22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Punjab News: ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਵਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਜਨਮ ਦਿਵਸ ਨੂੰ ਮਨਾਉਣ ਲਈ 22 ਅਗਸਤ, ਸ਼ਨੀਵਾਰ ਨੂੰ ਫਿਲੌਰ ਦੀ ਦਾਣਾ ਮੰਡੀ ਵਿਖੇ ਰਾਜ ਪੱਧਰੀ ਸਮਾਗਮ ਕਰਵਾ ਰਹੀ ਹੈ।

ਇਸ ਦੇ ਮੱਦੇਨਜ਼ਰ, ਆਮ ਜਨਤਾ ਦੀ ਜਨਤਕ ਹਿੱਤ ਅਤੇ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਫਿਲੌਰ ਸਬ-ਡਵੀਜ਼ਨ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ 22 ਅਗਸਤ ਸ਼ਨੀਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਹੁਕਮ ਸਿਰਫ ਫਿਲੌਰ ਸਬ-ਡਵੀਜ਼ਨ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ 'ਤੇ ਲਾਗੂ ਹੋਵੇਗਾ। ਹਾਲਾਂਕਿ, ਜ਼ਰੂਰੀ ਸੇਵਾਵਾਂ ਵਿੱਚ ਸ਼ਾਮਲ ਸੰਸਥਾਵਾਂ/ਕਰਮਚਾਰੀ ਆਪਣੀਆਂ ਡਿਊਟੀਆਂ ਨਿਭਾਉਂਦੇ ਰਹਿਣਗੇ। ਇਹ ਹੁਕਮ 22 ਅਗਸਤ, 2026 ਤੱਕ ਲਾਗੂ ਰਹੇਗਾ।
ਟ੍ਰੈਂਡਿੰਗ ਟੌਪਿਕ