Uppal Farm Girl: ਉੱਪਲ ਫਾਰਮ ਵਾਲੀ ਕੁੜੀ ਮਾਮਲੇ 'ਚ ਮਹਿਲਾ ਕਮਿਸ਼ਨ ਸਖ਼ਤ, ਮੁੰਡੇ ਖਿਲਾਫ ਲੁਕਆਊਟ ਨੋਟਿਸ ਜਾਰੀ
Uppal Farm Girl Viral Video Case: ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ "ਉੱਪਲ ਫਾਰਮ" ਨਾਮ ਨਾਲ ਮਸ਼ਹੂਰ ਕੁੜੀ ਗੁਰਮਨਜੋਤ ਦੇ ਨਿੱਜੀ ਵੀਡੀਓ ਵਾਈਰਲ ਮਾਮਲੇ ਵਿੱਚ ਸੁਣਵਾਈ ਤੋਂ ਬਾਅਦ ਪ੍ਰਸਾਸ਼ਨ ਵੱਲੋਂ ਸਖ਼ਤੀ ਦਿਖਾਈ ਗਈ...

Uppal Farm Girl Viral Video Case: ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ "ਉੱਪਲ ਫਾਰਮ" ਨਾਮ ਨਾਲ ਮਸ਼ਹੂਰ ਕੁੜੀ ਗੁਰਮਨਜੋਤ ਦੇ ਨਿੱਜੀ ਵੀਡੀਓ ਵਾਈਰਲ ਮਾਮਲੇ ਵਿੱਚ ਸੁਣਵਾਈ ਤੋਂ ਬਾਅਦ ਪ੍ਰਸਾਸ਼ਨ ਵੱਲੋਂ ਸਖ਼ਤੀ ਦਿਖਾਈ ਗਈ ਹੈ। ਦੱਸ ਦੇਈਏ ਕਿ ਮਹਿਲਾ ਕਮਿਸ਼ਨ ਵੱਲੋਂ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਮੁੰਡੇ ਖਿਲਾਫ ਲੁਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਕੇਸ ਬਾਰੇ ਮੈਨੂੰ ਖਾਸ ਜਾਣਕਾਰੀ ਨਹੀਂ ਸੀ, ਪਰ ਜਦੋਂ ਇਸ ਬਾਰੇ ਕੁੜੀ ਅਤੇ ਉਸਦੇ ਪਿਤਾ ਨਾਲ ਗੱਲ ਕੀਤੀ ਗਈ ਤਾਂ ਜੋ ਵੀ ਮੈਨੂੰ ਉਸ ਤੋਂ ਪਤਾ ਲੱਗਾ ਤਾਂ ਮੈਂ ਐਸਪੀ ਸਾਬ੍ਹ ਨਾਲ ਗੱਲ ਕੀਤੀ ਅਤੇ ਕਿਹਾ ਕਿ, ਇਹ ਨਾ ਹੋਵੇ ਕਿ ਉਹ ਕਿਤੇ ਬਾਹਰ ਨਿਕਲ ਜਾਏ ਇਸ ਉੱਪਰ ਅਜਿਹੀ ਕਾਰਵਾਈ ਕਰੋ ਕਿ ਇਹ ਬੰਦਾ ਦੇਸ਼ ਤੋਂ ਬਾਹਰ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਿੰਨੇ ਵੀ ਐਕਟ ਪ੍ਰਭਜੀਤ ਸਿੰਘ ਉੱਪਰ ਲੱਗੇ ਹਨ, ਉਸ ਤਹਿਤ ਕਾਰਵਾਈ ਕੀਤੀ ਜਾਏਗੀ।
ਜਾਣੋ ਪੂਰਾ ਮਾਮਲਾ
ਦੱਸ ਦੇਈਏ ਕਿ ਗੁਰਮਨਜੋਤ ਕੌਰ ਪੁੱਤਰੀ ਸ਼੍ਰੀ ਪਰਮਜੀਤ ਸਿੰਘ ਜੋ ਕਿ ਪਿੰਡ ਪਭਾਵਾਂ, ਜਿਲ੍ਹਾ ਜਲੰਧਰ ਦੀ ਰਹਿਣ ਵਾਲੀ ਹੈ, ਨੂੰ ਦੋ ਲੜਕਿਆਂ ਵੱਲੋਂ ਨਸ਼ੀਲਾ ਪਦਾਰਥ ਪਿਲਾ ਕੇ ਉਸ ਨਾਲ ਬਲਾਤਕਾਰ ਕੀਤਾ ਗਿਆ। ਉਸ ਦੀ ਅਸ਼ਲੀਲ ਵੀਡੀਓ ਬਣਾਈ ਗਈ ਅਤੇ ਇਹ ਵੀਡੀਓ ਸੋਸ਼ਲ ਮੀਡਆ ਤੇ ਵੀ ਵਾਇਰਲ ਕੀਤੀ ਗਈ, ਜੋ ਕਿ ਇੱਕ ਬਹੁੱਤ ਹੀ ਸੰਗੀਨ ਮਾਮਲਾ ਹੈ। ਇਸ ਸਬੰਧੀ ਪੰਜਾਬ ਰਾਜ ਕਮਿਸ਼ਨ ਤਹਿਤ ਸੋ-ਮੋਟੋ ਲਿਆ ਗਿਆ ਹੈ।
ਇਸਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ, ਕਿ ਦੋਸ਼ੀ ਪ੍ਰਭਜੀਤ ਸਿੰਘ ਦੀ ਗੁਰਮਨਜੋਤ ਨਾਲ ਮੰਗਣੀ ਹੋਈ ਸੀ। ਹਾਲਾਂਕਿ ਵਿਆਹ ਤੋਂ ਪਹਿਲਾਂ ਹੀ ਉਸਨੇ ਲੜਕੀ ਨੂੰ ਨਸ਼ੀਲਾ ਪਦਾਰਥ ਦੇਣ ਤੋਂ ਬਾਅਦ ਉਸਦਾ ਅਸ਼ਲੀਲ ਵੀਡੀਓ ਬਣਾ ਕੇ ਇੰਟਰਨੈੱਟ ਉੱਪਰ ਵਾਈਰਲ ਕਰ ਦਿੱਤਾ। ਜਿਸਦੇ ਕਈ ਵੀਡੀਓ ਕਲਿੱਪ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋਏ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















