(Source: ECI/ABP News)
PM Modi in Punjab: ਪੀਐਮ ਮੋਦੀ ਦੇ ਦੌਰੇ ਤੋਂ ਪਹਿਲਾਂ ਦਫਾ 144 ਲਾਗੂ! ਜਲੰਧਰ ਨੂੰ ਨੋ ਫਲਾਈ ਜ਼ੋਨ ਐਲਾਨਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਯਾਨੀ ਸ਼ੁੱਕਰਵਾਰ ਨੂੰ ਚੋਣ ਰੈਲੀ ਲਈ ਜਲੰਧਰ ਪਹੁੰਚ ਰਹੇ ਹਨ। ਇਸ ਸਬੰਧੀ ਜਲੰਧਰ ਪ੍ਰਸ਼ਾਸਨ ਵੱਲੋਂ ਪੂਰੇ ਸ਼ਹਿਰ ਨੂੰ ਨੋ ਫਲਾਈ ਜ਼ੋਨ ਐਲਾਨਿਆ ਗਿਆ ਹੈ।
![PM Modi in Punjab: ਪੀਐਮ ਮੋਦੀ ਦੇ ਦੌਰੇ ਤੋਂ ਪਹਿਲਾਂ ਦਫਾ 144 ਲਾਗੂ! ਜਲੰਧਰ ਨੂੰ ਨੋ ਫਲਾਈ ਜ਼ੋਨ ਐਲਾਨਿਆ Section 144 implemented before PM Modi's visit! Jalandhar was declared a no fly zone PM Modi in Punjab: ਪੀਐਮ ਮੋਦੀ ਦੇ ਦੌਰੇ ਤੋਂ ਪਹਿਲਾਂ ਦਫਾ 144 ਲਾਗੂ! ਜਲੰਧਰ ਨੂੰ ਨੋ ਫਲਾਈ ਜ਼ੋਨ ਐਲਾਨਿਆ](https://feeds.abplive.com/onecms/images/uploaded-images/2024/05/23/48aeb6dcacf7075958c11eea57fb86a01716456198996995_original.jpg?impolicy=abp_cdn&imwidth=1200&height=675)
Jalandhar News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਯਾਨੀ ਸ਼ੁੱਕਰਵਾਰ ਨੂੰ ਚੋਣ ਰੈਲੀ ਲਈ ਜਲੰਧਰ ਪਹੁੰਚ ਰਹੇ ਹਨ। ਇਸ ਸਬੰਧੀ ਜਲੰਧਰ ਪ੍ਰਸ਼ਾਸਨ ਵੱਲੋਂ ਪੂਰੇ ਸ਼ਹਿਰ ਨੂੰ ਨੋ ਫਲਾਈ ਜ਼ੋਨ ਐਲਾਨਿਆ ਗਿਆ ਹੈ। ਇਹ ਹੁਕਮ ਵੀਰਵਾਰ ਦੁਪਹਿਰ ਏਡੀਸੀ ਜਲੰਧਰ ਡਾ: ਅਮਿਤ ਮਹਾਜਨ ਨੇ ਜਾਰੀ ਕੀਤੇ।
ਡਾ: ਅਮਿਤ ਮਹਾਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਦੇ ਆਧਾਰ 'ਤੇ ਜ਼ਿਲ੍ਹੇ 'ਚ ਕਿਸੇ ਵੀ ਤਰ੍ਹਾਂ ਦੀ ਉਡਾਣ ਭਰਨ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਵਿੱਚ ਸਿਵਲ ਰਿਮੋਟ, ਪਾਇਲਟ ਏਅਰਕ੍ਰਾਫਟ ਸਿਸਟਮ, ਡ੍ਰੋਨ, ਹੈਲੀਕਾਪਟਰ (ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਨੂੰ ਛੱਡ ਕੇ), ਵੀਵੀਆਈਪੀ ਹੈਲੀਕਾਪਟਰ ਤੇ ਹਵਾਈ ਜਹਾਜ਼ ਆਦਿ ਦੀ ਉਡਾਣ 'ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਹ ਹੁਕਮ ਭਲਕੇ (24 ਮਈ) ਦੁਪਹਿਰ 1 ਵਜੇ ਤੋਂ ਰਾਤ ਕਰੀਬ 9 ਵਜੇ ਤੱਕ ਲਾਗੂ ਰਹਿਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ ਨੂੰ ਲੈ ਕੇ ਲੁਧਿਆਣਾ, ਜਲੰਧਰ ਤੇ ਫਗਵਾੜਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਰੂਟ ਮੋੜ ਦਿੱਤੇ ਗਏ ਹਨ। ਪੁਲਿਸ ਨੇ ਅੰਮ੍ਰਿਤਸਰ ਤੋਂ ਲੁਧਿਆਣਾ, ਲੁਧਿਆਣਾ ਤੋਂ ਅੰਮ੍ਰਿਤਸਰ ਤੇ ਲੁਧਿਆਣਾ ਤੋਂ ਹਿਮਾਚਲ ਪ੍ਰਦੇਸ਼ ਤੇ ਪਠਾਨਕੋਟ ਜਾਣ ਵਾਲੇ ਵਾਹਨਾਂ ਦਾ ਰੂਟ ਪਲਾਨ ਜਾਰੀ ਕਰ ਦਿੱਤਾ ਹੈ।
ਟ੍ਰੈਫਿਕ ਪੁਲਿਸ ਮੁਤਾਬਕ ਸੁਰੱਖਿਆ ਕਾਰਨਾਂ ਕਰਕੇ ਇਹ ਡਾਇਵਰਸ਼ਨ ਦੁਪਹਿਰ 3:00 ਵਜੇ ਤੋਂ ਸ਼ਾਮ 7:00 ਵਜੇ ਤੱਕ ਰਹੇਗਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)