ਪੰਜਾਬ ਰੋਡਵੇਜ਼ ਸੁਪਰਡੈਂਟ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ, ਵਿਜੀਲੈਂਸ ਨੇ ਇੰਝ ਜਾਲ ਵਿਛਾ ਕੇ ਕੀਤਾ ਕਾਬੂ, ਮਹਿਕਮੇ 'ਚ ਮੱਚੀ ਤਰਥੱਲੀ
ਵਿਜੀਲੈਂਸ ਬਿਊਰੋ ਜੋ ਕਿ ਲਗਾਤਾਰ ਸਰਕਾਰੀ ਕਰਮਚਾਰੀਆਂ ਅਤੇ ਕਿਸੇ ਵੀ ਖੇਤਰ ਵਿੱਚ ਭ੍ਰਿਸ਼ਟਾਚਾਰ ਫੈਲਾ ਰਹੇ ਵਿਅਕਤੀਆਂ ਉੱਤੇ ਸ਼ਿਕੰਜਾ ਕੱਸ ਕੇ ਕਾਬੂ ਕਰ ਰਹੀ ਹੈ। ਇਸ ਲੜੀ ਦੇ ਤਹਿਤ ਪੰਜਾਬ ਰੋਡਵੇਜ਼ ਸੁਪਰਡੈਂਟ 40 ਹਜ਼ਾਰ ਰੁਪਏ ਦੀ ਰਿਸ਼ਵਤ..

Punjab Roadways Superintendent Arrested Taking Bribe: ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੋ-1 ਵਿੱਚ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਰੋਡਵੇਜ਼ ਦੇ ਇੱਕ ਰਿਟਾਇਰਡ ਡਰਾਈਵਰ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ।
50 ਹਜ਼ਾਰ ਰੁਪਏ ਦੀ ਮੰਗ ਕੀਤੀ
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਸੁਪਰਡੈਂਟ ਨੇ ਉਸਦੀ ਰਿਟਾਇਰਮੈਂਟ ਤੋਂ ਪਹਿਲਾਂ ਬਕਾਇਆ ਓਵਰਟਾਈਮ ਬਿੱਲ ਤਿਆਰ ਕਰਨ ਦੇ ਬਦਲੇ 50 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਦੀ ਅਪੀਲ 'ਤੇ ਸੁਪਰਡੈਂਟ ਨੇ ਇਸ ਕੰਮ ਲਈ 40 ਹਜ਼ਾਰ ਰੁਪਏ ਲੈਣ ਲਈ ਸਹਿਮਤੀ ਦਿੱਤੀ, ਪਰ ਸ਼ਿਕਾਇਤਕਰਤਾ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ। ਉਸਨੇ ਇਹ ਵੀ ਦੋਸ਼ ਲਗਾਇਆ ਕਿ ਲੇਬਰ ਕੋਰਟ ਵਿੱਚ ਚੱਲ ਰਹੇ ਉਸਦੇ ਕੇਸ ਦੀ ਸੁਣਵਾਈ ਦੌਰਾਨ ਆਰੋਪੀ ਪਹਿਲਾਂ ਹੀ ਉਸ ਤੋਂ ਕਿਸਤਾਂ ਵਿੱਚ 1 ਲੱਖ 54 ਹਜ਼ਾਰ ਰੁਪਏ ਹੜੰਪ ਚੁੱਕਾ ਸੀ।
ਇੰਝ ਵਿਜੀਲੈਂਸ ਟੀਮ ਨੇ ਵਿਛਾਇਆ ਜਾਲ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੁਸ਼ਟੀ ਹੋਣ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਸੁਪਰਡੈਂਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 40 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















