Jalandhar News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! ਇਲਾਕੇ 'ਚ ਮੱਚ ਗਿਆ ਹੜਕੰਪ, ਲੋਕ ਡਰ ਨਾਲ ਕੰਬੇ
ਸ਼ੁੱਕਰਵਾਰ ਨੂੰ ਪੰਜਾਬ ਦਾ ਸ਼ਹਿਰ ਜਲੰਧਰ ਜ਼ੋਰਦਾਰ ਧਮਾਕੇ ਨਾਲ ਦਹਿਲ ਗਿਆ। ਜਿਸ ਕਰਕੇ ਇਲਾਕੇ ਦੇ ਵਿੱਚ ਹੜਕੰਪ ਮੱਚ ਗਿਆ ਅਤੇ ਲੋਕਾਂ ਦੇ ਵਿੱਚ ਡਰ ਦਾ ਮਾਹੌਲ ਬਣ ਗਿਆ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਦੁਕਾਨ ਦੀ ਛੱਤ ਵੀ ਉੱਡ ਗਈ।

Jalandhar News: ਸ਼ੁੱਕਰਵਾਰ ਨੂੰ ਜਲੰਧਰ ਦੇ ਸੋਢਲ ਚੌਕ ਨੇੜੇ ਇਕ ਸਾਈਕਲ ਦੀ ਦੁਕਾਨ 'ਚ ਜੋਰਦਾਰ ਧਮਾਕਾ ਹੋ ਗਿਆ। ਇਹ ਧਮਾਕਾ ਦੁਕਾਨ 'ਚ ਰੱਖੇ ਕੰਪਰੈੱਸਰ ਦੇ ਫਟਣ ਕਾਰਨ ਹੋਇਆ। ਧਮਾਕੇ ਦੀ ਆਵਾਜ਼ ਇਨੀ ਤੇਜ਼ ਸੀ ਕਿ ਆਲੇ-ਦੁਆਲੇ ਦੇ ਇਲਾਕਿਆਂ 'ਚ ਅਫੜਾ-ਤਫੜੀ ਮਚ ਗਈ ਤੇ ਲੋਕ ਡਰ ਕਰਕੇ ਬਾਹਰ ਨਿਕਲ ਆਏ। ਪਰਮਾਤਮਾ ਦੀ ਕਿਰਪਾ ਰਹੀ ਹੈ ਕਿ ਉਸ ਸਮੇਂ ਦੁਕਾਨਦਾਰ ਦੁਕਾਨ 'ਚ ਮੌਜੂਦ ਨਹੀਂ ਸੀ। ਉਹ ਕਿਸੇ ਕੰਮ ਕਾਰਨ ਬਾਹਰ ਗਿਆ ਹੋਇਆ ਸੀ, ਜਿਸ ਕਾਰਨ ਉਸ ਦੀ ਜਾਨ ਬਚ ਗਈ। ਧਮਾਕੇ ਨਾਲ ਦੁਕਾਨ ਦੀ ਛੱਤ ਉੱਡ ਗਈ ਅਤੇ ਕੰਪਰੈੱਸਰ ਲਗਭਗ 15 ਫੁੱਟ ਦੂਰ ਜਾ ਕੇ ਡਿੱਗਿਆ। ਉਸਦੀ ਮੋਟਰ ਇਕ ਦਰੱਖਤ ਉੱਤੇ ਲਟਕ ਗਈ।
ਲੋਕਾਂ ਨੂੰ ਲੱਗਿਆ ਕਿ ਕਿਤੇ ਬੰਬ ਫੱਟ ਗਿਆ
ਚਸ਼ਮਦੀਦਾਂ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਦੋ ਗਲੀਆਂ ਦੂਰ ਤੱਕ ਲੋਕਾਂ ਨੇ ਇਸਨੂੰ ਮਹਿਸੂਸ ਕੀਤਾ ਅਤੇ ਇਲਾਕੇ 'ਚ ਡਰ ਦਾ ਮਾਹੌਲ ਬਣ ਗਿਆ। ਇੱਕ ਵਿਅਕਤੀ ਨੇ ਦੱਸਿਆ ਕਿ ਆਵਾਜ਼ ਸੁਣ ਕੇ ਲੱਗਿਆ ਜਿਵੇਂ ਆਸਮਾਨ ਤੋਂ ਕੋਈ ਬੰਬ ਡਿੱਗਿਆ ਹੋਵੇ।
ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਦੁਕਾਨਦਾਰ ਕੰਪਰੈੱਸਰ ਨੂੰ ਚਾਲੂ ਹਾਲਤ 'ਚ ਛੱਡ ਕੇ ਚਲਿਆ ਗਿਆ ਸੀ, ਜਿਸ ਕਰਕੇ ਇਹ ਹਾਦਸਾ ਵਾਪਰਿਆ। ਹਾਲਾਂਕਿ ਇਸ ਘਟਨਾ 'ਚ ਕੋਈ ਜਖ਼ਮੀ ਨਹੀਂ ਹੋਇਆ, ਪਰ ਦੁਕਾਨ ਨੂੰ ਕਾਫੀ ਨੁਕਸਾਨ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੁਕਾਨਦਾਰ ਨੂੰ ਲਗਭਗ 50 ਤੋਂ 70 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ।
ਕੁੱਝ ਦਿਨ ਪਹਿਲਾਂ ਹੀ ਅੰਮ੍ਰਿਤਸਰ 'ਚ ਵੀ ਹੋਇਆ ਸੀ ਧਮਾਕਾ
ਮੰਗਲਵਾਰ ਯਾਨੀਕਿ 27 ਮਈ ਨੂੰ ਅੰਮ੍ਰਿਤਸਰ ਵਿੱਚ ਮਜੀਠਾ ਰੋਡ ਬਾਈਪਾਸ 'ਤੇ ਇੱਕ ਰਿਹਾਇਸ਼ੀ ਕਲੋਨੀ ਵਿੱਚ ਬੰਬ ਧਮਾਕਾ ਹੋਇਆ, ਜਿਸ ਵਿੱਚ ਇੱਕ ਵਿਅਕਤੀ ਦੇ ਹੱਥ ਅਤੇ ਪੈਰ ਧਮਾਕੇ ਕਰਕੇ ਉੱਡ ਗਏ ਸਨ ਅਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੰਜਾਬ ਦੇ ਵਿੱਚ ਦਹਿਸ਼ਤ ਦਾ ਮਾਹੌਲ ਛਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















