(Source: ECI | ABP NEWS)
Punjab News: ਸਵੇਰੇ-ਸਵੇਰੇ ਚੱਲੀਆਂ ਤਾੜ-ਤਾੜ ਗੋਲੀਆਂ, ਪੁਲਿਸ ਵੱਲੋਂ ਵੱਡਾ ਐਕਸ਼ਨ, ਗੈਂਗਸਟਰ ਦਾ ਕੀਤਾ ਐਨਕਾਊਂਟਰ, ਘੇਰ ਲਿਆ ਪੂਰਾ ਇਲਾਕਾ
ਪੁਲਿਸ ਨੇ ਅਮਾਨਤਪੁਰ ਦੇ ਨੇੜੇ ਨਾਕਾ ਲਗਾਇਆ ਹੋਇਆ ਸੀ। ਨਾਕਾ ਵੇਖ ਕੇ ਸਾਜਨ ਨੇ ਪੁਲਿਸ 'ਤੇ ਹਵਾਈ ਫ਼ਾਇਰ ਕਰ ਦਿੱਤਾ ਤੇ ਉੱਥੋਂ ਫ਼ਰਾਰ ਹੋ ਗਿਆ। ਪੁਲਿਸ ਟੀਮ ਨੇ ਪਿੱਛਾ ਕਰ...

Jalandhar News: ਤੜਕੇ-ਤੜਕੇ ਜਲੰਧਰ ਗੋਲੀਆਂ ਦੇ ਨਾਲ ਦਹਿਲ ਗਿਆ। ਜਲੰਧਰ ਦੇ ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਅਮਾਨਵਪੁਰ ਤੋਂ ਹੀਰਾਪੁਰ ਨੂੰ ਜਾਂਦੀ ਸੜਕ 'ਤੇ ਪੁਲਿਸ ਤੇ ਗੈਂਗਸਟਰ ਵਿਚਾਲੇ ਗੋਲੀਆਂ ਚੱਲਣ ਦੀ ਸੂਚਨਾ ਹੈ। ਇਸ ਵਿਚ ਗੈਂਗਸਟਰ ਨੂੰ ਗੋਲੀ ਲੱਗੀ ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।
ਜਾਣਕਾਰੀ ਮੁਤਾਬਕ ਸਾਜਨ ਨਾਇਰ ਪੁੱਤਰ ਵਿਜੇ ਨਾਇਰ ਛੋਟਾ ਹਰੀਪੁਰ ਇਸਲਾਮਾਬਾਦ ਅੰਮ੍ਰਿਤਸਰ ਬਿਨਾ ਨੰਬਰੀ ਮੋਟਰਸਾਈਕਲ 'ਤੇ ਆ ਰਿਹਾ ਸੀ ਤੇ ਪੁਲਿਸ ਨੇ ਅਮਾਨਤਪੁਰ ਦੇ ਨੇੜੇ ਨਾਕਾ ਲਗਾਇਆ ਹੋਇਆ ਸੀ। ਨਾਕਾ ਵੇਖ ਕੇ ਸਾਜਨ ਨੇ ਪੁਲਿਸ 'ਤੇ ਹਵਾਈ ਫ਼ਾਇਰ ਕਰ ਦਿੱਤਾ ਤੇ ਉੱਥੋਂ ਫ਼ਰਾਰ ਹੋ ਗਿਆ। ਪੁਲਿਸ ਟੀਮ ਨੇ ਪਿੱਛਾ ਕਰ ਕੇ ਅਮਾਨਤਪੁਰ ਤੋਂ ਹੀਰਾਪੁਰ ਜਾਂਦੀ ਸੜਕ ਨੇੜੇ ਨਹਿਰ ਦੇ ਆਲੇ-ਦੁਆਲੇ ਘੇਰ ਲਿਆ। ਇਸ ਮਗਰੋਂ ਸਾਜਨ ਨੇ ਪੁਲਿਸ 'ਤੇ ਫ਼ਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕਰਦੇ ਹੋਏ ਫਾਇਰ ਕੀਤਾ ਗਿਆ , ਗੋਲੀ ਜੋ ਕਿ ਸਾਜਨ ਨੂੰ ਲੱਗੀ ਤੇ ਉਹ ਜ਼ਖ਼ਮੀ ਹੋ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।




















