Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਦੱਸ ਦੇਈਏ ਕਿ ਇਨ੍ਹਾਂ ਧਮਕੀਆਂ ਤੋਂ ਬਾਅਦ, ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਥਿਤੀ ਨੂੰ ਸਪੱਸ਼ਟ ਕਰਨ ਲਈ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਸਾਈਬਰ ਸੈੱਲ ਧਮਕੀ ਭਰੇ ਈਮੇਲ ਦੀ ਜਾਂਚ ਕਰ ਰਿਹਾ ਹੈ ਅਤੇ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।
ਪ੍ਰੈਸ ਕਾਨਫਰੰਸ ਦੌਰਾਨ, ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਕਿਸੇ ਵੀ ਸਕੂਲ ਜਾਂ ਕਾਲਜ ਕੈਂਪਸ ਤੋਂ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਸਾਰੇ ਸਕੂਲ ਅਤੇ ਕਾਲਜਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਗਈ ਹੈ, ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਮੋਡ 'ਤੇ ਹਨ।
ਡੀਸੀ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਸਕੂਲਾਂ ਨੂੰ ਬੰਦ ਕਰਨ ਨੂੰ ਲੈ ਕੇ ਕੋਈ ਪ੍ਰਸ਼ਾਸਨਿਕ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ। ਜਿਨ੍ਹਾਂ ਸਕੂਲਾਂ ਨੂੰ ਸਿੱਧੇ ਤੌਰ ਤੇ ਧਮਕੀ ਨਹੀਂ ਮਿਲੀ ਹੈ, ਉੱਥੇ ਸਕੂਲ ਪ੍ਰਬੰਧਨ ਨੂੰ ਸਾਵਧਾਨੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੰਗਲਵਾਰ ਨੂੰ ਸਕੂਲ ਦੁਬਾਰਾ ਖੁੱਲ੍ਹਣਗੇ ਜਾਂ ਬੰਦ ਰਹਿਣਗੇ ਇਸ ਬਾਰੇ ਅੰਤਿਮ ਫੈਸਲਾ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਸ਼ਾਮ ਤੱਕ ਦਿੱਤੀ ਜਾਵੇਗੀ।
ਪ੍ਰਸ਼ਾਸਨ ਨੇ ਮਾਪਿਆਂ ਅਤੇ ਜਨਤਾ ਨੂੰ ਅਫਵਾਹਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਸਕੂਲਾਂ ਨੂੰ ਖਾਲੀ ਕਰਵਾਇਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।