Jalandhar News: ਨੇਪਾਲੀ ਨੌਜਵਾਨ ਨੇ ਜਲੰਧਰ ਦੇ ਗੁਰਦੁਆਰਾ ਸਾਹਿਬ ਕੀਤੀ ਬੇਅਦਬੀ, ਨਿਸ਼ਾਨ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਪੁੱਛਗਿੱਛ ਜਾਰੀ
ਜਲੰਧਰ ਦੇ ਗੁਰਾਇਆ ਸਥਿਤ ਗੁਰਦੁਆਰੇ ਵਿੱਚ ਇੱਕ ਨੇਪਾਲੀ ਨੌਜਵਾਨ ਨੇ ਦਾਖ਼ਲ ਹੋ ਕੇ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ। ਦੋਸ਼ੀ ਨੌਜਵਾਨ ਬਿਨਾਂ ਸਿਰ ਢੱਕ ਕੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ
Punjab News: ਜਲੰਧਰ ਦੇ ਗੁਰਾਇਆ ਸਥਿਤ ਗੁਰਦੁਆਰੇ ਵਿੱਚ ਇੱਕ ਨੇਪਾਲੀ ਨੌਜਵਾਨ ਨੇ ਦਾਖ਼ਲ ਹੋ ਕੇ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ। ਦੋਸ਼ੀ ਨੌਜਵਾਨ ਬਿਨਾਂ ਸਿਰ ਢੱਕ ਕੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ, ਖੁਸ਼ਕਿਸਮਤੀ ਨਾਲ ਉਕਤ ਨੌਜਵਾਨ ਨੂੰ ਗ੍ਰੰਥੀ ਅਤੇ ਹੋਰ ਲੋਕਾਂ ਨੇ ਪਹਿਲਾਂ ਹੀ ਰੋਕ ਲਿਆ। ਇਸ ਮਾਮਲੇ ਵਿੱਚ ਗੁਰਾਇਆ ਥਾਣਾ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਨੇਪਾਲ ਦੇ ਰਹਿਣ ਵਾਲੇ ਗਣੇਸ਼ ਖੜਕਾ ਵਜੋਂ ਹੋਈ ਹੈ। ਉਹ ਲੁਧਿਆਣਾ ਵਿੱਚ ਰਹਿ ਰਿਹਾ ਸੀ।
ਗੁਰਾਇਆ ਸਥਿਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗੋਬਿੰਦ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ 'ਚ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਸਾਢੇ 5 ਵਜੇ ਗੁਰਦੁਆਰਾ ਸਾਹਿਬ 'ਚ ਅਰਦਾਸ ਕਰ ਰਿਹਾ ਸੀ। ਇਸ ਦੌਰਾਨ ਸੀਸੀਟੀਵੀ ਵਿੱਚ ਦੇਖਿਆ ਗਿਆ ਕਿ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਦੇ ਬਾਹਰ ਘੁੰਮ ਰਿਹਾ ਸੀ। ਕੁਝ ਸਮੇਂ ਬਾਅਦ ਉਕਤ ਨੌਜਵਾਨ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਗਿਆ ਅਤੇ ਸ੍ਰੀ ਨਿਸ਼ਾਨ ਸਾਹਿਬ ਨਾਲ ਛੇੜਛਾੜ ਸ਼ੁਰੂ ਕਰ ਦਿੱਤੀ। ਨਾਲ ਹੀ ਪਾਸੇ ਪਏ ਵਾਈਪਰ ਨਾਲ ਨਿਸ਼ਾਨ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ।
ਜਦੋਂ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਲੋਕਾਂ ਨੇ ਮੁਲਜ਼ਮ ਨੂੰ ਫੜਿਆ ਤਾਂ ਉਸ ਦੀ ਜੇਬ ਵਿੱਚੋਂ ਤੰਬਾਕੂ ਪਦਾਰਥ ਵੀ ਬਰਾਮਦ ਹੋਇਆ। ਮੁਲਜ਼ਮ ਨੇ ਹੈੱਡ ਗ੍ਰੰਥੀ ਦੀ ਕੁੱਟਮਾਰ ਦੀ ਵੀ ਕੋਸ਼ਿਸ਼ ਕੀਤੀ ਪਰ ਕਿਸੇ ਤਰ੍ਹਾਂ ਦੋਸ਼ੀ ਨੂੰ ਜ਼ਮੀਨ 'ਤੇ ਸੁੱਟ ਕੇ ਕਾਬੂ ਕਰ ਲਿਆ ਗਿਆ ਅਤੇ ਪੁਲਿਸ ਪ੍ਰਸ਼ਾਸਨ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ |
ਫਿਲੌਰ ਦੇ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਅਸੀਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਕਾਫੀ ਹੰਗਾਮਾ ਕੀਤਾ ਹੋਇਆ ਸੀ। ਮੁਲਜ਼ਮ ਲੁਧਿਆਣਾ ਵਿੱਚ ਮਜ਼ਦੂਰੀ ਦਾ ਕੰਮ ਕਰਦਾ ਸੀ। ਉਹ ਗੋਰਾਇਆ ਕਿਵੇਂ ਪਹੁੰਚਿਆ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਫਿਲਹਾਲ ਦੋਸ਼ੀ ਨੂੰ ਜਲਦ ਹੀ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ, ਜਿਸ ਤੋਂ ਬਾਅਦ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।