ਪੜਚੋਲ ਕਰੋ

Punjab News : ਆਊਟਸੋਰਸਿੰਗ 'ਤੇ ਭਰਤੀ ਤੇ ਪ੍ਰਾਈਵੇਟ ਮਾਲਕਾਂ ਦੀਆਂ ਕਿਲੋਮੀਟਰ ਬੱਸਾਂ ਦੇ ਸਖ਼ਤ ਵਿਰੋਧ ਦਾ ਐਲਾਨ

Punjab News : ਅੱਜ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਵਿੱਚ ਜ਼ੋਨਲ ਪ੍ਰੈਸ ਕਾਨਫਰੰਸਾਂ ਕੀਤੀਆਂ ਗਈਆਂ,ਜਿਸ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਰਕਾਰੀ ਟਰਾਂਸਪੋਰਟ ਦਾ ਨਿੱਜੀਕਰਨ ਕਰਨ ਦੇ ਗੰਭੀਰ

Punjab News : ਅੱਜ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਵਿੱਚ ਜ਼ੋਨਲ ਪ੍ਰੈਸ ਕਾਨਫਰੰਸਾਂ ਕੀਤੀਆਂ ਗਈਆਂ,ਜਿਸ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਰਕਾਰੀ ਟਰਾਂਸਪੋਰਟ ਦਾ ਨਿੱਜੀਕਰਨ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਟਰਾਂਸਪੋਰਟ ਮੰਤਰੀ ਪੰਜਾਬ ਸਮੇਤ ਉੱਚ ਅਧਿਕਾਰੀਆਂ ਉੱਤੇ ਵਿਭਾਗ ਨੂੰ ਸੇਲ 'ਤੇ ਲਗਾਉਣ ਅਤੇ ਲੋਕਾਂ ਦੀਆਂ ਜਾਨਾਂ ਨਾਲ ਖਿਲਵਾੜ ਕਰਨ ਦੇ ਗੰਭੀਰ ਦੋਸ਼ ਲਗਾਏ ਗਏ। 

ਜਲੰਧਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਬੋਲਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਸੂਬਾ ਆਗੂ ਜੋਧ ਸਿੰਘ ਸੂਬਾ ਆਗੂ ਪ੍ਰਦੀਪ ਕੁਮਾਰ ਨੇ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ ਅਤੇ ਪੰਜਾਬ ਵਿੱਚ ਹਰ ਪੱਖੋਂ ਫੈਲ ਹੋ ਚੁੱਕੀ ਹੈ ਅਤੇ ਕਾਨੂੰਨ ਅਵਾਸਥਾ ਹੋਵੇ ਭਾਵੇਂ ਸਰਕਾਰੀ ਵਿਭਾਗਾਂ ਨੂੰ ਚਲਾਉਣ ਦੀ ਗੱਲ ਹੋਵੇ ਹਰ ਪਾਸਿਉਂ ਕੇਵਲ ਤੇ ਕੇਵਲ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ। ਟਰਾਂਸਪੋਰਟ ਵਿਭਾਗ ਵਿੱਚ ਮਾਫੀਆ ਖਤਮ ਕਰਨ ਦੀ ਥਾਂ 'ਤੇ ਅੱਜ ਨਜਾਇਜ਼ ਬੱਸਾਂ ਅਤੇ ਕੁਰਪਸ਼ਨ ਸਿਖਰਾਂ 'ਤੇ ਚੱਲ ਰਹੀ ਹੈ। 
 
ਦੂਜੇ ਪਾਸੇ ਟਰਾਂਸਪੋਰਟ ਮੰਤਰੀ ਪੰਜਾਬ ਵਿਭਾਗ ਨੂੰ ਮੁਨਾਫੇ ਵਿੱਚ ਦੱਸ ਰਹੇ ਹਨ ਪ੍ਰੰਤੂ ਪੀਆਰਟੀਸੀ ਵਿੱਚ ਪ੍ਰਾਈਵੇਟ ਮਾਲਕਾਂ ਦੀਆਂ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਨੂੰ ਪਹਿਲ ਦੇਣ ਦਾ ਫੈਸਲਾ ਇਹ ਕਹਿ ਕੇ ਕਿ ਸਰਕਾਰ ਪੱਲੇ ਪੈਸੇ ਨਹੀਂ ਹਨ। ਇੱਕ ਬੱਸ ਪਿੱਛੇ 80-90 ਲੱਖ ਰੁਪਏ ਦੀ ਲੁੱਟ ਕਰਾਉਣ ਲਈ ਤਿਆਰ ਹਨ। ਮੁੱਖ ਮੰਤਰੀ ਪੰਜਾਬ ਦੇ ਬਿਆਨ ਕਿ ਅੱਜ ਤੋਂ ਬਾਅਦ ਕੋਈ ਠੇਕੇ 'ਤੇ ਭਰਤੀ ਨਹੀਂ ਹੋਵੇਗੀ। ਇਸ ਦੇ ਉਲਟ ਟਰਾਂਸਪੋਰਟ ਵਿਭਾਗ ਵਿੱਚ ਆਊਟਸੋਰਸਿੰਗ 'ਤੇ ਭਰਤੀ ਉਹ ਵੀ ਬਿਨਾਂ ਕਿਸੇ ਡਰਾਈਵਿੰਗ ਟੈਸਟ ਦੇ ਸਿੱਧੀ ਠੇਕੇਦਾਰ ਨਾਲ ਮਿਲਕੇ ਕੁਰੱਪਸ਼ਨ ਰਾਹੀਂ ਕੀਤੀ ਜਾ ਰਹੀ ਹੈ। 
 
ਜਿਸ ਵਿੱਚ ਸਿੱਧਾ ਸਿੱਧਾ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਉੱਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬਿਨਾਂ ਕਿਸੇ ਟੈਸਟ ਦੇ ਸਵਾਰੀਆਂ ਨਾਲ ਭਰੀ ਬੱਸ ਕਿਸੇ ਅਣਟਰੇਡ ਵਿਅਕਤੀ ਨੂੰ ਦੇ ਕੇ ਸਰਕਾਰੀ ਬੱਸ ਅਤੇ ਲੋਕਾਂ ਨੂੰ ਮੋਤ ਦੇ ਮੂੰਹ ਵਿੱਚ ਪਾਈਆਂ ਜਾ ਰਿਹਾ ਹੈ। ਮੁੱਖ ਮੰਤਰੀ ਪੰਜਾਬ ਸਰਕਾਰੀ ਵਿਭਾਗਾਂ ਵਿੱਚੋ ਵਿਚੋਲੇ ਭਾਵ ਠੇਕੇਦਾਰ ਬਾਹਰ ਕੱਢਣ ਦੀ ਗੱਲ ਕਰਦੇ ਹਨ ਪ੍ਰੰਤੂ ਪਨਬੱਸ , ਪੀਆਰਟੀਸੀ ਵਿੱਚ ਇਸ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ ਜਦੋਂ ਕਿ ਠੇਕੇਦਾਰ ਕਾਰਨ ਪਨਬੱਸ ਅਤੇ PRTC ਦਾ 20-25 ਕਰੋੜ ਰੁਪਏ ਸਲਾਨਾ GST ਅਤੇ ਕਮਿਸ਼ਨ ਦੇ ਰੂਪ ਵਿੱਚ ਲੁੱਟ ਹੋ ਰਹੀ ਹੈ। ਅਧਿਕਾਰੀਆਂ ਵਲੋਂ ਸਰਕਾਰੀ ਵਿਭਾਗ ਦੀ ਕਰਵਾਈ ਜਾ ਰਹੀ ਲੁੱਟ ਅਤੇ ਨਵੀ ਭਰਤੀ, ਕਿਲੋਮੀਟਰ ਸਕੀਮ ਬੱਸਾਂ ਦਾ ਯੂਨੀਅਨ ਵਲੋਂ ਸਖ਼ਤ ਨੋਟਿਸ ਲੈਂਦਿਆਂ ਬਿਨਾਂ ਟੈਸਟਾਂ ਦੇ ਭਰਤੀ ਕੀਤੇ ਡਰਾਈਵਰਾ ਨੂੰ ਜੁਆਇਨਿੰਗ ਕਰਨ ਤੋਂ ਰੋਕਣ ਅਤੇ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਸਰਕਾਰੀ ਪਰਮਿਟਾ 'ਤੇ ਚੱਲਣ ਤੋਂ ਰੋਕਣ ਲਈ ਤਰੁੰਤ ਗੁਪਤ ਅਤੇ ਸਖ਼ਤ ਐਕਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। 

ਸੂਬਾ ਆਗੂ ਰਾਮ ਕੁਮਾਰ ਗੁਰਬਿੰਦਰ ਸਿੰਘ ਗਿੱਲ ਪੱਟੀ ਜੋਗਿੰਦਰ ਪਾਲ ਲਵਲੀ ਸਤਨਾਮ ਸਿੰਘ ਤਰਨਤਾਰਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟਰਾਂਸਪੋਰਟ ਵਿਭਾਗ ਵੱਲ ਬਿਲਕੁਲ ਧਿਆਨ ਨਹੀਂ ਹੈ ਅਤੇ ਲੋਕਾਂ ਦੀ ਸਹੂਲਤ ਮੁਤਾਬਿਕ 10 ਹਜ਼ਾਰ ਸਰਕਾਰੀ ਬੱਸਾਂ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਕੱਢੇਂ ਮੁਲਾਜ਼ਮਾਂ ਨੂੰ ਬਹਾਲ ਕਰਨਾ,ਡਾਟਾ ਐਂਟਰੀ ਉਪਰੇਟਰਾਂ ,ਅਡਵਾਸ ਬੁੱਕਰ ,ਬਹਾਲ ਜਾਂ ਨਵੀਂ ਭਰਤੀ ਵਾਲੇ ਮੁਲਾਜ਼ਮਾਂ ਤੇ ਤਨਖਾਹ ਵਾਧਾ ਲਾਗੂ ਕਰਨਾ, ਵਰਕਸ਼ਾਪ ਦੀਆਂ ਮੰਗਾਂ ਦਾ ਹੱਲ ਕਰਨਾ ਤਾਂ ਇੱਕ ਪਾਸੇ ਪਿਛਲੀ ਕਾਂਗਰਸ ਸਰਕਾਰ ਸਮੇਂ ਹੋਏ ਸਮਝੌਤੇ ਅਨੁਸਾਰ 1 ਅਕਤੂਬਰ ਤੋਂ 5% ਤਨਖ਼ਾਹ ਵਾਧਾ ਲਾਗੂ ਕਰਨ ਤੋਂ ਵੀ ਆਪ ਸਰਕਾਰ ਭੱਜਦੀ ਨਜ਼ਰ ਆ ਰਹੀ ਹੈ। 
 
ਇਸ ਸਮੇਂ ਭਰਤੀ ਕੀਤੇ ਗਏ 28 ਡਰਾਈਵਰਾਂ ਨੂੰ ਡਿਪੂਆਂ ਵਿੱਚ ਭੇਜਿਆ ਗਿਆ ਹੈ ਅਤੇ ਮਿਤੀ 10/11/2022 ਨੂੰ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਖੋਲਣ ਦੀ ਤਿਆਰੀ ਵਿੱਚ ਮੈਨਿੰਜਮੈਂਟ ਲੱਗੀ ਹੈ। ਜੇਕਰ ਅਜਿਹਾ ਕੁੱਝ ਵੀ ਵਧਵਾਂ ਐਕਸ਼ਨ ਸਰਕਾਰ ਲੈ ਕੇ ਆਉਂਦੀ ਹੈ ਤਾਂ ਯੂਨੀਅਨ ਤਰੁੰਤ ਡਿਪੂ ਬੰਦ ਕਰਨ ਦੇ ਨਾਲ ਨਾਲ ਪੂਰਾ ਪੰਜਾਬ ਬੰਦ ਕਰਨ ਮੇਨ ਹਾਈਵੇ ਰੋਡ ਜਾਮ ਕਰਕੇ ਤਿੱਖੇ ਐਕਸ਼ਨ ਕਰਨ ਲਈ ਮਜਬੂਰ ਹੋਵੇਗੀ। ਇਸ ਸੰਘਰਸ਼ ਦੌਰਾਨ ਹੋਣ ਵਾਲੇ ਜਾਨੀਮਾਲੀ ਨੁਕਸਾਨ ਦੇ ਜੁੰਮੇਵਾਰ ਮੈਨਿਜਮੈਟ,ਟਰਾਂਸਪੋਰਟ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਹੋਵੇਗੀ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget