Jalandhar News: ਪੰਜਾਬ ਦੇ ਸ਼ਹਿਰ ਜਲੰਧਰ ਦੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਸ਼ੋਰ ਪ੍ਰਦੂਸ਼ਣ (ਨਿਯਮ ਅਤੇ ਨਿਯੰਤਰਣ) ਨਿਯਮ, 2000 ਅਤੇ ਭਾਰਤੀ ਸਿਵਲ ਸੁਰੱਖਿਆ ਕੋਡ, 2023 ਦੀ ਧਾਰਾ 163 ਦੇ ਅਧੀਨ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਮੈਰਿਜ ਪੈਲੇਸਾਂ, ਜਨਤਕ ਸਥਾਨਾਂ ਅਤੇ ਧਾਰਮਿਕ ਸਥਾਨਾਂ 'ਤੇ ਲਾਊਡਸਪੀਕਰਾਂ ਦੀ ਆਵਾਜ਼ ਨੂੰ 10 ਡੈਸੀਬਲ ਤੋਂ ਘੱਟ ਰੱਖਣ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਬੱਸਾਂ, ਕਾਰਾਂ, ਮੋਟਰਸਾਈਕਲਾਂ ਅਤੇ ਹਰ ਤਰ੍ਹਾਂ ਦੇ ਵਾਹਨਾਂ 'ਤੇ ਪ੍ਰੈਸ਼ਰ ਹਾਰਨਾਂ 'ਤੇ ਪੂਰੀ ਤਰ੍ਹਾਂ ਪਾਬੰਦੀ ਹੈ।
ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮੈਰਿਜ ਪੈਲੇਸਾਂ ਅਤੇ ਜਨਤਕ ਥਾਵਾਂ ਆਦਿ 'ਤੇ ਲਾਊਡ ਸਪੀਕਰਾਂ ਆਦਿ ਦੀ ਵਰਤੋਂ ਕਰਨ ਤੋਂ ਪਹਿਲਾਂ ਪਹਿਲਾਂ ਇਜਾਜ਼ਤ ਲੈਣੀ ਲਾਜ਼ਮੀ ਹੋਵੇਗੀ ਅਤੇ ਪ੍ਰਵਾਨਗੀ ਤੋਂ ਬਾਅਦ, ਲਾਊਡ ਸਪੀਕਰਾਂ ਦੀ ਵਰਤੋਂ ਦਾ ਸਮਾਂ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਹੋਵੇਗਾ। ਇਹ ਹੁਕਮ 28 ਮਾਰਚ, 2025 ਤੱਕ ਲਾਗੂ ਰਹੇਗਾ।
ਇਸ ਤੋਂ ਇਲਾਵਾ ਜੇਕਰ ਕੋਈ ਵੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਖਿਲਾਫ ਵੱਡੀ ਕਾਰਵਾਈ ਕੀਤੀ ਜਾਏਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਈ ਜ਼ਿਲ੍ਹਿਆਂ ਵਿੱਚ ਪਾਬੰਦੀ ਲਗਾਈ ਗਈ ਸੀ। ਜਿਸਦੀ ਸਖਤੀ ਨਾਲ ਪਾਲਣਾ ਕੀਤੀ ਜਾਂਦੀ ਹੈ।
Read MOre: Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ
Read More: Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ੀਤ ਲਹਿਰ ਦਾ ਅਲਰਟ, ਅਚਾਨਕ ਵਧੇਗੀ ਠੰਡ; ਇਸ ਦਿਨ ਵਰ੍ਹੇਗਾ ਮੀਂਹ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।