Road Accident: ਜਲੰਧਰ 'ਚ ਮੰਗਲਵਾਰ ਰਾਤ ਨੂੰ ਵਾਪਰੇ ਭਿਆਨਕ ਸੜਕ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋ ਵਿਅਕਤੀ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੇ। ਇਹਨਾਂ ਦਾ ਇਲਾਜ ਸਿਵਲ ਹਸਪਤਾਲ ਜਲੰਧਰ ਵਿੱਚ ਚੱਲ ਰਿਹਾ ਹੈ। ਇਹ ਹਾਦਸਾ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਵਿਧੀਪੁਰ ਰੇਲਵੇ ਕਰਾਸਿੰਗ ਨੇੜੇ ਵਾਪਰਿਆ। 


ਪੁਲੀਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਹ ਪੰਜੇ ਵਿਅਕਤੀ ਈ-ਰਿਕਸ਼ਾ ਵਿੱਚ ਸਵਾਰ ਹੋ ਕੇ ਜਾ ਰਹੇ ਸਨ ਅਤੇ ਇੱਕ ਤੇਜ਼ ਰਫ਼ਤਾਰ ਔਡੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।


ਮ੍ਰਿਤਕਾਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਵਿਧੀਪੁਰ ਰੇਲਵੇ ਕਰਾਸਿੰਗ, ਜਗਦੀਸ਼ ਚੰਦਰ ਵਾਸੀ ਸ੍ਰੀ ਗੁਰੂ ਰਵਿਦਾਸ ਨਗਰ ਅਤੇ ਪੰਕਜ ਵਾਸੀ ਕਿਸ਼ਨਪੁਰਾ ਦੇ ਨਾਲ ਲੱਗਦੀ ਮੁਸਲਿਮ ਕਲੋਨੀ ਵਜੋਂ ਹੋਈ ਹੈ। ਹਾਦਸੇ ਵਿੱਚ ਹਰਪ੍ਰੀਤ ਸਿੰਘ ਉਰਫ਼ ਹੈਪੀ ਅਤੇ ਗੋਵਿੰਦਾ ਵਾਸੀ ਨੂਰਪੁਰ ਕਲੋਨੀ ਜ਼ਖ਼ਮੀ ਹੋ ਗਏ।


ਮਕਸੂਦਾਂ ਥਾਣੇ ਦੇ ਜਾਂਚ ਅਧਿਕਾਰੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਤਿੰਨ ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ​​ਗਈ ਹੈ। ਔਡੀ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਅਤੇ ਫਿਰ ਸੜਕ ਵਾਲੇ ਪਾਸੇ ਡਿਵਾਈਡਰ ਨਾਲ ਟਕਰਾ ਕੇ ਕਾਰ ਰੁੱਕ ਗਈ। ਇਸ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਔਡੀ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।


ਪੁਲੀਸ ਵੱਲੋਂ ਮੁੱਢਲੀ ਪੜਤਾਲ ਦੌਰਾਨ ਜਦੋਂ ਔਡੀ ਕਾਰ ਦੀ ਨੰਬਰ ਪਲੇਟ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਕਾਰ ਚੰਡੀਗੜ੍ਹ ਦੀ ਇੱਕ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਨਾਂ ’ਤੇ ਰਜਿਸਟਰਡ ਹੈ। ਅੱਜ ਪੁਲੀਸ ਕੰਪਨੀ ਨੂੰ ਹਾਦਸੇ ਬਾਰੇ ਸੂਚਿਤ ਕਰੇਗੀ। ਉਥੋਂ ਪੁਲੀਸ ਨੂੰ ਇਹ ਜਾਣਕਾਰੀ ਮਿਲੇਗੀ ਕਿ ਹਾਦਸੇ ਦੇ ਸਮੇਂ ਕਾਰ ਕੌਣ ਚਲਾ ਰਿਹਾ ਸੀ। ਜਿਸ ਤੋਂ ਬਾਅਦ ਕਾਰ ਚਲਾ ਰਹੇ ਵਿਅਕਤੀ ਦੇ ਖਿਲਾਫ ਐਫਆਈਆਰ ਦਰਜ ਕੀਤੀ ਜਾਵੇਗੀ।



 

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial