Punjab Politics: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਤੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਤੇਜਿੰਦਰ ਸਿੰਘ ਬਿੱਟੂ ਦਿੱਲੀ 'ਚ ਭਾਜਪਾ 'ਚ ਸ਼ਾਮਲ ਹੋ ਗਏ ਹਨ।
ਕਰਮਜੀਤ ਕੌਰ ਚੌਧਰੀ ਜਲੰਧਰ ਤੋਂ ਲੋਕ ਸਭਾ ਟਿਕਟ ਦੀ ਦਾਅਵੇਦਾਰ ਸੀ ਪਰ ਕਾਂਗਰਸ ਨੇ ਉਨ੍ਹਾਂ ਨੂੰ ਪਾਸੇ ਕਰ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਟਿਕਟ ਦੇ ਦਿੱਤੀ। ਚੰਨੀ ਵਿਧਾਨ ਸਭਾ ਚੋਣਾਂ ਵਿੱਚ 2 ਸੀਟਾਂ ਤੋਂ ਹਾਰ ਗਏ ਸਨ।
ਖਾਸ ਗੱਲ ਇਹ ਹੈ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਕਰਮਜੀਤ ਕੌਰ ਚੌਧਰੀ ਦੇ ਪਤੀ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਕਾਂਗਰਸ ਨੇ ਜ਼ਿਮਨੀ ਚੋਣ 'ਚ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਸੀ ਪਰ ਉਹ 'ਆਪ' ਦੇ ਸੁਸ਼ੀਲ ਰਿੰਕੂ ਤੋਂ ਹਾਰ ਗਏ ਸਨ। ਹਾਲਾਂਕਿ ਹੁਣ ਸੁਸ਼ੀਲ ਰਿੰਕੂ ਵੀ ਭਾਜਪਾ 'ਚ ਸ਼ਾਮਲ ਹੋ ਗਏ ਹਨ।
ਕਾਂਗਰਸ 'ਚ ਹੀ ਰਹੇਗਾ ਵਿਧਾਇਕ ਦਾ ਪੁੱਤਰ
ਕਰਮਜੀਤ ਕੌਰ ਚੌਧਰੀ ਦਾ ਪੁੱਤਰ ਵਿਕਰਮਜੀਤ ਸਿੰਘ ਕਾਂਗਰਸ ਦੀ ਟਿਕਟ 'ਤੇ ਫਿਲੌਰ ਤੋਂ ਵਿਧਾਇਕ ਹੈ। ਹਾਲਾਂਕਿ ਉਹ ਆਪਣੀ ਮਾਂ ਨਾਲ ਭਾਜਪਾ 'ਚ ਸ਼ਾਮਲ ਨਹੀਂ ਹੋਏ। ਉਹ ਜਲੰਧਰ ਵਿੱਚ ਟਿਕਟ ਨਾ ਮਿਲਣ ਅਤੇ ਚਰਨਜੀਤ ਚੰਨੀ ਨੂੰ ਉਮੀਦਵਾਰ ਬਣਾਉਣ ਦਾ ਵੀ ਖੁੱਲ੍ਹ ਕੇ ਵਿਰੋਧ ਕਰ ਰਹੇ ਸਨ। ਹਾਲਾਂਕਿ ਉਨ੍ਹਾਂ ਨੇ ਕਾਂਗਰਸ ਨਹੀਂ ਛੱਡੀ ਹੈ। ਉਹ ਫਿਲਹਾਲ ਕਾਂਗਰਸ 'ਚ ਹੀ ਰਹਿਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ