ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

DRUG - ਨਸ਼ਿਆਂ ਖਿਲਾਫ਼ ਸਾਹਮਣੇ ਆਇਆ ਸੀਐਮ ਦਾ ਐਕਸ਼ਨ ਪਲਾਨ - ਡਰੱਗ ਤਸਕਰਾਂ ਦੀਆਂ ਜਾਇਦਾਦਾਂ ਹੋਣਗੀਆਂ ਜ਼ਬਤ, ਸਰਹੱਦੀ ਪਿੰਡਾਂ 'ਚ ਰਾਤਾਂ ਕੱਟਣਗੇ ਵੱਡੇ ਅਫ਼ਸਰ

CM's action plan against drugs - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਡੀਆਈਜੀ ਬਾਰਡਰ ਰੇਂਜ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਨੂੰ ਸਰਹੱਦੀ ਜਿ਼ਲਿ੍ਹਆਂ ਦੇ ਐਸਐਸਪੀਜ਼ ਅਤੇ ਹੋਰ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਨੂੰ ਲੋਕਾਂ ਵਿੱਚ ਪੁਲਿਸ ਦਾ...

Jalandhar : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਗਲੇ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਲੈਣ ਤੋਂ ਤਿੰਨ ਦਿਨ ਬਾਅਦ, ਸ਼ੁੱਕਰਵਾਰ ਨੂੰ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਮਿਲ ਕੇ ਨਸਿ਼ਆਂ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਨ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨਵੇਂ ਤਰੀਕੇ ਵਜੋਂ ਸਾਹਮਣੇ ਆਏ ਡਰੋਨ ਆਪ੍ਰੇਸ਼ਨਾਂ ਨਾਲ ਨਜਿੱਠਣ ਲਈ ਇੱਕ ਢੁਕਵੀਂ ਰਣਨੀਤੀ ਤਿਆਰ ਕੀਤੀ ।

ਵਿਸ਼ੇਸ਼ ਡੀਜੀਪੀ ਵੱਲੋ  ਆਈ.ਜੀ ਫਰੰਟੀਅਰ ਹੈੱਡਕੁਆਰਟਰ, ਬੀਐਸਐਫ ਜਲੰਧਰ ਡਾ: ਅਤੁਲ ਫੁਲਜ਼ਲੇ ਦੇ ਨਾਲ ਬੀਐਸਐਫ ਜਲੰਧਰ ਦੇ ਫਰੰਟੀਅਰ ਹੈੱਡਕੁਆਰਟਰ ਵਿਖੇ ਬੀਐਸਐਫ, ਪੰਜਾਬ ਪੁਲਿਸ, ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਾਂਝੀ ਤਾਲਮੇਲ—ਕਮ—ਰੀਵਿਊ ਮੀਟਿੰਗ ਕੀਤੀ ਗਈ ਤਾਂ ਜੋ ਸਰਹੱਦ ਪਾਰੋਂ ਹੁੰਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਰਾਜ ਦੀ ਸਰਹੱਦ ਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਮੀਟਿੰਗ ਵਿੱਚ ਆਈਜੀਪੀ ਲਾਅ ਐਂਡ ਆਰਡਰ ਪਰਦੀਪ ਯਾਦਵ, ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਅਤੇ ਬੀਐਸਐਫ ਦੇ ਛੇ ਡੀਆਈਜੀਜ਼ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਪੂਰਨ ਤਾਲਮੇਲ ਅਤੇ ਟੀਮ ਵਰਕ ਦਾ ਸੱਦਾ ਦਿੰਦੇ ਹੋਏ, ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਦੋਵੇਂ ਸੁਰੱਖਿਆ ਬਲ ਇੱਕਜੁਟ ਹੋਣ ਤੇ  ਇੱਕ ਟੀਮ ਵਜੋਂ ਕੰਮ ਕਰਨ। 

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਡੀਆਈਜੀ ਬਾਰਡਰ ਰੇਂਜ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਨੂੰ ਸਰਹੱਦੀ ਜਿ਼ਲਿ੍ਹਆਂ ਦੇ ਐਸਐਸਪੀਜ਼ ਅਤੇ ਹੋਰ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਨੂੰ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਵਧਾਉਣ ਦੇ ਹਿੱਸੇ ਵਜੋਂ ਮਹੀਨੇ ਵਿੱਚ ਘੱਟੋ ਘੱਟ ਇੱਕ ਜਾਂ ਦੋ ਵਾਰ ਸਰਹੱਦੀ ਪਿੰਡਾਂ ਵਿੱਚ ਰਾਤ ਦੀ ਠਹਿਰ ਨੂੰ ਯਕੀਨੀ ਬਣਾਉਣ ਲਈ ਤਾਕੀਦ ਕੀਤੀ।

ਉਹਨਾਂ ਸੀਪੀਜ਼/ਐਸਐਸਪੀਜ਼ ਨੂੰ  ਵਪਾਰਕ ਮਾਤਰਾ ਵਿੱਚ ਨਸਿ਼ਆਂ ਸਮੇਤ ਫੜੇ ਗਏ ਵੱਡੇ ਨਾਰਕੋ ਸਮੱਗਲਰਾਂ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ  ਉਹਨਾਂ ਨੂੰ ਜ਼ਬਤ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਸਾਲ ਪੰਜਾਬ ਪੁਲਿਸ ਵੱਲੋਂ 12.99 ਕਰੋੜ ਰੁਪਏ ਦੀਆਂ 30 ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।

ਉਹਨਾਂ ਨੇ ਸਰਹੱਦੀ ਪਿੰਡਾਂ ਨੂੰ ਮਾਡਲ ਪਿੰਡਾਂ ਵਿੱਚ ਤਬਦੀਲ ਕਰਨ ਲਈ ਸਿਵਿਕ ਐਕਸ਼ਨ ਪ੍ਰਰੋਗਰਾਮ ਲਾਗੂ ਕਰਨ ਦੀ ਲੋੜ ਤੇ ਵੀ ਜ਼ੋਰ ਦਿੱਤਾ, ਜਿਸ ਵਿੱਚ ਬੁਨਿਆਦੀ ਢਾਂਚਾ, ਸਿੱਖਿਆ, ਆਵਾਜਾਈ, ਸੰਚਾਰ ਆਦਿ ਦੀਆਂ ਸਹੂਲਤਾਂ ਨੂੰ ਅਪਗਰੇਡ ਕਰਨਾ ਸ਼ਾਮਲ ਹੈ। ਉਹਨਾਂ ਕਿਹਾ ਕਿ ਸਾਨੂੰ ਪਿੰਡਾਂ ਵਿੱਚ ਪਾਰਕ ਅਤੇ ਮੈਦਾਨ ਬਣਾਉਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰੱਖਿਆ ਦੀ ਦੂਜੀ ਲਾਈਨ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਰੱਖਣ ਲਈ ਸਰਹੱਦੀ ਖੇਤਰਾਂ ਵਿੱਚ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਉਣ ਲਈ ਪਹਿਲਾਂ ਹੀ 20 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ ਕੈਮਰੇ ਲਗਾਉਣ ਦਾ ਕੰਮ ਜ਼ੋਰਾਂ ਤੇ ਜਾਰੀ ਹੈ। 

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪੁਲਿਸ ਥਾਣਿਆਂ ਸਮੇਤ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 10 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਜਦਕਿ ਬਾਰਡਰ ਪੁਲਿਸ ਨੂੰ ਵਾਧੂ ਪੁਲਿਸ ਬਲ ਅਤੇ ਵਾਹਨ ਵੀ ਮੁਹੱਈਆ ਕਰਵਾਏ ਜਾ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
Embed widget