ਪੜਚੋਲ ਕਰੋ

Punjab News: ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...

Jalandhar News: ਜਲੰਧਰ ਪੁਲਿਸ ਕਮਿਸ਼ਨਰੇਟ ਨੇ ਖੁਰਲਾ ਕਿੰਗਰਾ ਇਲਾਕੇ ਵਿੱਚ ਪੰਜਾਬ ਨੈਸ਼ਨਲ ਬੈਂਕ (PNB) ਵਿੱਚ ਦਿਨ-ਦਿਹਾੜੇ ਹੋਈ ਡਕੈਤੀ ਨੂੰ ਸਿਰਫ਼ 24 ਘੰਟਿਆਂ ਦੇ ਅੰਦਰ ਹੱਲ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ...

Jalandhar News: ਜਲੰਧਰ ਪੁਲਿਸ ਕਮਿਸ਼ਨਰੇਟ ਨੇ ਖੁਰਲਾ ਕਿੰਗਰਾ ਇਲਾਕੇ ਵਿੱਚ ਪੰਜਾਬ ਨੈਸ਼ਨਲ ਬੈਂਕ (PNB) ਵਿੱਚ ਦਿਨ-ਦਿਹਾੜੇ ਹੋਈ ਡਕੈਤੀ ਨੂੰ ਸਿਰਫ਼ 24 ਘੰਟਿਆਂ ਦੇ ਅੰਦਰ ਹੱਲ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁੱਖ ਦੋਸ਼ੀ ਸਿਮਰਨਜੀਤ ਸਿੰਘ ਉਰਫ਼ ਅਮਰੀਕ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ ਜਲੰਧਰ ਦੇ ਪਾਸ਼ ਗ੍ਰੀਨ ਮਾਡਲ ਟਾਊਨ ਇਲਾਕੇ ਦਾ ਰਹਿਣ ਵਾਲਾ ਹੈ। ਦੋਸ਼ੀ ਸੇਵਾਮੁਕਤ ਡੀਐਸਪੀ ਹਰਭਜਨ ਸਿੰਘ ਦਾ ਪੁੱਤਰ ਹੈ। ਪੁਲਿਸ ਨੇ ਦੋਸ਼ੀ ਤੋਂ ਹਥਿਆਰ ਅਤੇ ਲੁੱਟੇ ਗਏ ਕੁਝ ਪੈਸੇ ਬਰਾਮਦ ਕੀਤੇ ਹਨ, ਜਦੋਂ ਕਿ ਉਸਦੇ ਦੂਜੇ ਸਾਥੀਆਂ ਦੀ ਭਾਲ ਜਾਰੀ ਹੈ।
 
ਪੁਲਿਸ ਨੇ ਇੰਝ ਕੀਤੇ ਕਾਬੂ

ਦੱਸਿਆ ਜਾ ਰਿਹਾ ਹੈ ਕਿ ਇੱਕ ਸਾਬਕਾ ਡੀ. ਐੱਸ. ਪੀ. ਦੇ ਪੁੱਤਰ ਨੇ ਨਸ਼ੇ ਦੀ ਲਤ ਕਾਰਨ ਇਹ ਅਪਰਾਧ ਕੀਤਾ ਸੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਜਾਣ-ਬੁੱਝ ਕੇ ਆਪਣਾ ਐਕਟਿਵਾ ਸਕੂਟਰ ਖਾਂਬਰਾ ਵੱਲ ਲੈ ਗਏ। ਇਸ ਤੋਂ ਬਾਅਦ ਉਹ ਆਪਣੇ ਕੱਪੜੇ ਬਦਲ ਕੇ ਇੱਕ ਵੱਖਰੇ ਰਸਤੇ ਰਾਹੀਂ ਵਾਪਸ ਪਰਤੇ। ਪੁਲਿਸ ਨੇ 50 ਤੋਂ ਵੱਧ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਅਤੇ ਇਸ ਫੁਟੇਜ ਦੀ ਮਦਦ ਨਾਲ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
 
ਮਾਮਲੇ ਸੰਬੰਧੀ ਵੇਰਵੇ ਦਿੰਦੇ ਹੋਏ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸਿਮਰਜੀਤ ਸਿੰਘ ਉਰਫ਼ ਅਮਰੀਕ ਸਿੰਘ ਪੁੱਤਰ ਹਰਭਜਨ ਸਿੰਘ ਵਜੋਂ ਹੋਈ ਹੈ, ਜੋ ਕਿ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ-6 ਅਧੀਨ ਪੈਂਦੇ ਗ੍ਰੀਨ ਮਾਡਲ ਟਾਊਨ ਦੇ ਮਕਾਨ ਨੰਬਰ-577 ਦਾ ਰਹਿਣ ਵਾਲਾ ਹੈ। ਪੁਲਸ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਅਸਲ 'ਚ ਇੱਕ ਸਾਬਕਾ ਡੀ. ਐੱਸ. ਪੀ. ਦਾ ਪੁੱਤਰ ਹੈ। ਪੁਲਸ ਟੀਮ ਨੇ ਦੋਸ਼ੀ ਦੇ ਕਬਜ਼ੇ 'ਚੋਂ ਇੱਕ ਰਿਵਾਲਵਰ, 3 ਜ਼ਿੰਦਾ ਕਾਰਤੂਸ ਅਤੇ ਕੁੱਝ ਨਕਦੀ ਬਰਾਮਦ ਕੀਤੀ ਹੈ।

ਸੀ. ਪੀ. ਧਨਪ੍ਰੀਤ ਕੌਰ ਨੇ ਅੱਗੇ ਦੱਸਿਆ ਕਿ ਦੋਸ਼ੀ ਸਿਮਰਜੀਤ ਖ਼ਿਲਾਫ਼ ਪਹਿਲਾਂ ਹੀ ਦੋ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ ਇੱਕ ਐੱਨ. ਡੀ. ਪੀ. ਐੱਸ. ਐਕਟ ਦਾ ਮਾਮਲਾ ਹੈ। ਇਸ ਮਾਮਲੇ 'ਚ ਇੱਕ ਦੋਸ਼ੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੂਜੇ ਦੋਸ਼ੀ ਨੂੰ ਫੜ੍ਹਨ ਲਈ ਇਸ ਸਮੇਂ ਛਾਪੇ ਮਾਰੇ ਜਾ ਰਹੇ ਹਨ, ਜਿਸਦੀ ਜਲਦੀ ਹੀ ਗ੍ਰਿਫ਼ਤਾਰੀ ਹੋਣ ਦੀ ਉਮੀਦ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ-7 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਫਿਰ ਪੁੱਛਗਿੱਛ ਦੌਰਾਨ ਬਾਕੀ ਚੋਰੀ ਹੋਈ ਨਕਦੀ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਟਾਪ ਹੈਡਲਾਈਨ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget