Jalandhar News: ਪੰਜਾਬ ਦੇ ਸ਼ਹਿਰ ਜਲੰਧਰ ਤੋਂ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼ਹਿਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸ਼ਹਿਰ ਦੇ ਸਕੂਲ-ਕਾਲਜ ਬੰਦ ਰਹਿਣਗੇ। ਜਾਣਕਾਰੀ ਅਨੁਸਾਰ 2 ਜਨਵਰੀ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਤੋਂ ਨਗਰ ਕੀਰਤਨ ਕੱਢਿਆ ਜਾਵੇਗਾ, ਜਿਸ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ।


ਦੱਸ ਦੇਈਏ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਅਤੇ ਜਨਤਕ ਭਾਵਨਾਵਾਂ, ਧਾਰਮਿਕ ਆਸਥਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਦੁਪਹਿਰ ਤੋਂ ਬਾਅਦ ਸਰਕਾਰੀ ਅਤੇ ਗੈਰ- -ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।