Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ
Punjab News: ਜਲੰਧਰ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ 23 ਠੇਕੇ ਸੀਲ ਕਰ ਦਿੱਤੇ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਨਿਯਮਾਂ ਦੀ ਉਲੰਘਣਾ ਦੇ ਚੱਲਦਿਆਂ ਜਲੰਧਰ ਕੈਂਟ ਦੇ ਪਰਾਗਪੁਰ ਗਰੁੱਪ ਨਾਲ ਸਬੰਧਤ
Punjab News: ਜਲੰਧਰ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ 23 ਠੇਕੇ ਸੀਲ ਕਰ ਦਿੱਤੇ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਨਿਯਮਾਂ ਦੀ ਉਲੰਘਣਾ ਦੇ ਚੱਲਦਿਆਂ ਜਲੰਧਰ ਕੈਂਟ ਦੇ ਪਰਾਗਪੁਰ ਗਰੁੱਪ ਨਾਲ ਸਬੰਧਤ ਅਮਰੀਕ ਸਿੰਘ ਬਾਜਵਾ ਗਰੁੱਪ ਦੇ 23 ਠੇਕੇ (ਪੂਰੇ ਗਰੁੱਪ) ਨੂੰ ਸੀਲ ਕਰ ਦਿੱਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਵਿਭਾਗ ਦੀ ਇਹ ਕਾਰਵਾਈ ਲੰਬਾ ਸਮਾਂ ਜਾਰੀ ਰਹਿ ਸਕਦੀ ਹੈ, ਜਿਸ ਕਾਰਨ ਅਗਲੇ 2 ਦਿਨਾਂ ਤੱਕ ਠੇਕੇ ਸੀਲ ਰਹਿ ਸਕਦੇ ਹਨ। ਵਿਭਾਗ ਵੱਲੋਂ ਉਕਤ ਠੇਕਿਆਂ ਨੂੰ ਬੰਦ ਕਰਕੇ ਸੀਲ ਕਰ ਦਿੱਤਾ ਗਿਆ ਹੈ ਅਤੇ ਮਹਿਕਮੇ ਵੱਲੋਂ ਮੋਹਰਬੰਦ ਸੀਲ ਵੀ ਲਗਾ ਦਿੱਤੀ ਗਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਉਕਤ ਠੇਕੇ ਵੱਲੋਂ ਸ਼ਰਾਬ ਦੀਆਂ ਪੇਟੀਆਂ ਵੇਚੀਆਂ ਜਾਂਦੀਆਂ ਸੀ, ਜਿਸ ਕਾਰਨ ਤੁਰੰਤ ਕਾਰਵਾਈ ਕਰਦਿਆਂ ਸਮੂਹ ਠੇਕੇ ਨੂੰ ਸੀਲ ਕਰ ਦਿੱਤਾ ਗਿਆ। ਇਸ ਗਰੁੱਪ ਵਿੱਚ ਕੁੱਲ 23 ਠੇਕੇ ਹਨ, ਜਿਸ ਕਾਰਨ ਸਮੂਹ ਦੇ ਸਾਰੇ ਠੇਕੇ ਵਿਭਾਗੀ ਕਾਰਵਾਈ ਤਹਿਤ ਸੀਲ ਰਹਿਣਗੇ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਵਿਭਾਗੀ ਅਧਿਕਾਰੀਆਂ ਵੱਲੋਂ ਲੱਖਾਂ ਰੁਪਏ ਦਾ ਜੁਰਮਾਨਾ ਵੀ ਲਗਾਇਆ ਜਾ ਸਕਦਾ ਹੈ।