Sanjay Singh Reaction On Jalandhar West By Poll: ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਆਪ’ ਨੇ ਜਿੱਤ ਲਈ ਹੈ। 'ਆਪ' ਉਮੀਦਵਾਰ ਮਹਿੰਦਰ ਭਗਤ 37,325 ਵੋਟਾਂ ਨਾਲ ਜੇਤੂ ਰਹੇ ਹਨ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਸਥਾਨ 'ਤੇ ਰਹੀ।
ਲੋਕ ਸਭਾ ਚੋਣਾਂ 2024 'ਚ ਇਸ ਸੀਟ 'ਤੇ ਕਾਂਗਰਸ ਪਾਰਟੀ ਪਹਿਲੇ ਸਥਾਨ 'ਤੇ ਰਹੀ ਸੀ। ਭਾਜਪਾ ਦੂਜੇ ਸਥਾਨ 'ਤੇ ਅਤੇ ਆਮ ਆਦਮੀ ਪਾਰਟੀ ਤੀਜੇ ਸਥਾਨ 'ਤੇ ਰਹੀ ਸੀ। ਇਸ ਉਪ ਚੋਣ ਵਿੱਚ ਸਥਿਤੀ ਪੂਰੀ ਤਰ੍ਹਾਂ ਉਲਟ ਹੈ। ਇਸ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਅੱਗੇ ਰਹੀ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਸਥਾਨ 'ਤੇ ਹੈ।
ਇਸ ਦੌਰਾਨ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਸ਼ੀਤਲ ਅੰਗੁਰਾਲ ਅਤੇ ਸੁਸ਼ੀਲ ਕੁਮਾਰ ਰਿੰਕੂ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਕੇ ਨਿਸ਼ਾਨਾ ਸਾਧਿਆ ਹੈ। ਐਕਸ ਪੋਸਟ 'ਚ 'ਆਪ' ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਫੋਟੋ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ ਕਿ ਸਭ ਜਾਣਦੇ ਹਨ, ਅੱਜ ਉਨ੍ਹਾਂ ਦੀ ਕੀ ਹਾਲਤ ਹੈ?
ਸੰਜੇ ਸਿੰਘ ਨੇ ਅੱਗੇ ਕਿਹਾ ਕਿ ਇਨ੍ਹਾਂ ਦੋ ਭਰਾਵਾਂ ਤੋਂ ਅਸੀਂ ਕੀ ਸਬਕ ਲੈਂਦੇ ਹਾਂ ਜੋ 'ਆਪ' ਆਗੂ ਸਨ, 'ਆਪ' ਨੂੰ ਧੋਖਾ ਦੇਣ ਵਾਲੇ ਦੀ ਰਾਜਨੀਤੀ ਖਤਮ ਹੋ ਗਈ ਹੈ। ਯਾਦ ਰੱਖੋ, 'ਆਪ' ਤੋਂ ਭਾਜਪਾ 'ਚ ਜਾਣ ਵਾਲੇ ਦਾ ਕੀ ਬਣਿਆ? ਦੋਹਾਂ ਨੇਤਾਵਾਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਲਿਖਿਆ ਹੈ ਕਿ ਇੱਕ ਰਿੰਕੂ 'ਆਪ' ਦਾ ਸੰਸਦ ਮੈਂਬਰ ਸੀ। ਦੂਸਰਾ ਸ਼ੀਤਲ ਹੈ, ਜੋ 'ਆਪ' ਵਿਧਾਇਕ ਸੀ। ਦੋਵਾਂ ਨੇ ਭਾਜਪਾ ਵਿਚ ਸ਼ਾਮਲ ਹੋ ਕੇ ਪਾਰਟੀ ਅਤੇ ਇਸ ਦੇ ਆਗੂਆਂ ਨੂੰ ਗਾਲ੍ਹਾਂ ਕੱਢੀਆਂ ਤੇ ਹੁਣ ਦੋਵੇਂ ਚੋਣਾ ਹਾਰ ਗਏ
ਜ਼ਿਕਰ ਕਰ ਦਈਏ ਕਿ 10 ਜੁਲਾਈ ਨੂੰ ਹੋਈ ਵੋਟਿੰਗ 'ਚ 54.90 ਫੀਸਦੀ ਵੋਟਿੰਗ ਹੋਈ ਸੀ। ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 'ਚ ਭਾਜਪਾ, 2017 'ਚ ਕਾਂਗਰਸ ਅਤੇ 2022 'ਚ 'ਆਪ' ਨੇ ਸੀਟ ਜਿੱਤੀ ਸੀ।