Raid: ਜਲੰਧਰ 'ਚ ਫੂਡ ਸੇਫ਼ਟੀ ਵਿਭਾਗ ਦੀ ਮਠਿਆਈ ਦੀਆਂ ਦੁਕਾਨਾਂ 'ਤੇ ਰੇਡ, ਕਈ ਦੁਕਾਨਾਂ ਤੋਂ ਭਰੇ ਸੈਂਪਲ
Inspection at Sweet Shops - ਦੁਕਾਨਾਂ ਦੀ ਜਾਂਚ ਜਾਰੀ ਰਹੇਗੀ ਅਤੇ ਲੋਕਾਂ ਨੂੰ ਸ਼ੁੱਧ ਮਠਿਆਈਆਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੈਂਪਲ ਲਏ ਜਾਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲੋਕਾਂ ਅੰਦਰ ਵਿਸ਼ਵਾਸ਼ ਪੈਦਾ ਕਰੇਗੀ
Jalandhar News: ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ’ਤੇ ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟ ਵਾਲੀਆਂ ਮਠਿਆਈਆਂ ਅਤੇ ਦੁੱਧ ਉਤਪਾਦਾਂ ਦੀ ਜਾਂਚ ਲਈ ਉਪ ਮੰਡਲ ਮੈਜਿਸਟਰੇਟ, ਨਕੋਦਰ ਮੇਜਰ ਡਾ. ਇਰਵਿਨ ਕੌਰ ਵਲੋਂ ਨਕੋਦਰ ਵਿਖੇ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਸਬ ਡਵੀਜ਼ਨਲ ਮੈਜਿਸਟਰੇਟ ਵਲੋਂ ਫੂਡ ਸੇਫ਼ਟੀ ਟੀਮ ਨਾਲ ਮਠਿਆਈ ਦੀਆਂ ਦੁਕਾਨਾਂ ਅਤੇ ਇਨ੍ਹਾਂ ਨੂੰ ਬਣਾਉਣ ਦੇ ਯੂਨਿਟਾਂ ਦੀ ਜਾਂਚ ਕੀਤੀ ਗਈ। ਅਤੇ ਫੂਡ ਸੇਫ਼ਟੀ ਟੀਮ ਨੂੰ ਸੈਂਪਲ ਲੈਣ ਲਈ ਕਿਹਾ ਗਿਆ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਦੁਕਾਨਾਂ ਦੀ ਜਾਂਚ ਜਾਰੀ ਰਹੇਗੀ ਅਤੇ ਲੋਕਾਂ ਨੂੰ ਸ਼ੁੱਧ ਮਠਿਆਈਆਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੈਂਪਲ ਲਏ ਜਾਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲੋਕਾਂ ਅੰਦਰ ਵਿਸ਼ਵਾਸ਼ ਪੈਦਾ ਕਰੇਗੀ ਕਿ ਉਹ ਸੁਰੱਖਿਅਤ ਤੇ ਸਿਹਤਮੰਦ ਖਾਧ ਪਦਾਰਥ ਲੈ ਰਹੇ ਹਨ। ਉਨਾਂ ਕਿਹਾ ਕਿ ਲੋਕਾਂ ਲਈ ਸੁੱਧ ਤੇ ਮਿਆਰੀ ਭੋਜਨ ਯਕੀਨੀ ਬਣਾਉਣਾ ਜ਼ਿਲ੍ਹਾ ਪ੍ਰਸ਼ਸਨ ਦੀ ਜਿੰਮੇਵਾਰੀ ਹੈ ਅਤੇ ਇਸ ਲਈ ਹਰ ਲੋੜੀਂਦੇ ਕਦਮ ਉਠਾਏ ਜਾਣਗੇ ਕਿ ਲੋਕਾਂ ਨੂੰ ਸ਼ੁੱਧ ਖਾਧ ਪਦਾਰਥ ਮਿਲ ਸਕਣ।
ਸਾਰੰਗਲ ਨੇ ਸਿਹਤ ਵਿਭਾਗ ਅਤੇ ਫੂਡ ਕਮਿਸ਼ਨਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਠਿਆਈਆਂ ਬਣਾਉਣ ਲਈ ਕੱਚੇ ਪਦਾਰਥਾਂ ਅਤੇ ਖਾਸ ਕਰਕੇ ਦੁੱਧ ਦੀ ਜਾਂਚ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਖਾਣ ਵਾਲੇ ਉਤਪਾਦ ਸ਼ੁੱਧ ਤੇ ਮਿਆਰੀ ਮਿਲ ਸਕਣ।
ਉਨਾਂ ਕਿਹਾ ਕਿ ਸਿਹਤ ਵਿਭਾਗ ਤੇ ਫੂਡ ਸੇਫਟੀ ਦੇ ਅਧਿਕਾਰੀ ਜਾਂਚ ਮੁਹਿੰਮ ਨੂੰ ਹੋਰ ਤੇਜ਼ ਕਰਨ ਤਾਂ ਜੋ ਲੋਕਾਂ ਨੂੰ ਸਾਫ ਸੁਥਰਾ ਖਾਣ ਪੀਣ ਮਿਲ ਸਕੇ । ਉਨਾਂ ਕਿਹਾ ਕਿ ਖਾਧ ਪਦਾਰਥਾਂ ਦੀ ਗੁਣਵੱਤਾ ਲਈ ਟੀਮਾਂ ਵੱਲੋਂ ਜਾਂਚ ਜਾਰੀ ਰਹੇਗੀ । ਇਸ ਮੌਕੇ ਫੂਡ ਸੇਫ਼ਟੀ ਟੀਮ ਜਿਸ ਦੀ ਅਗਵਾਈ ਡਾ. ਸੁਖਵਿੰਦਰ ਸਿੰਘ, ਫੂਡ ਸੇਫ਼ਟੀ ਅਫ਼ਸਰ ਰਾਸ਼ੂ ਮਹਾਜਨ ਕਰ ਰਹੇ ਸਨ ਵਲੋਂ ਜਾਂਚ ਦੌਰਾਨ ਚਲਾਨ ਜਾਰੀ ਕੀਤੇ ਗਏ ਅਤੇ ਵੱਖ-ਵੱਖ ਸੈਂਪਲ ਲਏ ਗਏ।