Punjab Congress: ਪੰਜਾਬ 'ਚ ਕਾਂਗਰਸ ਨੂੰ ਮਿਲੀ ਵੱਡੀ ਮਜ਼ਬੂਤੀ, ਇਸ ਪਾਰਟੀ ਨੇ ਸਮਰਥਨ ਦੇਣ ਦਾ ਕੀਤਾ ਐਲਾਨ
Samajwadi Party: ਅਹੁਦੇਦਾਰਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਸੁਖਵੰਤ ਸਿੰਘ ਨਾਲ ਮੀਟਿੰਗ ਕੀਤੀ ਤੇ ਚੰਨੀ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਐਲਾਨ ਕੀਤਾ। ਇਸ ਦੋਰਾਨ ਜਿਲਾ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਉੱਨਾਂ ਦੀ
Samajwadi Party with Congress: ਪੰਜਾਬ ਵਿੱਚ ਸਮਾਜਵਾਦੀ ਪਾਰਟੀ ਵੱਲੋਂ ਕਾਂਗਰਸ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਸਮਜਾਵਾਦੀ ਪਾਰਟੀ ਦੇ ਜਲੰਧਰ ਜਿਲ੍ਹਾ ਪ੍ਰਧਾਨ ਮਨਜੀਤ ਸਿੰਘ ਨੇ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਨਿੱਤਰਨ ਦਾ ਦਾਅਵਾ ਕੀਤਾ ਹੈ।
ਸਮਾਜਵਾਦੀ ਪਾਰਟੀ ਦੇ ਅਹੁਦੇਦਾਰਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਸੁਖਵੰਤ ਸਿੰਘ ਨਾਲ ਮੀਟਿੰਗ ਕੀਤੀ ਤੇ ਚੰਨੀ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਐਲਾਨ ਕੀਤਾ। ਇਸ ਦੋਰਾਨ ਜਿਲਾ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਉੱਨਾਂ ਦੀ ਪਾਰਟੀ ਦਾ ਟੀਚਾ ਦੇਸ਼ ਵਿੱਚ ਇੰਡੀਆ ਗਠਜੋੜ ਦੀ ਸਰਕਾਰ ਬਣਾਉਣਾ ਹੈ।
ਉੱਨਾਂ ਕਿਹਾ ਕਿ ਜਲੰਧਰ ਨੂੰ ਚਰਨਜੀਤ ਸਿੰਘ ਚੰਨੀ ਵਰਗੇ ਪੜ੍ਹੇ ਲਿਖੇ ਤੇ ਸੂਝਵਾਨ ਲੀਡਰ ਦੀ ਲੋੜ ਸੀ ਤੇ ਚੰਨੀ ਹਲਕੇ ਦੇ ਵਿਕਾਸ ਲਈ ਚੰਗੀ ਤੇ ਉੱਚੀ ਸੋਚ ਰੱਖਦੇ ਹਨ।ਉੱਨਾਂ ਕਿਹਾ ਕਿ ਉਹ ਜ਼ਿਲ੍ਹੇ ਚ ਮੋਜੂਦ ਪਾਰਟੀ ਦੇ ਵਰਕਰਾਂ ਤੇ ਲੋਕਾਂ ਨੂੰ ਅਪੀਲ ਕਰਨਗੇ ਕਿ ਚਰਨਜੀਤ ਸਿੰਘ ਚੰਨੀ ਨੂੰ ਜਿਤਾ ਕੇ ਦੇਸ਼ ਦੀ ਲੋਕ ਸਭਾ ਵਿੱਚ ਭੇਜਿਆ ਜਾਵੇ ਤਾਂ ਜੋ ਭਾਰਤ ਦੇ ਸੰਵਿਧਾਨ ਨੂੰ ਬਚਾਇਆ ਜਾ ਸਕੇ।
ਉਨਾ ਕਿਹਾ ਕਿ ਅੱਜ ਭਾਜਪਾ ਤੋਂ ਦੇਸ਼ ਦੇ ਸੰਵਿਧਾਨ ਨੂੰ ਖ਼ਤਰਾ ਹੈ। ਇਸ ਮੋਕੇ ਤੇ ਸਮਾਜਵਾਦੀ ਪਾਰਟੀ ਦੇ ਜਿਲਾ ਮੀਤ ਪ੍ਰਧਾਨ ਰੋਹਿਤ,ਹਲਕਾ ਇੰਚਾਰਜ ਰਵੀਪਾਲ,ਡਾ.ਕਰਤਾਰ ਚੰਦ,ਦਿਗਵਿਜੈ ਯਾਦਵ,ਵੀਰੂ ਜੀ,ਸੋਮਨਾਥ ਤੇ ਅਜੀਤ ਯਾਦਵ ਤੋਂ ਇਲਾਵਾ ਹੋਰ ਪਾਰਟੀ ਦੇ ਆਗੂ ਹਾਜਰ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ