ਸਿੱਖਿਆ ਵਿਭਾਗ ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਵਿੱਚ ਸਟੂਡੈਂਟ ਪੁਲਿਸ ਕੈਡੇਟ ਪ੍ਰੋਗਰਾਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਸੂਬੇ ਦੇ 280 ਸਕੂਲਾਂ ਦੀ ਚੋਣ ਕੀਤੀ ਗਈ ਹੈ। ਹਰੇਕ ਜ਼ਿਲ੍ਹੇ ਵਿੱਚੋਂ ਵੱਖ-ਵੱਖ ਸਕੂਲਾਂ ਦੀ ਚੋਣ ਕਰਕੇ ਇਨ੍ਹਾਂ ਸਕੂਲਾਂ ਵਿੱਚੋਂ ਇੱਕ ਅਧਿਆਪਕ ਨੂੰ ਸਕੂਲ ਮਾਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਇਨ੍ਹਾਂ ਸਾਰੇ ਅਧਿਆਪਕਾਂ ਨੂੰ 7 ਅਤੇ 8 ਅਗਸਤ ਨੂੰ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਦੋ ਰੋਜ਼ਾ ਰਿਹਾਇਸ਼ੀ ਸਿਖਲਾਈ ਦਿੱਤੀ ਜਾਵੇਗੀ | ਇਨ੍ਹਾਂ ਵਿੱਚੋਂ ਅੰਮ੍ਰਿਤਸਰ ਦੇ 20 ਅਧਿਆਪਕਾਂ ਦੀ ਚੋਣ ਕੀਤੀ ਗਈ ਹੈ ਜਦੋਂ ਕਿ ਇੱਕ ਅਧਿਆਪਕਾ ਸੰਦੀਪ ਕੌਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਜਲੰਧਰ ਦੇ 20 ਅਧਿਆਪਕਾਂ ਦੀ ਵੀ ਚੋਣ ਕੀਤੀ ਗਈ ਹੈ ਅਤੇ ਵੀਨਾ ਨੀਲਵਾਲ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਤਰਨਤਾਰਨ, ਮੋਗਾ, ਰੋਪੜ, ਫਾਜ਼ਿਲਕਾ, ਸੰਗਰੂਰ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਸ੍ਰੀ ਫਤਿਹਗੜ੍ਹ ਸਾਹਿਬ, ਬਠਿੰਡਾ, ਮਾਨਸਾ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਮਲੇਰਕੋਟਲਾ, ਫਰੀਦਕੋਟ, ਮੋਹਾਲੀ, ਬਟਾਲਾ, ਗੁਰਦਾਸਪੁਰ, ਐਸ.ਬੀ.ਐਸ.ਨਗਰ ਦੇ 10-10 ਪਟਿਆਲਾ ਦੇ ਅਧਿਆਪਕਾਂ ਦੀ ਚੋਣ ਕੀਤੀ ਗਈ ਹੈ। ਇਸ ਪ੍ਰੋਗਰਾਮ ਲਈ ਲੁਧਿਆਣਾ ਜ਼ਿਲ੍ਹੇ ਵਿੱਚੋਂ ਵੱਧ ਤੋਂ ਵੱਧ 30 ਅਧਿਆਪਕਾਂ ਦੀ ਚੋਣ ਕੀਤੀ ਗਈ ਹੈ।
ਸਰਕਾਰੀ ਸਕੂਲਾਂ 'ਚ ਪੜ੍ਹਦੇ ਪ੍ਰੀ ਪ੍ਰਾਇਮਰੀ ਬੱਚਿਆਂ ਨੂੰ ਹੁਣ ਮਿਲੇਗਾ ਗਰਮਾ ਗਰਮ ਮਿਡ-ਡੇਅ-ਮੀਲ
ਮਿਡ-ਡੇਅ-ਮੀਲ ਸਕੀਮ ਰਾਹੀ ਭਾਰਤ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕੇਂਦਰ ਸਰਕਾਰ ਦੀ ਮਦਦ ਨਾਲ ਰਾਜ ਸਰਕਾਰ ਵੱਲੋਂ ਪ੍ਰਾਇਮਰੀ ਸਕੂਲ ਅਤੇ ਅਪਰ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਸਕੀਮ ਸਰਬ ਸਿੱਖਿਆ ਅਭਿਆਨ ਰਾਹੀ ਭਾਰਤ ਦੇ 1,265,000 ਸਕੂਲਾਂ ਦੇ 120,000,000 ਬੱਚਿਆ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਜੋ ਕਿ ਦੁਨੀਆ ਦਾ ਸਭ ਤੋਂ ਵੱਡਾ ਪ੍ਰੋਗਰਾਮ ਹੈ। ਹੁਣ ਸਰਕਾਰ ਵੱਲੋਂ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਹੁਣ ਪ੍ਰੀ ਪ੍ਰਾਇਮਰੀ ਜਮਾਤਾਂ 'ਚ ਦਾਖ਼ਲ ਬੱਚਿਆਂ ਨੂੰ ਵੀ ਭੋਜਨ ਦਿੱਤਾ ਜਾਵੇਗਾ।
1.94 ਲੱਖ ਬੱਚਿਆਂ ਨੂੰ ਗਰਮਾ ਗਰਮ ਮਿਡ-ਡੇਅ-ਮੀਲ ਪਰੋਸਿਆ ਜਾਵੇਗਾ
ਪੰਜਾਬ ਭਰ ਦੇ ਸਰਕਾਰੀ ਸਕੂਲਾਂ 'ਚ ਇਸ ਮਹੀਨੇ ਤੋਂ ਪ੍ਰੀ ਪ੍ਰਾਇਮਰੀ ਜਮਾਤਾਂ 'ਚ ਦਾਖ਼ਲ 1.94 ਲੱਖ ਬੱਚਿਆਂ ਨੂੰ ਗਰਮਾ ਗਰਮ ਮਿਡ-ਡੇਅ-ਮੀਲ ਪਰੋਸਿਆ ਜਾਵੇਗਾ। ਕੇਂਦਰ ਤੋਂ ਮਨਜ਼ੂਰੀ ਮਿਲਣ ਮਗਰੋਂ ਸੂਬਾ ਸਰਕਾਰ ਕਰੀਬ 9500 ਸਰਕਾਰੀ ਸਕੂਲਾਂ 'ਚ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਮਿਡ-ਡੇਅ-ਮੀਲ ਮੁਹੱਈਆ ਕਰਵਾਏਗੀ।