਸਰਪੰਚ ਦੇ ਪਤੀ ਦੀ ਮੌਤ, ਦਿਲ ਦਾ ਦੌਰਾ ਦੱਸ ਪਰਿਵਾਰ ਨੇ ਕੀਤਾ ਅੰਤਿਮ ਸੰਸਕਾਰ; ਵਾਈਰਲ ਵੀਡੀਓ ਤੋਂ ਖੁੱਲ੍ਹਿਆ ਰਾਜ਼...