Punjab News: ਜਲੰਧਰ 'ਚ ASI ਦੇ ਪੁੱਤ ਨੂੰ ਮਾਰੀ ਗੋਲੀ; ਹਸਪਤਾਲ 'ਚ ਜ਼ੇਰੇ ਇਲਾਜ, ਇਲਾਕੇ 'ਚ ਮੱਚੀ ਹਲਚਲ, ਪੁਲਿਸ ਕਰਮੀ ਪਿਤਾ ਨੂੰ ਧਮਕਾਉਣ ਆਏ ਸੀ ਬਦਮਾਸ਼
Jalandhar ਦੇ ਆਦਮਪੁਰ ਇਲਾਕੇ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਜਿੱਥੇ ASI ਦੇ ਪੁੱਤ ਨੂੰ ਕੁੱਝ ਨੌਜਵਾਨਾਂ ਵੱਲੋਂ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਹੜਕੰਪ ਮੱਚ ਗਿਆ...

Jalandhar News: ਜਲੰਧਰ ਦੇ ਆਦਮਪੁਰ ਇਲਾਕੇ ਦੇ ਪਿੰਡ ਡਰੋਲੀ ਕਲਾਂ 'ਚ ਇਕ ਨੌਜਵਾਨ ਨੂੰ ਥੋੜ੍ਹੀ ਜਿਹੀ ਤਕਰਾਰ ਤੋਂ ਬਾਅਦ ਗੋਲੀ ਮਾਰ ਦਿੱਤੀ ਗਈ। ਜ਼ਖ਼ਮੀ ਨੌਜਵਾਨ ਦੀ ਪਛਾਣ ਹਰਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵਾਕਿਆ ਬੀਤੀ ਸ਼ਾਮ ਨੂੰ ਵਾਪਰਿਆ। ਜਾਣਕਾਰੀ ਮਿਲਣ 'ਤੇ ਆਦਮਪੁਰ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜ਼ਖ਼ਮੀ ਹਰਮਨਪ੍ਰੀਤ ਦੇ ਪਿਤਾ ਸੁਖਵਿੰਦਰ ਸਿੰਘ ਪੰਜਾਬ ਪੁਲਿਸ 'ਚ ਏਐਸਆਈ ਹਨ ਅਤੇ ਆਦਮਪੁਰ ਏਅਰਪੋਰਟ 'ਤੇ ਤਾਇਨਾਤ ਹਨ।
ਮਾਮਲੇ ਦੀ ਪੁਸ਼ਟੀ ਆਦਮਪੁਰ ਥਾਣੇ ਦੇ ਏਐਸਆਈ ਸਤਨਾਮ ਸਿੰਘ ਨੇ ਕੀਤੀ ਹੈ। ਪੁਲਿਸ ਵੱਲੋਂ ਐਫਆਈਆਰ ਦਰਜ ਕਰ ਲਈ ਗਈ ਹੈ। ਹਾਲਾਂਕਿ ਇਲਜਾਮੀ ਅਜੇ ਫਰਾਰ ਹਨ ਪਰ ਜਲਦੀ ਹੀ ਉਨ੍ਹਾਂ ਨੂੰ ਗਿਰਫਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਪੀੜਤ ਨੇ ਦੱਸਿਆ ਕਿ ਸ਼ਾਮ 6 ਵਜੇ ਦੇ ਕਰੀਬ ਉਹ ਗੁਰਦੁਆਰੇ ਵਿੱਚ ਮੱਥਾ ਟੇਕਣ ਜਾ ਰਿਹਾ ਸੀ, ਤਾਂ ਹੀ ਦਵਿੰਦਰ ਸਿੰਘ ਆਪਣਾ ਦੋਸਤਾਂ ਸਮੇਤ ਬਾਈਕ 'ਤੇ ਆ ਕੇ ਉਸਨੂੰ ਰੋਕਿਆ ਅਤੇ ਗਾਲਾਂ ਕੱਢਣ ਲੱਗ ਪਏ। ਦਵਿੰਦਰ ਨੇ ਉਸਨੂੰ ਧਮਕੀ ਦਿੱਤੀ ਕਿ ਉਹ ਉਸਦੇ ਪਿਤਾ ਨੂੰ ਵੀ ਗੋਲੀ ਮਾਰ ਦੇਵੇਗਾ ਅਤੇ ਜਾਨ ਤੋਂ ਮਾਰ ਦੇਵੇਗਾ।
ਜਦੋਂ ਪੀੜਤ ਆਪਣੀ ਜਾਨ ਬਚਾ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਤਾਂ ਗੋਲੀ ਚਲਾ ਦਿੱਤੀ
ਇਸ ਤੋਂ ਬਾਅਦ ਉਨ੍ਹਾਂ ਨੇ ਹਰਮਨਪ੍ਰੀਤ ਦੀ ਮਾਰਕੁੱਟ ਸ਼ੁਰੂ ਕਰ ਦਿੱਤੀ। ਜਦੋਂ ਉਹ ਆਪਣੀ ਜਾਨ ਬਚਾਉਣ ਲਈ ਭੱਜਣ ਲੱਗਾ ਤਾਂ ਹਮਲਾਵਰਾਂ ਨੇ ਉਸ 'ਤੇ ਗੋਲੀ ਚਲਾ ਦਿੱਤੀ, ਜੋ ਕਿ ਉਸ ਦੇ ਖੱਬੇ ਪੈਰ 'ਚ ਲੱਗੀ। ਲੋਕਾਂ ਵੱਲੋਂ ਸ਼ੋਰ ਮਚਾਉਣ 'ਤੇ ਆਰੋਪੀ ਉੱਥੋਂ ਭੱਜ ਗਏ। ਜ਼ਖਮੀ ਨੌਜਵਾਨ ਨੂੰ ਉਸਦੇ ਦੋਸਤਾਂ ਅਤੇ ਇਲਾਕੇ ਦੇ ਲੋਕਾਂ ਵੱਲੋਂ ਆਦਮਪੁਰ ਸਿਵਲ ਹਸਪਤਾਲ ਪਹੁੰਚਾਇਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















