Punjab News: 2 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਵਜ੍ਹਾ
1 ਜਨਵਰੀ ਤੋਂ ਬਾਅਦ 2 ਜਨਵਰੀ ਨੂੰ ਸਰਕਾਰੀ ਸਕੂਲ-ਕਾਲਜਾਂ ਅਤੇ ਸਰਕਾਰੀ ਅਦਾਰਿਆਂ ਦੇ ਵਿੱਚ ਅੱਧ ਦਿਨ ਦੀ ਛੁੱਟੀ ਹੋਏਗੀ। ਦੱਸ ਦਈਏ 6 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਪੂਰੇ ਦੇਸ਼ ਵਿੱਚ ਸ਼ਰਧਾ ਨਾਲ ਮਨਾਇਆ...
Jalandhar News: ਅੱਜ 1 ਜਨਵਰੀ ਤੋਂ ਨਵੇਂ ਸਾਲ ਦਾ ਆਗਾਜ਼ ਹੋ ਗਿਆ ਹੈ। 1 ਜਨਵਰੀ ਤੋਂ ਬਾਅਦ 2 ਜਨਵਰੀ ਨੂੰ ਸਰਕਾਰੀ ਸਕੂਲ-ਕਾਲਜਾਂ ਅਤੇ ਸਰਕਾਰੀ ਅਦਾਰਿਆਂ ਦੇ ਵਿੱਚ ਅੱਧ ਦਿਨ ਦੀ ਛੁੱਟੀ ਹੋਏਗੀ। ਦੱਸ ਦਈਏ 6 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਪੂਰੇ ਦੇਸ਼ ਵਿੱਚ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸੇ ਸੰਬੰਧ ਵਿੱਚ ਜਲੰਧਰ ਜ਼ਿਲ੍ਹੇ ‘ਚ 2 ਜਨਵਰੀ 2025, ਵੀਰਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਐਲਾਨ ਕੀਤਾ ਗਿਆ
ਡੀ.ਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ‘ਚ 2 ਜਨਵਰੀ ਨੂੰ ਅੱਧੇ ਦਿਨ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਦਰਅਸਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਜਨਵਰੀ ਨੂੰ ਸੈਂਟਰਲ ਟਾਊਨ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਇਸੇ ਦੇ ਸਬੰਧ ਵਿਚ 2 ਜਨਵਰੀ ਨੂੰ ਪ੍ਰਸ਼ਾਸਨ ਵੱਲੋਂ ਜਲੰਧਰ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ ਅਤੇ ਦੁਪਹਿਰ ਬਾਅਦ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਅਤੇ ਕਾਲਜ ਬੰਦ ਰਹਿਣਗੇ।
ਇਸ ਸਬੰਧੀ ਡਿਪਟੀ ਕਮਿਸ਼ਨਰ ਜਲੰਧਰ ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ 6 ਜਨਵਰੀ ਦੀ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਨੇ ਇਸ ਛੁੱਟੀ ਦਾ ਐਲਾਨ ਕੀਤਾ ਹੈ। ਇਹ ਇਸ ਸਾਲ ਦੀ ਪਹਿਲੀ ਛੁੱਟੀ ਹੋਵੇਗੀ। ਇਸ ਕਾਰਨ ਸਾਰੇ ਸਕੂਲ, ਕਾਲਜ, ਸਰਕਾਰੀ ਦਫਤਰ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।