(Source: ECI/ABP News)
Shaheed Bhagat Singh ਜੀ ਨੂੰ ਸਮਰਪਿਤ ਬੰਗਾ ਦੀ ਧਰਤੀ 'ਤੇ ਕਰਵਾਇਆ ਜਾਵੇਗਾ ਇਨਕਲਾਬ ਫੈਸਟੀਵਲ, ਤਿਆਰੀਆਂ ਹੋਈਆਂ ਸ਼ੁਰੂ, ਇਹ ਤਰੀਕਾ ਰੱਖ ਲਵੋ ਯਾਦ
Revolution Festival - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਵਰ੍ਹੇਗੰਢ ‘ਤੇ ਖਟਕੜ ਕਲਾਂ ਵਿਖੇ 28 ਤੋਂ 30 ਸਤੰਬਰ ਤੱਕ ਤਿੰਨ ਦਿਨਾਂ ਦਾ ਇੰਨਕਲਾਬ ਫੈਸਟੀਵਲ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ...
![Shaheed Bhagat Singh ਜੀ ਨੂੰ ਸਮਰਪਿਤ ਬੰਗਾ ਦੀ ਧਰਤੀ 'ਤੇ ਕਰਵਾਇਆ ਜਾਵੇਗਾ ਇਨਕਲਾਬ ਫੈਸਟੀਵਲ, ਤਿਆਰੀਆਂ ਹੋਈਆਂ ਸ਼ੁਰੂ, ਇਹ ਤਰੀਕਾ ਰੱਖ ਲਵੋ ਯਾਦ Revolution Festival will be organized on the birth anniversary of Shaheed Bhagat Singh Shaheed Bhagat Singh ਜੀ ਨੂੰ ਸਮਰਪਿਤ ਬੰਗਾ ਦੀ ਧਰਤੀ 'ਤੇ ਕਰਵਾਇਆ ਜਾਵੇਗਾ ਇਨਕਲਾਬ ਫੈਸਟੀਵਲ, ਤਿਆਰੀਆਂ ਹੋਈਆਂ ਸ਼ੁਰੂ, ਇਹ ਤਰੀਕਾ ਰੱਖ ਲਵੋ ਯਾਦ](https://feeds.abplive.com/onecms/images/uploaded-images/2023/08/01/166c2ee1e20b4cc8ddf348e3d92e4ed61690901510096785_original.jpeg?impolicy=abp_cdn&imwidth=1200&height=675)
ਨਵਾਂਸ਼ਹਿਰ - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਵਰ੍ਹੇਗੰਢ ‘ਤੇ ਖਟਕੜ ਕਲਾਂ ਵਿਖੇ 28 ਤੋਂ 30 ਸਤੰਬਰ ਤੱਕ ਤਿੰਨ ਦਿਨਾਂ ਦਾ ਇੰਨਕਲਾਬ ਫੈਸਟੀਵਲ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਸਬੰਧੀ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ, ਪੰਜਾਬ ਅਨਮੋਲ ਗਗਨ ਮਾਨ ਵਲੋਂ ਵੀ.ਸੀ ਰਾਹੀਂ ਉਕਤ ਪ੍ਰੋਗਰਾਮ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵਿਸਥਾਰ ਦੇ ਨਾਲ ਚਰਚਾ ਹੋਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਕਤ ਤਿੰਨ ਦਿਨਾਂ ਦੌਰਾਨ ਖਟਕੜ ਕਲਾਂ ਵਿਖੇ ਇਕ ਮੇਲਾ ਵੀ ਕਰਵਾਇਆ ਜਾਵੇਗਾ, ਜਿਸ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਨਾਲ ਸਬੰਧਤ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ।
ਇਸ ਦੌਰਾਨ ਹੈਰੀਟੇਜ਼ ਸਟ੍ਰੀਟ ਦਾ ਵੀ ਨੀਂਹ ਪੱਥਰ ਰੱਖਿਆ ਜਾਵੇਗਾ। ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵਲੋਂ ਜਿਥੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ, ਉਥੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨਾਲ ਸਬੰਧਤ ਕਵਿਤਾ ਗਾਇਨ ਅਤੇ ਲੇਖਣ ਸਬੰਧੀ ਮੁਕਾਬਲੇ ਵੀ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਉਕਤ ਪ੍ਰੋਗਰਾਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਦੇ ਲਈ ਸਬੰਧਤ ਅਧਿਕਾਰੀਆਂ ਵਲੋਂ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ ਬੰਗਾ ਮਨਰੀਤ ਰਾਣਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ - Drug : ਨਸ਼ੇ ਦੇ ਖਾਤਮੇ ਲਈ ਬਣ ਗਈ ਰਣਨੀਤੀ, ਏਡੀਜੀਪੀ ਦੀ ਲਗਾ ਦਿੱਤੀ ਡਿਊਟੀ, ਕਾਲੀਆਂ ਭੇਡਾਂ ਦੀ ਇੰਝ ਹੋਵੇਗੀ ਪਛਾਣ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)