Punjab News: ਧੁੱਸੀ ਬੰਨ੍ਹ ’ਚ ਪਏ ਪਾੜ ਨੂੰ ਭਰਨ ਲਈ ਖੁਦ ਸੇਵਾ ਨਿਭਾਉਂਦੇ ਨਜ਼ਰ ਆਏ ਸੰਸਦ ਮੈਂਬਰ ਸੁਸ਼ੀਲ ਰਿੰਕੂ, ਰੇਤੇ ਦੀਆਂ ਬੋਰੀਆਂ ਭਰ-ਭਰ ਕੇ ਚੁੱਕੀਆਂ
Punjab news: ਆਪ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਖੁਦ ਸੇਵਾ ਨਿਭਾਉਂਦੇ ਨਜ਼ਰ ਆਏ। ਉਨ੍ਹਾਂ ਨੇ ਰੇਤੇ ਦੇ ਨਾਲ ਭਰੀਆਂ ਬੋਰੀਆਂ ਚੁੱਕ-ਚੁੱਕ ਕੇ ਧੁੱਸੀ ਬੰਨ੍ਹ ਚ ਪਾਏ ਪਾੜ ਨੂੰ ਭਰਦੇ ਨਜ਼ਰ ਆਏ।
Punjab floods: ਪੰਜਾਬ ਵਿੱਚ ਲਗਾਤਾਰ ਬਾਰਸ਼ ਮਗਰੋਂ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਪਰ ਇਸ ਵਾਰ ਲੋਕਾਂ ਦੇ ਨਾਲ ਆਪ ਲੀਡਰ ਵੀ ਸੇਵਾ ਨਿਭਾਉਂਦੇ ਨਜ਼ਰ ਆਏ। ਆਪ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (Sushil Rinku) ਵੀ ਸਤਲੁਜ ਦਰਿਆ ਦੀ ਧੁੱਸੀ ਬੰਨ੍ਹ ’ਚ ਪਏ ਪਾੜ ਨੂੰ ਭਰਨ ਲਈ ਖੁਦ ਸੇਵਾ ਨਿਭਾਈ। ਨੇੜਲੇ ਪਿੰਡ ਗਿੱਦੜਪਿੰਡੀ ਦੇ ਨੇੜੇ ਮੰਡਾਲਾ ਨਾਂ ਦੀ ਥਾਂ ’ਤੇ ਧੁੱਸੀ ਬੰਨ੍ਹ ’ਚ ਪਾੜ ਪੈ ਗਿਆ ਸੀ ਅਤੇ ਪ੍ਰਸ਼ਾਸਨ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਾੜ ਨੂੰ ਭਰਨ ਦਾ ਕੰਮ ਸ਼ੁਰੂ ਕਰਵਾਇਆ ਸੀ।
ਰੇਤੇ ਦੀਆਂ ਬੋਰੀਆਂ ਚੁੱਕੀਆਂ
ਜਦੋਂ MP ਸੁਸ਼ੀਲ ਰਿੰਕੂ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਉਹ ਤੁਰੰਤ ਮੌਕੇ ’ਤੇ ਪੁੱਜੇ ਅਤੇ ਪਿੰਡ ਵਾਸੀਆਂ ਨਲ ਹੀ ਖੁਦ ਧੁੱਸੀ ਬੰਨ੍ਹ ’ਚ ਪਏ ਪਾੜ ਭਰਨ ਦਾ ਕੰਮ ਸ਼ੁਰੂ ਕਰ ਦਿੱਤਾ। ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਰੇਤ ਦੀਆਂ ਬੋਰੀਆਂ ਨੂੰ ਖੁਦ ਚੁੱਕ ਕੇ ਪਾੜ ਭਰਨ ਵਾਲੀ ਥਾਂ ’ਤੇ ਸੁੱਟੀਆਂ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਆਪਣਾ ਪੂਰਾ ਸਹਿਯੋਗ ਦਿੱਤਾ ਤੇ ਕਈ ਘੰਟੇ ਕੰਮ ਕਰਦੇ ਰਹੇ।
ਸੰਸਦ ਮੈਂਬਰ ਸੁਸ਼ੀਲ ਨੇ ਇਸ ਮੌਕੇ ’ਤੇ ਕਿਹਾ ਕਿ ਲੋਕਾਂ ਦੀ ਲੋਕ ਪ੍ਰਤੀਨਿਧੀ ਹੋਣ ਦੇ ਨਾਤੇ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਸੰਕਟ ਦੇ ਦੌਰ ’ਚ ਲੋਕਾਂ ਦੇ ਨਾਲ ਮੋਢੇ ਨਾਲ ਮੋਢੇ ਮਿਲਾ ਕੇ ਚੱਲੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੰਕਟ ’ਚੋਂ ਬਾਹਰ ਕੱਢਣਾ ਉਨ੍ਹਾਂ ਦਾ ਪਹਿਲਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਨੇ ਹੀ ਵੋਟਾਂ ਪਾ ਕੇ ਉਨ੍ਹਾਂ ਨੂੰ ਚੁਣਿਆ ਹੈ ਅਤੇ ਜਦੋਂ ਪਿੰਡ ਦੇ ਲੋਕ ਖੁਦ ਇਸ ਕੰਮ ’ਚ ਲੱਗੇ ਹੋਏ ਹਨ ਤਾਂ ਅਜਿਹੀ ਹਾਲਤ ’ਚ ਸਾਨੂੰ ਵੀ ਆਪਣਾ ਕਿਰਤਦਾਨ ਕਰਨਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ