Jalandhar News: ਜਲੰਧਰ 'ਚ ਲੱਗੀਆਂ ਪਾਬੰਦੀਆਂ, DC ਵੱਲੋਂ ਹੁਕਮ ਜਾਰੀ; ਇਨ੍ਹਾਂ ਕੰਮਾਂ 'ਤੇ ਸਖ਼ਤ ਰੋਕ: ਨਾ ਮੰਨਣ 'ਤੇ...
Jalandhar News: ਪੰਜਾਬ ਵਿੱਚ ਮਾਨਸੂਨ ਦੇ ਚੱਲਦਿਆਂ ਮੀਂਹ ਤੋਂ ਬਾਅਦ ਸੜਕਾਂ ਜਲਥਲ ਹੋ ਗਈਆਂ ਹਨ। ਦੱਸ ਦੇਈਏ ਕਿ ਮੀਂਹ ਕਾਰਨ ਜ਼ਿਲ੍ਹੇ ਵਿੱਚ ਨਹਿਰਾਂ ਅਤੇ ਦਰਿਆਵਾਂ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਹਾਦਸੇ...

Jalandhar News: ਪੰਜਾਬ ਵਿੱਚ ਮਾਨਸੂਨ ਦੇ ਚੱਲਦਿਆਂ ਮੀਂਹ ਤੋਂ ਬਾਅਦ ਸੜਕਾਂ ਜਲਥਲ ਹੋ ਗਈਆਂ ਹਨ। ਦੱਸ ਦੇਈਏ ਕਿ ਮੀਂਹ ਕਾਰਨ ਜ਼ਿਲ੍ਹੇ ਵਿੱਚ ਨਹਿਰਾਂ ਅਤੇ ਦਰਿਆਵਾਂ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਹਾਦਸੇ ਦੀ ਸੰਭਾਵਨਾ ਬਣ ਸਕਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਜ਼ਿਲ੍ਹੇ ਦੀਆਂ ਸਾਰੀਆਂ ਨਹਿਰਾਂ ਅਤੇ ਦਰਿਆਵਾਂ ਵਿੱਚ ਨਹਾਉਣ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਭਾਰਤੀ ਸਿਵਲ ਰੱਖਿਆ ਜ਼ਾਬਤਾ ਦੀ ਧਾਰਾ 163 ਤਹਿਤ ਜਾਰੀ ਕੀਤੇ ਗਏ ਹਨ ਅਤੇ 3 ਸਤੰਬਰ 2025 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਨਹਿਰਾਂ ਅਤੇ ਦਰਿਆਵਾਂ ਵਿੱਚ ਨਹਾਉਣਾ ਖ਼ਤਰੇ ਤੋਂ ਮੁਕਤ ਨਹੀਂ ਹੈ ਅਤੇ ਇਸ ਨਾਲ ਅਣਸੁਖਾਵੇਂ ਹਾਦਸੇ ਵਾਪਰ ਸਕਦੇ ਹਨ। ਅਜਿਹੀ ਸਥਿਤੀ ਵਿੱਚ, ਇਸ ਪਾਬੰਦੀ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ। ਇਸ ਲਈ, ਪਿੰਡਾਂ ਦੇ ਸਰਪੰਚ, ਨੰਬਰਦਾਰ ਅਤੇ ਹੋਰ ਜ਼ਿੰਮੇਵਾਰ ਵਿਅਕਤੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ, ਨਹਿਰੀ ਵਿਭਾਗ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਵਿਅਕਤੀ ਇਨ੍ਹਾਂ ਪਾਬੰਦੀਆਂ ਦੀ ਉਲੰਘਣਾ ਨਾ ਕਰ ਸਕੇ।
ਜੇਕਰ ਕਿਸੇ ਵੀ ਵਿਅਕਤੀ ਵੱਲੋਂ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ, ਤਾਂ ਪੁਲਿਸ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਨਹਿਰਾਂ ਅਤੇ ਦਰਿਆਵਾਂ ਤੋਂ ਦੂਰ ਰਹਿਣ ਅਤੇ ਬੱਚਿਆਂ ਨੂੰ ਇਨ੍ਹਾਂ ਜਲ ਸਰੋਤਾਂ ਦੇ ਨੇੜੇ ਨਾ ਜਾਣ ਦੇਣ। ਇਹ ਪਾਬੰਦੀ ਸਾਵਧਾਨੀ ਦੇ ਤੌਰ 'ਤੇ ਲਗਾਈ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















