Jalandhar News : ਪੰਜਾਬ ਵਿਚ ਰੋਜ਼ ਕਤਲ, ਲੁੱਟਖੋਹ ਤੇ ਹੋਰ ਵਾਰਦਾਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹਾ ਹੀ ਮਾਮਲਾ ਜਲੰਧਰ ਦੇ ਗਦਾਈਪੁਰ ਤੋਂ ਸਾਹਮਣੇ ਆਇਆ ਹੈ , ਜਿਥੇ 500 ਰੁਪਏ ਨਾ ਦੇਣ 'ਤੇ ਚਾਰ ਲੁਟੇਰਿਆਂ ਨੇ ਇਕ ਪ੍ਰਵਾਸੀ ਮਜ਼ਦੂਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਅਖਿਲੇਸ਼ ਸ਼ਰਮਾ ਵਜੋਂ ਹੋਈ ਹੈ ਅਤੇ ਉਹ ਮਾਡਲ ਟਾਊਨ ਇਲਾਕੇ ਵਿੱਚ ਟਾਈਲਾਂ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ : Transport Tender Scam : ਟਰਾਂਸਪੋਰਟ ਟੈਂਡਰ ਘੁਟਾਲੇ 'ਚ ਸਾਬਕਾ ਕੈਬਨਿਟ ਮੰਤਰੀ ਆਸ਼ੂ ਦੇ ਕਰੀਬੀ ਸੰਨੀ ਭੱਲਾ ਨੂੰ ਕੀਤਾ ਰਿਹਾਅ
ਮਿਲੀ ਜਾਣਕਾਰੀ ਅਨੁਸਾਰ ਬੀਤੀ 13 ਅਕਤੂਬਰ ਨੂੰ ਉਹ ਕੰਮ ਖਤਮ ਕਰਕੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਫੋਕਲ ਪੁਆਇੰਟ ਨੇੜੇ ਚਾਰ ਮੋਟਰਸਾਈਕਲ ਸਵਾਰਾਂ ਨੇ ਉਸ ਨੂੰ ਘੇਰ ਲਿਆ। ਲੁਟੇਰਿਆਂ ਨੇ ਉਸ ਤੋਂ ਮੋਬਾਈਲ ਦੀ ਮੰਗ ਕੀਤੀ ਪਰ ਮਜ਼ਦੂਰ ਕੋਲ ਮੋਬਾਈਲ ਫੋਨ ਸੀ ਤੇ ਉਸਦੀ ਜੇਬ 'ਚ 500 ਰੁਪਏ ਸਨ। ਜਦੋਂ ਲੁਟੇਰਿਆਂ ਨੇ 500 ਰੁਪਏ ਮੰਗੇ ਤਾਂ ਮਜ਼ਦੂਰ ਨੇ ਮਨ੍ਹਾ ਕਰ ਦਿੱਤਾ।
ਇਹ ਵੀ ਪੜ੍ਹੋ : Ram Rahim Parole : ਰਾਮ ਰਹੀਮ 40 ਦਿਨਾਂ ਦੀ ਪੈਰੋਲ 'ਤੇ ਸੁਨਾਰੀਆ ਜੇਲ੍ਹ 'ਚੋਂ ਆਇਆ ਬਾਹਰ , ਬਾਗਪਤ ਆਸ਼ਰਮ ਲਈ ਰਵਾਨਾ
ਜਿਸ ਤੋਂ ਬਾਅਦ ਲੁਟੇਰਿਆਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਲੋਕਾਂ ਨੇ ਪੁਲਿਸ ਕੰਟਰੋਲ ਰੂਮ 'ਤੇ ਫੋਨ ਕਰਕੇ ਜਲੰਧਰ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਪਰ ਅੱਜ ਸਵੇਰੇ ਇਲਾਜ ਦੌਰਾਨ ਸਿਵਲ ਹਸਪਤਾਲ 'ਚ ਅਖਿਲੇਸ਼ ਸ਼ਰਮਾ ਦੀ ਮੌਤ ਹੋ ਗਈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।