Punjab News: ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਫਿਰ ਪਈਆਂ ਛੁੱਟੀਆਂ, 4 ਦਿਨ ਰਹਿਣਗੇ ਬੰਦ, ਇਸ ਵਜ੍ਹਾ ਕਰਕੇ ਲਿਆ ਫੈਸਲਾ
Jalandhar News:ਇਨ੍ਹਾਂ ਸਰਕਾਰੀ ਸਕੂਲਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਚੋਹਲੀਆਂ, ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਸ਼ਹਿਰੀਆਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਧੱਕਾ ਬਸਤੀ ਸ਼ਾਮਲ ਹਨ।
Jalandhar News: ਪੰਜਾਬ ਇਸ ਸਮੇਂ ਬਹੁਤ ਮੁਸ਼ਕਿਲ ਦੌਰ ਵਿੱਚੋਂ ਲੰਘ ਰਿਹਾ ਹੈ। ਹੜ੍ਹਾਂ ਦੇ ਪਾਣੀ ਨੇ ਪੰਜਾਬ ਵਿੱਚ ਤਬਾਹੀ ਮਚਾ ਰੱਖੀ ਹੈ। ਜਿਸ ਕਰਕੇ ਪਹਿਲਾਂ ਵੀ ਪੰਜਾਬ ਦੇ ਸਕੂਲਾਂ ਨੂੰ 16 ਜੁਲਾਈ ਤੱਕ ਬੰਦ ਕੀਤਾ ਗਿਆ ਸੀ। ਪਰ 17 ਜੁਲਾਈ ਨੂੰ ਸਕੂਲ ਮੁੜ ਤੋਂ ਖੋਲ ਦਿੱਤੇ ਗਏ ਸੀ । ਉੱਧਰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਬ-ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਲੋਹੀਆਂ ਨਾਲ ਸਬੰਧਤ 3 ਸਰਕਾਰੀ ਸਕੂਲਾਂ ’ਚ 4 ਦਿਨ ਦੀ ਛੁੱਟੀ ਰੱਖਣ ਦੇ ਹੁਕਮ ਜਾਰੀ ਕੀਤੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਲੋਹੀਆਂ ਬਲਾਕ ਦੇ ਕਈ ਪਿੰਡ ਪ੍ਰਭਾਵਿਤ ਹੋਏ ਹਨ ਤੇ ਪਿੰਡਾਂ ਦੇ ਲੋਕਾਂ ਦੇ ਘਰਾਂ ’ਚ ਪਾਣੀ ਵੜ ਗਿਆ ਹੈ, ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ।
ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਨੇ ਫਸੇ ਲੋਕਾਂ ਨੂੰ ਬਚਾ ਕੇ ਸਕੂਲਾਂ ’ਚ ਬਣਾਏ ਰਾਹਤ ਕੈਂਪਾਂ ’ਚ ਭੇਜ ਦਿੱਤਾ ਹੈ, ਜਿਸ ਕਾਰਨ ਸਬ-ਡਵੀਜ਼ਨ ਸ਼ਾਹਕੋਟ ਦੇ ਕੇਵਲ ਲੋਹੀਆਂ ਬਲਾਕ ’ਚ ਹੁਕਮਾਂ ਨਾਲ ਸਬੰਧਤ ਸਰਕਾਰੀ ਸਕੂਲਾਂ ’ਚ 19 ਜੁਲਾਈ ਤੋਂ 22 ਜੁਲਾਈ ਤਕ ਛੁੱਟੀ ਰਹੇਗੀ। ਇਨ੍ਹਾਂ ਸਰਕਾਰੀ ਸਕੂਲਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਚੋਹਲੀਆਂ, ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀ ਸ਼ਹਿਰੀਆਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਧੱਕਾ ਬਸਤੀ ਸ਼ਾਮਲ ਹਨ।
17 ਜੁਲਾਈ ਨੂੰ ਦੁਬਾਰਾ ਖੁੱਲ੍ਹੇ ਸੀ ਸਕੂਲ
ਪੰਜਾਬ ਵਿਚ ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲ੍ਹੇ ਸੀ। ਪਰ ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨ ਕਰਨ ਦਾ ਫੈਸਲਾ ਲੈਣਗੇ। ਖੁਦ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਹੈ ਕਿ 'ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ। ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ'।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI