Punjab News, Brother And Sister Death: ਪੰਜਾਬ ਦੇ ਜਲੰਧਰ ਸ਼ਾਹਿਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਅਮਨ ਨਗਰ ਵਿੱਚ ਭਰਾ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਤੋਂ ਬਾਅਦ ਭੈਣ ਨੇ ਵੀ ਮੌਤ ਨੂੰ ਗਲੇ ਲਗਾ ਲਿਆ ਹੈ। ਜਿਸ ਤੋਂ ਬਾਅਦ ਮੁਹੱਲੇ ਵਾਲੇ ਵੀ ਹੈਰਾਨ ਨੇ।
ਭਰਾ ਦੀ ਮੌਤ ਤੋਂ ਬਾਅਦ ਭੈਣ ਵੱਲੋਂ ਕੀਤੀ ਗਈ ਖੁਦਕੁਸ਼ੀ
ਮਿਲੀ ਜਾਣਕਾਰੀ ਮੁਤਾਬਕ ਭਰਾ-ਭੈਣ ਇੱਕ ਐੱਨ. ਆਰ. ਆਈ. ਦੀ ਕੋਠੀ ਵਿੱਚ ਬਤੌਰ ਕੇਅਰ ਟੇਕਰ ਦੇ ਤੌਰ ’ਤੇ ਰਹਿ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਭਰਾ ਦੀ ਮੌਤ ਸ਼ੱਕੀ ਹਾਲਾਤ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੂੰ ਘਬਰਾਹਟ ਹੋਣ ਤੋਂ ਬਾਅਦ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਉਸ ਦੀ ਮੌਤ ਹੋ ਗਈ। ਘਟਨਾ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ ਤਾਂ ਪੁਲਿਸ ਵੀ ਮੌਕੇ ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾਇਆ ਹੀ ਸੀ ਕਿ ਪਿੱਛੋਂ ਉਸ ਦੀ ਭੈਣ ਨੇ ਵੀ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜਾਨ ਦੇ ਦਿੱਤੀ। ਜਿਸ ਤੋਂ ਬਾਅਦ ਹਰ ਕਈ ਹੈਰਾਨ ਰਹਿ ਗਿਆ।
ਦੋਵੇਂ ਭੈਣ-ਭਰਾ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਕਿ ਮ੍ਰਿਤਕਾਂ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੰਜੀਵ (30) ਪੁੱਤਰ ਸਾਹਿਵ ਚਰਣ ਅਤੇ ਭੈਣ ਦੀ ਪਛਾਣ ਮੋਨਿਕਾ (32) ਵਾਸੀ ਅਮਨ ਨਗਰ ਦੇ ਰੂਪ ਵਿੱਚ ਹੋਈ ਹੈ। ਉਧਰ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ : Jalandhar News: ਘਰ 'ਚ ਵੜਕੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ, ਔਰਤ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਪੁੱਤਰ ਜ਼ਖਮੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।