AP Dhillon: ਕੈਨੇਡਾ ਦੀ RCMP ਦੀ ਟੀਮ ਨੇ ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ਼ ਏਪੀ ਢਿੱਲੋਂ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੇ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੂਜੇ ਦੀ ਪਛਾਣ ਕਰ ਲਈ ਗਈ ਹੈ। ਇਸ ਘਟਨਾ ਨੂੰ ਇਸ ਸਾਲ 2 ਸਤੰਬਰ ਨੂੰ ਅੰਜਾਮ ਦਿੱਤਾ ਗਿਆ ਸੀ। ਏਪੀ ਢਿੱਲੋਂ ਦੇ ਬ੍ਰਿਟਿਸ਼ ਕੋਲੰਬੀਆ 'ਚ ਸਥਿਤ ਘਰ 'ਤੇ ਗੋਲੀਬਾਰੀ ਕੀਤੀ ਗਈ ਸੀ।
ਵੈਨਕੂਵਰ ਦੀ ਆਰਸੀਐਮਪੀ (ਪੁਲਿਸ) ਨੇ ਦਾਅਵਾ ਕੀਤਾ ਹੈ ਕਿ ਪੰਜਾਬੀ ਸੰਗੀਤਕਾਰ ਏਪੀ ਢਿੱਲੋਂ ਦੇ ਵਿਕਟੋਰੀਆ ਖੇਤਰ ਵਿੱਚ ਸਥਿਤ ਘਰ 'ਤੇ ਗੋਲੀਬਾਰੀ ਤੋਂ ਬਾਅਦ ਇੱਕ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੂਜੇ ਦਾ ਕੈਨੇਡਾ ਤੋਂ ਭਾਰਤ ਭੱਜਣ ਦਾ ਖਦਸ਼ਾ ਹੈ। ਇਹ ਗ੍ਰਿਫਤਾਰੀ ਬੁੱਧਵਾਰ ਨੂੰ ਓਨਟਾਰੀਓ ਵਿੱਚ ਕੀਤੀ ਗਈ ਸੀ। ਇਨ੍ਹਾਂ ਦੀ ਪਛਾਣ ਵਿਨੀਪੈਗ ਦੇ ਅਬਜੀਤ ਕਿੰਗਰਾ (25) ਅਤੇ ਵਿਕਰਮ ਸ਼ਰਮਾ (25) ਵਜੋਂ ਹੋਈ ਹੈ। ਅਬਜੀਤ 'ਤੇ ਜਾਣਬੁੱਝ ਕੇ ਬੰਦੂਕ ਅਤੇ ਅੱਗਜ਼ਨੀ ਕਰਨ ਦਾ ਦੋਸ਼ ਹੈ। ਦੂਜਾ ਸ਼ੱਕੀ 23 ਸਾਲਾ ਵਿਕਰਮ ਸ਼ਰਮਾ ਘਟਨਾ ਤੋਂ ਬਾਅਦ ਭਾਰਤ ਭੱਜ ਗਿਆ ਸੀ। ਸ਼ਰਮਾ ਉਕਤ ਘਟਨਾ 'ਚ ਕਿੰਗਰਾ ਦੇ ਨਾਲ ਸੀ। ਘਟਨਾ ਤੋਂ ਬਾਅਦ ਉਹ ਭਾਰਤ ਆਇਆ ਸੀ।
ਜ਼ਿਕਰਯੋਗ ਹੈ ਕਿ ਏਪੀ ਢਿੱਲੋਂ ਦਾ ਘਰ ਵੈਨਕੂਵਰ ਇਲਾਕੇ ਵਿੱਚ ਹੈ। ਉਨ੍ਹਾਂ ਦੇ ਘਰ 'ਤੇ ਗੋਲੀਬਾਰੀ ਦਾ ਵੀਡੀਓ ਵਾਇਰਲ ਹੋਇਆ ਸੀ। ਵਾਇਰਲ ਵੀਡੀਓ ਮੁਤਾਬਕ ਇੱਕ ਸ਼ੂਟਰ ਨੇ ਗੇਟ ਦੇ ਬਾਹਰੋਂ 11 ਗੋਲੀਆਂ ਚਲਾਈਆਂ ਸਨ। ਉਸ ਨੇ ਕਾਲੇ ਕੱਪੜੇ ਪਾਏ ਹੋਏ ਸਨ। ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਗੈਂਗਸਟਰ ਰੋਹਿਤ ਗੋਦਾਰਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਵੀ ਪਾਈ ਸੀ। 9 ਅਗਸਤ ਨੂੰ ਬਾਲੀਵੁੱਡ ਸਟਾਰ ਸਲਮਾਨ ਖਾਨ ਨਾਲ ਗਾਇਕ ਏਪੀ ਢਿੱਲੋਂ ਦਾ ਗੀਤ 'ਓਲਡ ਮਨੀ' ਰਿਲੀਜ਼ ਹੋਇਆ ਸੀ। ਗੋਲੀਬਾਰੀ ਨੂੰ ਇਸ ਨਾਲ ਜੋੜ ਕੇ ਦੇਖਿਆ ਜਾ ਰਿਹਾ ਸੀ। ਘਟਨਾ ਤੋਂ ਬਾਅਦ ਭਾਰਤੀ ਅਤੇ ਕੈਨੇਡੀਅਨ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਸੀ।
ਰੋਹਿਤ ਗੋਦਾਰਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾ ਕੇ ਲਿਖਿਆ- ਸਲਮਾਨ ਖਾਨ ਨਾਲ ਬੜੀ ਫੀਲਿੰਗ ਲੈ ਰਿਹਾ ਸੀ, ਨਾਲ ਹੀ ਲਿਖਿਆ, ਰਾਮ ਰਾਮ ਜੀ ਸਾਰੇ ਭਰਾਵਾਂ ਨੂੰ। 1 ਸਤੰਬਰ ਦੀ ਰਾਤ ਨੂੰ ਕੈਨੇਡਾ ਵਿੱਚ 2 ਥਾਵਾਂ 'ਤੇ ਫਾਈਰਿੰਗ ਹੋਈ ਹੈ। ਇੱਕ ਵਿਕਟੋਰੀਆ ਆਈਲੈਂਡ ਅਤੇ ਵੁਡਬ੍ਰਿਜ ਟੋਰੰਟੋ ਵਿੱਚ। ਦੋਹਾਂ ਵਾਰਦਾਤਾਂ ਦੀ ਜ਼ਿੰਮੇਵਾਰੀ ਮੈਂ ਰੋਹਿਤ ਗੋਦਾਰਾ (ਲਾਰੇਂਸ ਗਰੁੱਪ) ਲੈਂਦਾ ਹਾਂ।