ਪੜਚੋਲ ਕਰੋ
Advertisement
'ISI ਨਾਲ 'ਅੰਮ੍ਰਿਤਪਾਲ ਸਿੰਘ ਦਾ ਲਿੰਕ ', ਫੋਨ 'ਚੋਂ ਮਿਲੇ ਪਾਕਿਸਤਾਨੀ ਨੰਬਰ , ਪੰਜਾਬ ਪੁਲਿਸ ਦਾ ਦਾਅਵਾ
Amritpal Singh ISI Linked : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਤੱਕ ਪੁਲਿਸ ਦੇ ਹੱਥ ਨਹੀਂ ਲੱਗਾ। ਪੰਜਾਬ ਪੁਲਿਸ ਨੇ ਸ਼ਨੀਵਾਰ (19 ਮਾਰਚ) ਨੂੰ ਵੱਡੀ ਕਾਰਵਾਈ ਕਰਦੇ ਹੋਏ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ
Amritpal Singh ISI Linked : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਤੱਕ ਪੁਲਿਸ ਦੇ ਹੱਥ ਨਹੀਂ ਲੱਗਾ। ਪੰਜਾਬ ਪੁਲਿਸ ਨੇ ਸ਼ਨੀਵਾਰ (19 ਮਾਰਚ) ਨੂੰ ਵੱਡੀ ਕਾਰਵਾਈ ਕਰਦੇ ਹੋਏ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਅੰਮ੍ਰਿਤਪਾਲ ਭੱਜਣ 'ਚ ਕਾਮਯਾਬ ਹੋ ਗਿਆ, ਜਿਸ ਤੋਂ ਬਾਅਦ ਪੁਲਸ ਉਸ ਦੀ ਭਾਲ ਕਰ ਰਹੀ ਹੈ। ਇਸ ਦੌਰਾਨ ਇੱਕ ਵੱਡਾ ਖੁਲਾਸਾ ਹੋਇਆ ਹੈ। ਜਿਸ ਗੱਲ ਦਾ ਖਦਸ਼ਾ ਜਤਾਇਆ ਜਾ ਰਿਹਾ ਸੀ, ਉਹ ਸੱਚ ਸਾਬਤ ਹੋਇਆ। ਪੰਜਾਬ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਦੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐਸਆਈ ਨਾਲ ਸਬੰਧ ਹਨ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ 4 ਸਾਥੀਆਂ ਨੂੰ ਅਸਾਮ ਲੈ ਕੇ ਪਹੁੰਚੀ ਪੰਜਾਬ ਪੁਲਿਸ , ਅੰਮ੍ਰਿਤਪਾਲ ਭਗੌੜਾ ਕਰਾਰ
ਅੰਮ੍ਰਿਤਸਰ ਦੇ ਡੀਆਈਜੀ ਸਵਪਨ ਸ਼ਰਮਾ ਨੇ ਦਾਅਵਾ ਕੀਤਾ ਕਿ ਉਸ ਦੇ ਕੁਝ ਪਾਕਿਸਤਾਨ-ਆਈਐਸਆਈਐਸ ਸਬੰਧ ਸਨ। ਸਾਨੂੰ ਉਸਨੂੰ (ਅੰਮ੍ਰਿਤਪਾਲ ਸਿੰਘ) ਨੂੰ ਫੜਨ ਦੇ ਨਿਰਦੇਸ਼ ਦਿੱਤੇ ਗਏ ਸਨ। ਪਿੱਛਾ ਕਰਦੇ ਹੋਏ ਉਹ ਸਾਡੇ ਤੋਂ ਇਕ ਲੇਨ ਅੱਗੇ ਲਿੰਕ ਰੋਡ 'ਤੇ ਆ ਗਿਆ। ਸਾਨੂੰ ਓਵਰਟੇਕ ਕਰਦੇ ਸਮੇਂ ਉਸ ਦੀ ਟੱਕਰ 5-6 ਮੋਟਰਸਾਈਕਲ ਸਵਾਰਾਂ ਨਾਲ ਹੋ ਗਈ, ਜਿਨ੍ਹਾਂ ਵਿਚੋਂ ਕੁਝ ਸਾਨੂੰ ਪਿੱਛਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ। ਮਹਿਤਪੁਰ ਵਿੱਚ ਦੋ ਕਾਰਾਂ ਬਰਾਮਦ ਹੋਈਆਂ ਹਨ। ਅਸੀਂ ਸੱਤ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ ਹਨ।

We were directed to nab him (Amritpal Singh), while chasing he ended up on a one-lane link road ahead of us. While outrunning us he crashed into 5-6 motorbike riders, some were with the motive to divert us from the chase: DIG Swapan Sharma pic.twitter.com/9B7kpDMRma
— ANI (@ANI) March 19, 2023
ਫੋਨ ਤੋਂ ਮਿਲੇ ਪਾਕਿਸਤਾਨੀ ਨੰਬਰ
ਦਰਅਸਲ ਅੰਮ੍ਰਿਤਪਾਲ ਸਿੰਘ ਦੇ ਕਥਿਤ ਸਲਾਹਕਾਰ ਅਤੇ ਫਾਈਨਾਂਸਰ ਦਲਜੀਤ ਸਿੰਘ ਕਲਸੀ ਉਰਫ਼ ਸਰਬਜੀਤ ਸਿੰਘ ਕਲਸੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਲਸੀ ਦੇ ਫੋਨ ਅਤੇ ਉਸ ਨਾਲ ਜੁੜੇ ਲੋਕਾਂ ਦੇ ਫੋਨਾਂ 'ਚ ਪਾਕਿਸਤਾਨੀ ਨੰਬਰ ਮਿਲੇ ਹਨ। ਪਾਕਿਸਤਾਨ ਵਿੱਚ ਗੱਲ ਕਰਨ ਲਈ ਵਰਤੇ ਗਏ ਨੰਬਰਾਂ ਦਾ ਪਤਾ ਲਗਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੰਬਰਾਂ ਤੋਂ ਕਰੀਬ 30 ਕਰੋੜ ਰੁਪਏ ਦੀ ਫੰਡਿੰਗ ਹੋਈ ਹੈ।
ਸੀਸੀਟੀਵੀ ਫੁਟੇਜ ਵੀ ਆਈ ਸਾਹਮਣੇ

ਸ਼ਨੀਵਾਰ ਨੂੰ ਫਰਾਰ ਹੋਏ ਅੰਮ੍ਰਿਤਪਾਲ ਦੀ ਪਹਿਲੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਪੰਜਾਬ ਪੁਲਿਸ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਹੈ। ਸੀਸੀਟੀਵੀ ਵਿੱਚ ਦਿਖਾਈ ਦੇ ਰਿਹਾ ਹੈ ਕਿ ਅੰਮ੍ਰਿਤਪਾਲ ਦੀ ਕਾਰ ਅੱਗੇ ਜਾ ਰਹੀ ਹੈ। ਉਸ ਤੋਂ ਬਾਅਦ ਅੰਮ੍ਰਿਤਪਾਲ ਦੇ ਬਾਡੀਗਾਰਡ ਦੀ ਕਾਰ ਆਉਂਦੀ ਹੈ ਅਤੇ ਫਿਰ ਪੁਲਸ ਦੀ ਕਾਰ ਪਿੱਛਾ ਕਰ ਰਹੀ ਹੈ। ਜਦੋਂ ਅੰਮ੍ਰਿਤਪਾਲ ਦੌੜ ਰਿਹਾ ਸੀ ਤਾਂ ਉਸ ਦੀ ਮਰਸਡੀਜ਼ ਸੜਕ 'ਤੇ 140 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਦੌੜ ਰਹੀ ਸੀ। ਪੁਲਿਸ ਨੇ ਕਰੀਬ 40 ਕਿਲੋਮੀਟਰ ਤੱਕ ਅੰਮ੍ਰਿਤਪਾਲ ਦਾ ਪਿੱਛਾ ਕੀਤਾ ਅਤੇ ਬਾਡੀਗਾਰਡ ਦੀ ਕਾਰ ਨੂੰ ਵੀ ਟੱਕਰ ਮਾਰ ਦਿੱਤੀ ਪਰ ਅੰਮ੍ਰਿਤਪਾਲ ਭੱਜਣ ਵਿੱਚ ਕਾਮਯਾਬ ਹੋ ਗਿਆ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਸਮਰਥਕ ਵਰਿੰਦਰ ਸਿੰਘ ਖਾਲਸਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
ਅੰਮ੍ਰਿਤਪਾਲ ਖਿਲਾਫ ਐਫ.ਆਈ.ਆਰ
ਡੀਆਈਜੀ ਨੇ ਅੱਗੇ ਕਿਹਾ ਕਿ ਅਸੀਂ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਸੀਂ ਜਾਂਚ ਕਰ ਰਹੇ ਹਾਂ ਕਿ ਇਨ੍ਹਾਂ ਵਾਹਨਾਂ ਲਈ ਪੈਸੇ ਕਿੱਥੋਂ ਆਏ। ਕੁਝ ਫੋਨ ਬਰਾਮਦ ਹੋਏ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਐਸਐਸਪੀ ਦਿਹਾਤੀ ਅੰਮ੍ਰਿਤਸਰ ਸਤਿੰਦਰ ਸਿੰਘ ਨੇ ਦੱਸਿਆ ਸੀ ਕਿ ਬੀਤੀ ਰਾਤ ਉਨ੍ਹਾਂ ਖ਼ਿਲਾਫ਼ ਅਸਲਾ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਐਫਆਈਆਰ ਵਿੱਚ ਅੰਮ੍ਰਿਤਪਾਲ ਸਿੰਘ ਮੁੱਖ ਮੁਲਜ਼ਮ ਹੈ। ਇਨ੍ਹਾਂ ਕੋਲੋਂ 12 ਬੋਰ ਦੇ 6 ਹਥਿਆਰ ਬਰਾਮਦ ਹੋਏ ਹਨ ਅਤੇ ਸਾਰੇ ਹਥਿਆਰ ਨਾਜਾਇਜ਼ ਹਨ।
ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ
ਪੁਲਿਸ ਨੇ ਕਿਹਾ ਕਿ ਉਹ ਅੰਮ੍ਰਿਤਪਾਲ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਵੇਗੀ। ਪੰਜਾਬ ਪੁਲਿਸ ਨੇ ਵੀ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਅਫਵਾਹਾਂ 'ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਟਵੀਟ ਕੀਤਾ ਕਿ ਸ਼ਾਂਤੀ ਬਣਾਈ ਰੱਖੋ। ਜਾਅਲੀ ਖ਼ਬਰਾਂ ਵੱਲ ਧਿਆਨ ਨਾ ਦਿਓ। ਪੁਲਿਸ ਨੇ ਕਿਹਾ ਕਿ ਅਸੀਂ ਵੱਖ-ਵੱਖ ਦੇਸ਼ਾਂ, ਰਾਜਾਂ ਅਤੇ ਸ਼ਹਿਰਾਂ ਤੋਂ ਆਉਣ ਵਾਲੀਆਂ ਸਾਰੀਆਂ ਜਾਅਲੀ ਖ਼ਬਰਾਂ ਅਤੇ ਨਫ਼ਰਤ ਭਰੇ ਭਾਸ਼ਣਾਂ 'ਤੇ ਨਜ਼ਰ ਰੱਖ ਰਹੇ ਹਾਂ। ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਜਾਅਲੀ ਖ਼ਬਰਾਂ ਨਾ ਫੈਲਾਓ।
ਅਜਲਾਣਾ ਥਾਣੇ ਵਿੱਚ ਕੀਤੀ ਗਈ ਸੀ ਭੰਨਤੋੜ

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਅੰਮ੍ਰਿਤਪਾਲ ਅਤੇ ਉਸ ਦੇ ਸਮਰਥਕਾਂ ਨੇ ਤਲਵਾਰਾਂ ਅਤੇ ਬੰਦੂਕਾਂ ਲੈ ਕੇ ਅਜਨਾਲਾ ਥਾਣੇ 'ਤੇ ਧਾਵਾ ਬੋਲ ਦਿੱਤਾ ਸੀ। ਇਹ ਸਾਰੇ ਅੰਮ੍ਰਿਤਪਾਲ ਦੇ ਸਾਥੀ ਲਵਪ੍ਰੀਤ ਸਿੰਘ ਦੀ ਰਿਹਾਈ ਦੀ ਮੰਗ ਕਰ ਰਹੇ ਸਨ। ਇਸ ਘਟਨਾ ਵਿੱਚ ਇੱਕ ਪੁਲਿਸ ਸੁਪਰਡੈਂਟ ਸਮੇਤ ਛੇ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸਨ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
Advertisement