ਪੜਚੋਲ ਕਰੋ

ਫਗਵਾੜਾ 'ਚ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ, ਕ੍ਰੇਟਾ ਗੱਡੀ ਲੁੱਟ ਕੇ ਭੱਜ ਰਹੇ ਲੁਟੇਰਿਆਂ ਦਾ ਕਰ ਰਿਹਾ ਸੀ ਪਿੱਛਾ

ਪੰਜਾਬ ਵਿੱਚ ਅਰਾਜਕ ਤੱਤ ਖਾਕੀ ਤੋਂ ਬਿਲਕੁਲ ਵੀ ਨਹੀਂ ਡਰਦੇ। ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਕਸਬੇ 'ਚ ਦੇਰ ਰਾਤ ਗੈਂਗਸਟਰਾਂ ਨੇ ਇਕ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

Jalandhar News : ਪੰਜਾਬ ਵਿੱਚ ਅਰਾਜਕ ਤੱਤ ਖਾਕੀ ਤੋਂ ਬਿਲਕੁਲ ਵੀ ਨਹੀਂ ਡਰਦੇ। ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਕਸਬੇ 'ਚ ਦੇਰ ਰਾਤ ਗੈਂਗਸਟਰਾਂ ਨੇ ਇਕ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਲੁਟੇਰਿਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਕਮਲ ਬਾਜਵਾ ਦੀ ਮੌਤ ਹੋ ਗਈ।

ਫਗਵਾੜਾ ਪੁਲਿਸ ਨੇ ਇਸ ਦੀ ਸੂਚਨਾ ਫਿਲੌਰ ਪੁਲਿਸ ਨੂੰ ਦਿੱਤੀ। ਫਿਲੌਰ 'ਚ ਨਾਕਾਬੰਦੀ 'ਤੇ ਬੈਠੀ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਜ਼ਬਰਦਸਤ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਤਿੰਨ ਗੈਂਗਸਟਰ ਗੋਲੀਆਂ ਦਾ ਸ਼ਿਕਾਰ ਹੋਏ ਹਨ। ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ। ਜਦਕਿ ਉਸ ਦਾ ਇੱਕ ਚੌਥਾ ਸਾਥੀ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਦੀ ਵੀ ਸੂਚਨਾ ਹੈ।

ਪੁਲਿਸ ਨੇ ਜ਼ਖਮੀ ਗੈਂਗਸਟਰਾਂ ਨੂੰ ਪਹਿਲਾਂ ਫਿਲੌਰ ਦੇ ਹਸਪਤਾਲ ਲੈ ਕੇ ਜਲੰਧਰ ਭੇਜ ਦਿੱਤਾ

ਪੁਲਿਸ ਨਾਲ ਹੋਏ ਮੁਕਾਬਲੇ 'ਚ ਗੈਂਗਸਟਰਾਂ ਦੀਆਂ ਲੱਤਾਂ ਅਤੇ ਹੱਥਾਂ 'ਤੇ ਗੋਲੀਆਂ ਲੱਗੀਆਂ ਹਨ। ਤਿੰਨ ਜ਼ਖ਼ਮੀ ਗੈਂਗਸਟਰਾਂ ਦੀ ਪਛਾਣ ਰਣਬੀਰ, ਵਿਸ਼ਨੂੰ ਅਤੇ ਕੁਲਵਿੰਦਰ ਵਜੋਂ ਹੋਈ ਹੈ। ਪੁਲਿਸ ਤਿੰਨਾਂ ਨੂੰ ਪਹਿਲਾਂ ਸਿਵਲ ਹਸਪਤਾਲ ਫਿਲੌਰ ਲੈ ਗਈ। ਜਿੱਥੇ ਦੋ ਦੀ ਹਾਲਤ ਨਾਜ਼ੁਕ ਹੋਣ ਅਤੇ ਗੋਲੀਆਂ ਲੱਗਣ ਕਾਰਨ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ। ਦੇਰ ਰਾਤ ਪੁਲਿਸ ਤਿੰਨਾਂ ਨੂੰ ਲੈ ਕੇ ਜਲੰਧਰ ਪਹੁੰਚ ਗਈ। ਤਿੰਨਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਲੁਟੇਰੇ ਕਾਰ ਲੁੱਟ ਕੇ ਰਹੇ ਸੀ ਭੱਜ

ਫਗਵਾੜਾ 'ਚ ਕਿਸੇ ਦੀ ਕਾਰ ਲੁੱਟ ਕੇ ਭੱਜ ਰਹੇ ਸਨ ਲੁਟੇਰੇ। ਇਸ ਬਾਰੇ ਜਦੋਂ ਐਸਐਚਓ ਦੇ ਗੰਨਮੈਨ ਕਮਲ ਵਾਜਵਾ ਨੂੰ ਪਤਾ ਲੱਗਾ ਤਾਂ ਉਨ੍ਹਾਂ ਲੁਟੇਰਿਆਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਬਾਜਵਾ ਨੂੰ ਪਤਾ ਨਹੀਂ ਸੀ ਕਿ ਲੁਟੇਰਿਆਂ ਕੋਲ ਪਿਸਤੌਲ ਹਨ। ਜਦੋਂ ਲੁਟੇਰਿਆਂ ਨੇ ਦੇਖਿਆ ਕਿ ਪੁਲਿਸ ਮੁਲਾਜ਼ਮ ਉਨ੍ਹਾਂ ਦਾ ਪਿੱਛਾ ਕਰ ਰਿਹਾ ਹੈ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਬਾਰੀ ਦੌਰਾਨ ਕਮਲ ਬਾਜਵਾ ਨੂੰ ਗੋਲੀਆਂ ਲੱਗੀਆਂ ਅਤੇ ਉਹ ਹੇਠਾਂ ਡਿੱਗ ਗਏ। ਲੋਕਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਮੌਤ ਹੋ ਗਈ।

ਫਗਵਾੜਾ ਦੇ ਅਰਬਨ ਅਸਟੇਟ ਵੱਲ ਜਾ ਰਹੇ ਅਵਤਾਰ ਸਿੰਘ ਤੋਂ ਲੁੱਟੀ ਸੀ ਕ੍ਰੇਟਾ ਕਾਰ

ਫਗਵਾੜਾ ਦੇ ਅਰਬਨ ਅਸਟੇਟ ਦੇ ਵਸਨੀਕ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਇਕ ਦੋਸਤ ਨਾਲ ਕ੍ਰੇਟਾ ਵਿਚ ਘਰ ਜਾ ਰਿਹਾ ਸੀ ਕਿ ਅਰਬਨ ਅਸਟੇਟ ਨੇੜੇ ਗੈਂਗਸਟਰਾਂ ਨੇ ਉਸ ਨੂੰ ਘੇਰ ਲਿਆ। ਗੈਂਗਸਟਰਾਂ ਨੇ ਉਨ੍ਹਾਂ ਨੂੰ ਹਥਿਆਰ ਦਿਖਾ ਕੇ ਗੱਡੀ ਤੋਂ ਬਾਹਰ ਆਉਣ ਲਈ ਕਿਹਾ, ਅਵਤਾਰ ਸਿੰਘ ਨੇ ਦੱਸਿਆ, ਉਹ ਡਰਦਾ ਕਾਰ ’ਚੋਂ ਬਾਹਰ ਨਿਕਲਿਆ ਤੇ ਲੁਟੇਰੇ ਉਸ ਦੀ ਕਾਰ ਖੋਹ ਕੇ ਲੈ ਗਏ। ਉਸ ਨੇ ਤੁਰੰਤ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਨੇ ਲੁਟੇਰਿਆਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ।

ਟਾਪ ਹੈਡਲਾਈਨ

ਪੰਜਾਬ 'ਚ ਕਾਰੋਬਾਰੀ ਦਾ ਕੀਤਾ ਕਤਲ, ਹਮਲਾਵਰ ਹੱਥ ਦੀਆਂ ਉਂਗਲੀਆਂ ਵੀ ਕੱਟ ਕੇ ਲੈ ਗਏ; ਮੱਚੀ ਸਨਸਨੀ
ਪੰਜਾਬ 'ਚ ਕਾਰੋਬਾਰੀ ਦਾ ਕੀਤਾ ਕਤਲ, ਹਮਲਾਵਰ ਹੱਥ ਦੀਆਂ ਉਂਗਲੀਆਂ ਵੀ ਕੱਟ ਕੇ ਲੈ ਗਏ; ਮੱਚੀ ਸਨਸਨੀ
Punjab News : ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਦੋ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ
Punjab News : ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਦੋ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਵਿਦਿਅਕ ਅਤੇ ਸਰਕਾਰੀ ਅਦਾਰਿਆਂ ਸਣੇ ਇਹ ਦੁਕਾਨਾਂ ਰਹਿਣਗੀਆਂ ਬੰਦ, ਜਾਣੋ ਰੂਟ ਬਾਰੇ ਡਿਟੇਲ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਵਿਦਿਅਕ ਅਤੇ ਸਰਕਾਰੀ ਅਦਾਰਿਆਂ ਸਣੇ ਇਹ ਦੁਕਾਨਾਂ ਰਹਿਣਗੀਆਂ ਬੰਦ, ਜਾਣੋ ਰੂਟ ਬਾਰੇ ਡਿਟੇਲ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget