(Source: ECI/ABP News/ABP Majha)
ਲਖਵਿੰਦਰ ਦੇ ਜਜ਼ਬੇ ਤੇ ਜਨੂੰਨ ਨੂੰ ਸਲਾਮ, ਕਾਰ ਚਲਾ ਅਮਰੀਕਾ ਤੋਂ ਪਹੁੰਚ ਗਿਆ ਜਲੰਧਰ
ਅਮਰੀਕਾ ਦੇ ਸ਼ਹਿਰ ਸੈਕਰਾਮੇਂਟੋ ਵਿੱਚ ਰਹਿਣ ਵਾਲੇ ਲਖਵਿੰਦਰ ਸਿੰਘ ਗੱਡੀ ਚੱਲਾ ਕਿ ਪੰਜਾਬ ਦੇ ਸ਼ਹਿਰ ਜਲੰਧਰ ਪਹੁੰਚੇ।ਉਨ੍ਹਾਂ ਦਾ ਇਹ ਹੌਸਲਾ ਆਮ ਲੋਕਾਂ ਨੂੰ ਹੈਰਾਨ ਕਰਨ ਵਾਲਾ ਹੈ।ਪਰ ਉਸਨੇ ਕੋਰੋਨਾ ਕਾਲ ਮਗਰੋਂ ਇਹ ਸੋਚ ਕਿ ਅਜਿਹਾ ਕੀਤਾ ਕਿ ਰਹਿੰਦੀ ਜ਼ਿੰਦਗੀ ਵਿੱਚ ਉਸ ਨੂੰ ਕੁੱਝ ਨਾ ਕੁੱਝ ਵੱਖਰਾ ਕਰਨਾ ਚਾਹੀਦਾ ਹੈ।
ਚੰਡੀਗੜ੍ਹ/ਜਲੰਧਰ: ਅਮਰੀਕਾ ਦੇ ਸ਼ਹਿਰ ਸੈਕਰਾਮੇਂਟੋ ਵਿੱਚ ਰਹਿਣ ਵਾਲੇ ਲਖਵਿੰਦਰ ਸਿੰਘ ਗੱਡੀ ਚੱਲਾ ਕਿ ਪੰਜਾਬ ਦੇ ਸ਼ਹਿਰ ਜਲੰਧਰ ਪਹੁੰਚੇ।ਉਨ੍ਹਾਂ ਦਾ ਇਹ ਹੌਸਲਾ ਆਮ ਲੋਕਾਂ ਨੂੰ ਹੈਰਾਨ ਕਰਨ ਵਾਲਾ ਹੈ।ਪਰ ਉਸਨੇ ਕੋਰੋਨਾ ਕਾਲ ਮਗਰੋਂ ਇਹ ਸੋਚ ਕਿ ਅਜਿਹਾ ਕੀਤਾ ਕਿ ਰਹਿੰਦੀ ਜ਼ਿੰਦਗੀ ਵਿੱਚ ਉਸ ਨੂੰ ਕੁੱਝ ਨਾ ਕੁੱਝ ਵੱਖਰਾ ਕਰਨਾ ਚਾਹੀਦਾ ਹੈ।
ਲਖਵਿੰਦਰ ਸਿੰਘ ਨੇ ਇਸ ਸੋਚ ਨੂੰ ਲੈ ਕੇ ਪਲਾਨਿੰਗ ਕੀਤੀ ਅਤੇ ਉਹ ਅਮਰੀਕਾ ਤੋਂ ਆਪਣੀ ਗੱਡੀ ਲੈ ਕੇ ਸ਼ਹਿਰ ਜਲੰਧਰ ਪਹੁੰਚ ਗਿਆ।ਲਖਵਿੰਦਰ ਨੇ 34 ਦਿਨਾਂ ਵਿੱਚ 20 ਦੇਸ਼ਾਂ ਦੀ ਸੈਰ ਕੀਤੀ ਅਤੇ 20 ਹਜ਼ਾਰ ਕਿਲੋਮੀਟਰ ਤੋਂ ਵੱਧ ਦਾ ਸਫਰ ਤੈਅ ਕਰ ਕੇ ਪੰਜਾਬ ਪਹੁੰਚੇ। ਲਖਵਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਸਮੇਂ ਲੋਕਾਂ ਨੂੰ ਵਿਛੜਦੇ ਹੋਏ ਦੇਖਿਆ ਤਾਂ ਉਨ੍ਹਾਂ ਦੇ ਮਨ ਵਿੱਚ ਕੁਝ ਵੱਖਰਾ ਕਰਨ ਦਾ ਖਿਆਲ ਆਇਆ।
ਉਸਨੇ ਦੱਸਿਆ ਕਿ ਪਲਾਨਿੰਗ ਕਰਨ ਵਿਚ 3 ਸਾਲ ਦਾ ਸਮਾਂ ਲੱਗ ਗਿਆ ਤੇ ਕਾਗਜ਼ਾਤ ਪੂਰੇ ਹੁੰਦੇ ਹੀ ਉਹ ਅਮਰੀਕਾ ਤੋਂ ਭਾਰਤ ਲਈ ਆਪਣੀ ਗੱਡੀ ਲੈ ਕੇ ਨਿਕਲ ਪਿਆ। ਅਮਰੀਕਾ ਤੋਂ ਉਸ ਨੇ ਆਪਣੀ ਗੱਡੀ ਨੂੰ ਸਮੁੰਦਰੀ ਜਹਾਜ਼ ਜ਼ਰੀਏ ਇੰਗਲੈਂਡ ਭੇਜਿਆ। ਇੰਗਲੈਂਡ ਤੋਂ ਬੈਲਜ਼ੀਅਮ ਟ੍ਰੇਨ ਜ਼ਰੀਏ ਪਹੁੰਚਿਆ ਅਤੇ ਇਸ ਦੇ ਬਾਅਦ ਪੈਰਿਸ, ਜਰਮਨ, ਸਵਿਟਜ਼ਰਲੈਂਡ, ਆਸਟ੍ਰੀਆ, ਹੰਗਰੀ ਆਦਿ ਯੂਰਪ ਦੇ ਦੇਸ਼ਾਂ ਤੋਂ ਹੁੰਦੇ ਹੋਏ ਤੁਰਕੀ ਪਹੁੰਚਿਆ।ਇਸ ਦੇ ਬਾਅਦ ਉਹ ਈਰਾਨ ਤੋਂ ਹੁੰਦੇ ਹੋਏ ਪਾਕਿਸਤਾਨ ਆਇਆ।
ਪਾਕਿਸਤਾਨ ਵਿਚ 14 ਦਿਨ ਰਹੇ ਲਖਵਿੰਦਰ ਨੂੰ ਗੁਰਦੁਆਰਾ ਸਾਹਿਬ ਲਾਹੌਰ, ਟੋਬਾ ਟੇਕ ਸਿੰਘ, ਪਾਕਪਤਨ ਆਦਿ ਸ਼ਹਿਰਾਂ ਦੀ ਸੈਰ ਕਰਨ ਦਾ ਵੀ ਮੌਕਾ ਮਿਲਿਆ। ਉਸ ਦਾ ਕਹਿਣੈ ਕਿ ਪਾਕਿਸਤਾਨ ਦੇ ਲੋਕਾਂ ਨੇ ਉਸ ਨੂੰ ਬਹੁਤ ਪਿਆਰ ਦਿੱਤਾ ਤੇ 11 ਦਿਨ ਲੋਕਾਂ ਨੇ ਆਪਣੇ ਘਰਾਂ ਵਿਚ ਰੱਖਿਆ।
ਲਖਵਿੰਦਰ ਸਿੰਘ ਨੂੰ ਅਮਰੀਕਾ ਤੋਂ ਭਾਰਤ ਦੇ ਸਫਰ ਵਿਚ ਕੁੱਲ 34 ਦਿਨ ਲੱਗੇ ਤੇ 18 ਤੋਂ 20 ਦੇਸ਼ਾਂ ਦੇ ਵਿਚੋਂ ਹੋ ਕੇ ਆਏ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :