ਪੜਚੋਲ ਕਰੋ

Jalandhar News: ਸੜਕ 'ਤੇ ਖੜ੍ਹੇ ਟਰੱਕ 'ਚ ਜਾ ਵੱਜੀ ਸਕਾਰਪੀਓ, 2 ਦੀ ਮੌਤ, 3 ਜ਼ਖ਼ਮੀ

ਕਪੂਰਥਲਾ ਵਿੱਚ ਜਲੰਧਰ ਰੋਡ ਉੱਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਨੇੜੇ ਸੜਕ ਉੱਤੇ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ ਹੋਣ ਤੋਂ ਬਾਅਦ 1 ਪੁਲਿਸ ਮੁਲਾਜ਼ਮ ਸਮੇਤ 2 ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ 3 ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

Road Accident: ਕਪੂਰਥਲਾ ਵਿੱਚ ਜਲੰਧਰ ਰੋਡ ਉੱਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਨੇੜੇ ਸੜਕ ਉੱਤੇ ਖੜ੍ਹੇ ਟਰੱਕ ਨਾਲ ਕਾਰ ਦੀ ਟੱਕਰ ਹੋਣ ਤੋਂ ਬਾਅਦ 1 ਪੁਲਿਸ ਮੁਲਾਜ਼ਮ ਸਮੇਤ 2 ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ 3 ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦਰਅਸਲ, ਨੌਜਵਾਨ ਕਰਨਾਲ ਤੋਂ ਵਿਆਹ ਸਮਾਗਮ ਦੇਖਕੇ ਵਾਪਸ ਆ ਰਹੇ ਸੀ ਤਾਂ ਸੜਕ ਉੱਤੇ ਖੜ੍ਹੇ ਟਰੱਕ ਨਾਲ ਟੱਕਰ ਹੋਣ ਤੋਂ ਬਾਅਦ ਇਹ ਹਾਦਸਾ ਹੋ ਗਿਆ। ਜਾਣਕਾਰੀ ਮੁਤਾਬਕ, ਦਿਲਪ੍ਰੀਤ ਸਿੰਘ, ਮਨਜਿੰਦਰ ਸਿੰਘ, ਸੁਭਾਸ਼, ਤਰਨਪ੍ਰੀਤ ਸਿੰਘ ਤੇ ਬਰਜਿੰਦਰ ਸਿੰਘ ਕਰਨਾਲ ਤੋਂ ਵਿਆਹ ਦੇਖਕੇ ਵਾਪਸ ਆ ਰਹੇ ਸਨ।. ਜਦੋਂ ਇਹ ਪੀਟੀਯੂ ਤੋਂ ਅੱਗੇ ਲੰਘੇ ਤਾਂ ਡਰਾਇਵਰ ਨੂੰ ਨੀਂਦ ਆ ਗਈ ਤੇ ਇਸ ਦੌਰਾਨ ਗੱਡੀ ਟਰੱਕ ਵਿੱਚ ਜਾ ਵੱਜੀ ਜਿਸ ਕਾਰਨ ਇਹ ਹਾਦਸਾ ਹੋਇਆ ਹੈ।ਇਹ ਵੀ ਸਾਹਮਣੇ ਆਇਆ ਹੈ ਕਿ ਟਰੱਕ ਦਾ ਤੇਲ ਖ਼ਤਮ ਹੋਣ ਤੋਂ ਬਾਅਦ ਉਸ ਦਾ ਡਰਾਇਵਰ ਨੂੰ ਸਾਇਡ ਉੱਤੇ ਖੜ੍ਹਾ ਕਰਕੇ ਕਿਤੇ ਚਲਾ ਗਿਆ ਸੀ। 

ਇਸ ਦਰਦਨਾਕ ਹਾਦਸੇ ਵਿੱਚ ਦਿਲਪ੍ਰੀਤ ਸਿੰਘ, ਮਨਜਿੰਦਰ ਸਿੰਘ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਮਨਜਿੰਦਰ ਦੀ ਪਛਾਣ ਪੁਲਿਸ ਮੁਲਾਜ਼ਮ ਵਜੋਂ ਹੋਈ ਹੈ ਜੋ IRB ਕੈਂਪ ਜੇਲ੍ਹ ਵਿੱਚ ਤੈਨਾਤ ਸੀ। ਇਸ ਤੋਂ ਇਲਾਵਾ ਸੁਭਾਸ਼, ਤਰਨਪ੍ਰੀਤ ਸਿੰਘ ਤੇ ਬਰਜਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਤਰਨਪ੍ਰੀਤ ਸਿੰਘ ਮ੍ਰਿਤਕ ਮਨਜਿੰਦਰ ਸਿੰਘ ਦਾ ਭਰਾ ਦੱਸਿਆ ਜਾ ਰਿਹਾ ਹੈ।

ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ 'ਚ ਰਖਵਾਇਆ। ਜਦਕਿ ਤਿੰਨ ਜ਼ਖਮੀ ਜਲੰਧਰ ਦੇ ਇੱਕ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਹਨ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget