Jalandhar News : ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਆਗੂ ਜਗਬੀਰ ਸਿੰਘ ਬਰਾੜ ਆਪਣੇ ਸਾਥੀਆਂ ਅਤੇ ਸਮਰਥਕਾਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਪਾਰਟੀ ਵਿਚ ਸ਼ਾਮਲ ਹੋਣ 'ਤੇ ਆਪ ਨੂੰ ਜਲੰਧਰ ਉਪ ਚੋਣ ਵਿੱਚ ਹੁਲਾਰਾ ਮਿਲੇਗਾ।



ਜਲੰਧਰ ਉਪ ਚੋਣ ਲਈ ਮੈਦਾਨ ਭਖ ਗਿਆ ਹੈ ਅਤੇ ਜਗਬੀਰ ਸਿੰਘ ਬਰਾੜ ਦੇ ਆਪ ਵਿੱਚ ਸ਼ਾਮਲ ਹੋਣ 'ਤੇ ਪਾਰਟੀ ਨੂੰ ਇਸ ਜ਼ਿਮਨੀ ਚੋਣ ਵਿੱਚ ਚੰਗਾ ਹੁਲਾਰਾ ਮਿਲੇਗਾ। ਐਤਵਾਰ ਨੂੰ ਜਗਬੀਰ ਬਰਾੜ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਹੋਰ ਅਹੁਦੇਦਾਰਾਂ ਦੀ ਮੌਜੂਦਗੀ ਵਿੱਚ, ਪਾਰਟੀ ਵਿਚ ਸ਼ਾਮਲ ਕਰਵਾਇਆ।


 ਇਹ ਵੀ ਪੜ੍ਹੋ : 25 ਸਾਲਾ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਕੀਤੀ ਖੁਦਕੁਸ਼ੀ, IPS ਬਣਾਉਣਾ ਚਾਹੁੰਦੇ ਸਨ ਪਿਤਾ , ਇਸ ਤਰ੍ਹਾਂ ਬਣੀ ਭੋਜਪੁਰੀ ਸਟਾਰ

ਜਗਬੀਰ ਸਿੰਘ ਬਰਾੜ ਜਲੰਧਰ ਦੇ ਪ੍ਰਭਾਵਸ਼ਾਲੀ ਆਗੂ ਹਨ। ਉਨ੍ਹਾਂ ਨੇ ਪਹਿਲੀ ਵਾਰ ਸਾਲ 2007 ਦੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਅਤੇ ਵਿਧਾਇਕ ਬਣੇ। ਸਾਲ 2021 ਵਿੱਚ ਉਹ ਅਕਾਲੀ ਦਲ ਵਿੱਚ ਸ਼ਾਮਲ ਹੋਏ ਅਤੇ ਉਹ ਪਿਛਲੀ ਵਿਧਾਨ ਸਭਾ ਚੋਣਾਂ ਵਿੱਚ ਜਲੰਧਰ ਕੈਂਟ ਤੋਂ ਅਕਾਲੀ ਦਲ ਦੇ ਉਮੀਦਵਾਰ ਸਨ। 'ਆਪ' ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਉਨ੍ਹਾਂ ਦੇ ਆਮ ਆਦਮੀ ਪਾਰਟੀ ਨਾਲ ਜੁੜਨ 'ਤੇ ਪਾਰਟੀ ਨੂੰ ਆਗਾਮੀ ਜ਼ਿਮਨੀ ਚੋਣ ਲਈ ਮਜ਼ਬੂਤੀ ਮਿਲੀ ਹੈ।


 ਇਹ ਵੀ ਪੜ੍ਹੋ : ਪੰਜਾਬ 'ਚੋਂ ਲੰਘਦੇ ਨੈਸ਼ਨਲ ਹਾਈਵੇ 'ਤੇ ਸਫਰ ਕਰਨ ਵਾਲਿਆਂ ਨੂੰ ਹੁਣ ਹੋਰ ਢਿੱਲੀ ਕਰਨੀ ਪਵੇਗੀ ਆਪਣੀ ਜੇਬ

ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ, ਰਾਜਵਿੰਦਰ ਕੌਰ ਥਿਆੜਾ, ਜਸਵੀਰ ਸਿੰਘ ਸੋਢੀ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।