Jalandhar News: ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਹੈ ਕਿ ਕੋਈ ਸਮਾਂ ਸੀ ਜਦੋਂ ਪੰਜਾਬ ਨੂੰ ਸ਼ਹੀਦਾਂ ਦੀ ਧਰਤੀ ਕਿਹਾ ਜਾਂਦਾ ਸੀ ਪਰ ਅੱਜ ਜਦੋਂ ਪੰਜਾਬ ਦਾ ਨਾਂ ਆਉਂਦਾ ਹੈ ਤਾਂ ਸਭ ਤੋਂ ਪਹਿਲਾਂ ਨਸ਼ਿਆਂ ਤੇ ਗੈਂਗਸਟਰਾਂ ਦਾ ਜ਼ਿਕਰ ਆਉਂਦਾ ਹੈ।


ਦੱਸ ਦਈਏ ਕਿ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅੱਜ ਪ੍ਰੈੱਸ ਕਾਨਫਰੰਸ ਕਰਨ ਲਈ ਜਲੰਧਰ ਪੁੱਜੇ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਵਿਰੋਧੀ ਪਾਰਟੀਆਂ ਦੇ ਕਈ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ। ਇਸ ਦੌਰਾਨ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਸਨ।


ਇਸ ਦੌਰਾਨ ਬੰਦੀ ਸਿੱਖਾਂ ਦੀ ਰਿਹਾਈ ਬਾਰੇ ਸ਼ੇਖਾਵਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਸਜ਼ਾ ਪੂਰੀ ਕਰਨ ਚੁੱਕੇ ਛੇ ਬੰਦੀਆਂ ਦਾ ਮਾਮਲਾ ਆਇਆ ਸੀ। ਇਨ੍ਹਾਂ ਵਿੱਚ ਅੱਠ ਨੂੰ ਰਿਹਾਅ ਕਰਨ ਦੀ ਗੱਲ ਹੋਈ ਸੀ ਤੇ ਇੱਕ ਦੀ ਸਜ਼ਾ ਘਟਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਛੇ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਜੇਕਰ ਹੋਰ ਕੋਈ ਜੇਲ੍ਹ ਵਿੱਚ ਹੈ ਤਾਂ ਸੂਚੀ ਬਣਾ ਕੇ ਸਾਨੂੰ ਦਿੱਤੀ ਜਾਵੇ।


ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਬੇਟੇ ਨੂੰ ਇਨਸਾਫ਼ ਮਿਲਣ 'ਚ ਦੇਰੀ ਹੋਣ ਬਾਰੇ ਸ਼ੇਖਾਵਤ ਨੇ ਕਿਹਾ ਕਿ ਇਹ ਕਾਨੂੰਨ ਵਿਵਸਥਾ ਸੂਬੇ ਦਾ ਵਿਸ਼ਾ ਹੈ। ਜੇਕਰ ਸੂਬਾ ਸਰਕਾਰ ਕੁਝ ਨਹੀਂ ਕਰ ਪਾ ਰਹੀ ਤਾਂ ਇਹ ਮਾਮਲਾ ਸੀਬੀਆਈ ਨੂੰ ਟਰਾਂਸਫਰ ਕੀਤਾ ਜਾ ਸਕਦਾ ਹੈ ਤਾਂ ਦੋ ਕੇਂਦਰ ਸਰਕਾਰ ਇਸ ਮਾਮਲੇ ਦੀ ਜਾਂਚ ਕਰ ਸਕੇ।


ਪੰਜਾਬ ਵਿੱਚ ਡ੍ਰੋਨਾਂ ਰਾਹੀਂ ਪਾਕਿਸਤਾਨ ਤੋਂ ਹਥਿਆਰ ਤੇ ਨਸ਼ੇ ਦੇ ਲਗਾਤਾਰ ਵਹਾਅ ਬਾਰੇ ਉਨ੍ਹਾਂ ਕਿਹਾ ਕਿ ਇਹ ਯਕੀਨੀ ਤੌਰ 'ਤੇ ਵੱਡੀ ਚੁਣੌਤੀ ਹੈ ਤੇ ਇਸ 'ਤੇ ਕੰਮ ਕੀਤਾ ਜਾ ਰਿਹਾ ਹੈ, ਅਸੀਂ ਜਲਦੀ ਹੀ ਇਸ 'ਤੇ ਰੋਕ ਲਾ ਦੇਵਾਂਗੇ।


ਇਹ ਵੀ ਪੜ੍ਹੋ: Punjab News: ਜੇਈਜ਼ ਤੇ ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ, ਮੀਤ ਹੇਅਰ ਵੱਲੋਂ 27,000 ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab Youth Congress Election: ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਕਰਾਉਣ ਦਾ ਐਲਾਨ, ਆਨਲਾਈਨ ਹੋਏਗੀ ਵੋਟਿੰਗ