Punjab News: ਜਲੰਧਰ 'ਚ ਸਰਪੰਚ ਦੇ ਪਤੀ ਦੀ ਮੌਤ, ਦਿਲ ਦਾ ਦੌਰਾ ਦੱਸ ਪਰਿਵਾਰ ਨੇ ਕੀਤਾ ਅੰਤਿਮ ਸੰਸਕਾਰ; ਵਾਈਰਲ ਵੀਡੀਓ ਤੋਂ ਖੁੱਲ੍ਹਿਆ ਰਾਜ਼...
Jalandhar News: ਪੰਜਾਬ ਦੇ ਜਲੰਧਰ ਵਿੱਚ ਇੱਕ ਪਿੰਡ ਦੇ ਸਰਪੰਚ ਦੇ ਪਤੀ ਦੀ ਵਿਆਹ ਸਮਾਗਮ ਦੌਰਾਨ ਗੋਲੀ ਲੱਗਣ ਕਾਰਨ ਮੌਤ ਹੋ ਗਈ। 45 ਸਾਲਾ ਪਰਮਜੀਤ ਸਿੰਘ ਨੂੰ ਹੋਰ ਮਹਿਮਾਨਾਂ ਨਾਲ ਘਿਰਿਆ ਹੋਇਆ ਜ਼ਮੀਨ 'ਤੇ ਡਿੱਗਦੇ ਦੇਖਿਆ

Jalandhar News: ਪੰਜਾਬ ਦੇ ਜਲੰਧਰ ਵਿੱਚ ਇੱਕ ਪਿੰਡ ਦੇ ਸਰਪੰਚ ਦੇ ਪਤੀ ਦੀ ਵਿਆਹ ਸਮਾਗਮ ਦੌਰਾਨ ਗੋਲੀ ਲੱਗਣ ਕਾਰਨ ਮੌਤ ਹੋ ਗਈ। 45 ਸਾਲਾ ਪਰਮਜੀਤ ਸਿੰਘ ਨੂੰ ਹੋਰ ਮਹਿਮਾਨਾਂ ਨਾਲ ਘਿਰਿਆ ਹੋਇਆ ਜ਼ਮੀਨ 'ਤੇ ਡਿੱਗਦੇ ਦੇਖਿਆ ਗਿਆ, ਜਦੋਂਕਿ ਇੱਕ ਦੂਜੇ ਸ਼ਖਸ਼ ਨੂੰ ਉਨ੍ਹਾਂ ਦੇ ਕੋਲ ਗੋਲੀਆਂ ਚਲਾਉਂਦੇ ਹੋਏ ਵੇਖਿਆ ਜਾ ਸਕਦਾ ਹੈ। ਜਿਸਦਾ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ।
ਡਾਂਸ ਦੌਰਾਨ ਇੱਕ ਆਦਮੀ ਨੇ ਤਿੰਨ ਗੋਲੀਆਂ ਚਲਾਈਆਂ
ਘਟਨਾ ਦੇ ਵਾਇਰਲ ਵੀਡੀਓ ਵਿੱਚ, ਕੁਝ ਲੋਕ ਨੱਚਦੇ ਅਤੇ ਪੈਸੇ ਵਾਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਦੌਰਾਨ, ਜਦੋਂ ਪਰਮਜੀਤ ਉਨ੍ਹਾਂ ਕੋਲੋਂ ਲੰਘ ਰਿਹਾ ਸੀ, ਉਨ੍ਹਾਂ ਵਿੱਚੋਂ ਇੱਕ ਨੇ ਜਲਦਬਾਜ਼ੀ ਵਿੱਚ ਟਰਿੱਗਰ ਦਬਾਇਆ ਅਤੇ ਫਿਰ ਆਪਣੀ ਪਿਸਤੌਲ ਨਾਲ ਹਵਾਈ ਫਾਈਰਿੰਗ ਕੀਤੀ, ਅਤੇ ਤਿੰਨ ਗੋਲੀਆਂ ਚਲਾ ਦਿੱਤੀਆਂ।
The husband of the sarpanch, or the head of a Gram Panchayat, in a village in Punjab's Jalandhar, died after being hit by a bullet during celebratory firing at a wedding ceremony#shame on punjab government pic.twitter.com/YGmcfeQfYP
— Dheeraj (@Dheerajmonga786) February 22, 2025
ਗੋਲੀਬਾਰੀ ਦੌਰਾਨ ਪਰਮਜੀਤ ਨੂੰ ਗੋਲੀ ਲੱਗੀ ਅਤੇ ਉਹ ਡਿੱਗ ਪਿਆ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ। ਹਾਲਾਂਕਿ, ਪੁਲਿਸ ਅਤੇ ਪੀੜਤ ਦੀ ਪਤਨੀ ਨੇ ਦਾਅਵਾ ਕੀਤਾ ਸੀ ਕਿ ਪਰਮਜੀਤ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਪਰ ਗੋਲੀਬਾਰੀ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉਸਦੀ ਮੌਤ ਦੀ ਜਾਂਚ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ। ਪੁਲਿਸ ਨੇ ਅਜੇ ਤੱਕ ਗੋਲੀ ਚਲਾਉਣ ਵਾਲੇ ਵਿਅਕਤੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ।
ਇਹ ਧਿਆਨ ਦੇਣ ਯੋਗ ਹੈ ਕਿ ਭਾਰਤ ਵਿੱਚ ਸਖ਼ਤ ਬੰਦੂਕ ਕਾਨੂੰਨ ਹੈ, ਜਿਸ ਤਹਿਤ ਕਿਸੇ ਵੀ ਨਾਗਰਿਕ ਨੂੰ ਅਜਿਹੇ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਵਿਆਹ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਜਸ਼ਨ ਮਨਾਉਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ ਇਸਦੇ ਬਾਵਜੂਦ ਵੀ ਕੁਝ ਲੋਕ ਹਥਿਆਰਾਂ ਦੀ ਵਰਤੋਂ ਕਰਦੇ ਹਨ, ਇਹ ਘਟਨਾ ਹੈਰਾਨ ਕਰਨ ਵਾਲੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















