Punjab News: ਅੱਜ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਵੱਡਾ ਐਲਾਨ ਹੋਇਆ...
ਰੋਜ਼ਾਨਾ ਹੀ ਬਹੁਤ ਸਾਰੇ ਲੋਕ ਸਰਕਾਰੀ ਬੱਸਾਂ ਦੇ ਰਾਹੀ ਸਫਰ ਕਰਦੇ ਹਨ। ਪਰ ਅੱਜ ਤੁਹਾਨੂੰ ਸੋਚ ਸਮਝ ਕੇ ਘਰ ਤੋਂ ਬਾਹਰ ਨਿਕਲਣਾ ਚਾਹੀਦਾ ਹੈ। ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਪਨਬਸ ਦੇ ਵਰਕਸ਼ਾਪ ਕਰਮਚਾਰੀ ਹੜਤਾਲ 'ਤੇ ਜਾਣਗੇ

Jalandhar News: ਜੇ ਤੁਸੀਂ ਵੀ ਅੱਜ ਪੰਜਾਬ ਦੀ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਦਾ ਸੋਚ ਰਹੇ ਹੋ ਤਾਂ ਤੁਹਾਡੇ ਲਈ ਵੱਡੀ ਖ਼ਬਰ ਆਈ ਹੈ। ਜਾਣਕਾਰੀ ਮੁਤਾਬਕ, ਅੱਜ 20 ਮਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਪਨਬਸ ਦੇ ਵਰਕਸ਼ਾਪ ਕਰਮਚਾਰੀ (PUNBUS workshop employees) ਹੜਤਾਲ 'ਤੇ ਜਾਣਗੇ ਅਤੇ ਬੱਸ ਸਟੈਂਡ ਬੰਦ ਰਹੇਗਾ। ਇਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਖਬਰ ਮਿਲੀ ਹੈ ਕਿ ਠੇਕਾ ਕਰਮਚਾਰੀਆਂ ਵੱਲੋਂ ਪੱਕਾ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ 20 ਮਈ ਤੋਂ ਤਿੰਨ ਦਿਨਾਂ ਹੜਤਾਲ ਦੇ ਸੱਦੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪਰ ਦੂਜੇ ਪਾਸੇ, ਪਨਬੱਸ ਵਰਕਸ਼ਾਪ ਕਰਮਚਾਰੀਆਂ ਨੇ ਤਨਖਾਹ ਨਾ ਮਿਲਣ ਕਾਰਨ 20 ਮਈ ਨੂੰ ਬੱਸ ਸਟੈਂਡ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















