ਪੜਚੋਲ ਕਰੋ

Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ! ਸਾਬਕਾ ਫ਼ੌਜੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲੀ ਦਹਿਸ਼ਤ...

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਜਲੰਧਰ ਦੇ ਪਾਸ਼ ਇਲਾਕੇ ਵਿਚ ਗੋਲੀਆਂ ਚੱਲਣ ਨਾਲ ਲੋਕਾਂ ਵਿਚਾਲੇ ਹਾਹਾਕਾਰ ਮੱਚ ਗਿਆ...

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਜਲੰਧਰ ਦੇ ਪਾਸ਼ ਇਲਾਕੇ ਵਿਚ ਗੋਲੀਆਂ ਚੱਲਣ ਨਾਲ ਲੋਕਾਂ ਵਿਚਾਲੇ ਹਾਹਾਕਾਰ ਮੱਚ ਗਿਆ। ਛੋਟੀ ਬਾਰਾਦਰੀ ਇਲਾਕੇ ਵਿੱਚ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਜਾਣਕਾਰੀ ਅਨੁਸਾਰ ਇਹ ਘਟਨਾ ਛੋਟੀ ਬਾਰਾਦਰੀ ਪਾਰਟ-1 ਵਿੱਚ ਸਥਿਤ ਕੋਠੀ ਨੰਬਰ 325 ਦੇ ਬਾਹਰ ਵਾਪਰੀ। ਉਕਤ ਕੋਠੀ ਸਾਬਕਾ ਫੌਜੀ ਅਤੇ ਪੇਸ਼ੇ ਤੋਂ ਜਵੈਲਰ ਗੁਰਦਿਆਲ ਸਿੰਘ ਕਾਂਡਾ ਦੀ ਰਿਹਾਇਸ਼ ਹੈ।

ਪੀੜਤ ਗੁਰਦਿਆਲ ਸਿੰਘ ਰਾਤ ਦਾ ਖਾਣਾ ਖਾਣ ਤੋਂ ਬਾਅਦ ਆਪਣੇ ਘਰ ਦੇ ਬਾਹਰ ਟਹਿਲ ਰਹੇ ਸਨ। ਇਸੇ ਦੌਰਾਨ ਇਕ ਅਣਪਛਾਤਾ ਨੌਜਵਾਨ ਮੋਟਰਸਾਈਕਲ 'ਤੇ ਆਇਆ ਅਤੇ ਉਨ੍ਹਾਂ 'ਤੇ ਅਚਾਨਕ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਚਸ਼ਮਦੀਦਾਂ ਦੇ ਮੁਤਾਬਕ ਹਮਲਾਵਰ ਨੇ ਕਰੀਬ 5 ਰਾਊਂਡ ਫਾਇਰ ਕੀਤੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਗੋਲੀਆਂ ਦੀ ਆਵਾਜ਼ ਸੁਣ ਕੇ ਇਲਾਕੇ ਦੇ ਲੋਕ ਡਰ ਗਏ।

ਜਾਂਚ ਵਿੱਚ ਜੁਟੀ ਪੁਲਿਸ

ਰਾਹਤ ਦੀ ਗੱਲ ਇਹ ਰਹੀ ਕਿ ਇਸ ਫਾਇਰਿੰਗ 'ਚ ਕਿਸੇ ਦੇ ਜ਼ਖ਼ਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ 'ਚ ਆਇਆ ਅਤੇ ਭਾਰੀ ਪੁਲਿਸ ਫੋਰਸ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਘਰ ਦੇ ਬਾਹਰ ਲੱਗੇ ਗੋਲ਼ੀਆਂ ਦੇ ਨਿਸ਼ਾਨਾਂ ਦੀ ਜਾਂਚ ਕੀਤੀ। ਪੁਲਿਸ ਵੱਲੋਂ ਹਮਲਾਵਰ ਦੀ ਪਛਾਣ ਕਰਨ ਲਈ ਇਲਾਕੇ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਸ ਫਾਇਰਿੰਗ ਪਿੱਛੇ ਹਮਲਾਵਰ ਦਾ ਕੀ ਮਕਸਦ ਸੀ। ਪੁਲਿਸ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Advertisement

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਨੌਜਵਾਨਾਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਨੌਜਵਾਨਾਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਲੇਡੀ ਡਾਕਟਰ ਨੇ ਕੀਤੀ ਖੁਦਕੁਸ਼ੀ, ਇਤਰਾਜ਼ਯੋਗ ਵੀਡੀਓ ਆਇਆ ਸਾਹਮਣੇ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! ਲੇਡੀ ਡਾਕਟਰ ਨੇ ਕੀਤੀ ਖੁਦਕੁਸ਼ੀ, ਇਤਰਾਜ਼ਯੋਗ ਵੀਡੀਓ ਆਇਆ ਸਾਹਮਣੇ; ਜਾਣੋ ਪੂਰਾ ਮਾਮਲਾ
Jalandhar ਦੇ ਸੁੱਚੀ ਪਿੰਡ ਵਿਖੇ ਖੇਤ 'ਚ ਕੰਮ ਕਰਦੇ ਸਮੇਂ ਪਲਟਿਆ ਟਰੈਕਟਰ, ਕਿਸਾਨ ਦੀ ਮੌਤ
Jalandhar ਦੇ ਸੁੱਚੀ ਪਿੰਡ ਵਿਖੇ ਖੇਤ 'ਚ ਕੰਮ ਕਰਦੇ ਸਮੇਂ ਪਲਟਿਆ ਟਰੈਕਟਰ, ਕਿਸਾਨ ਦੀ ਮੌਤ
ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਚੱਲਣਗੀਆਂ ਬੱਸਾਂ; ਮੁਲਾਜ਼ਮ ਹੜਤਾਲ 'ਤੇ
ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਚੱਲਣਗੀਆਂ ਬੱਸਾਂ; ਮੁਲਾਜ਼ਮ ਹੜਤਾਲ 'ਤੇ
Advertisement

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Social Media Influencer Murder: ਮਸ਼ਹੂਰ ਸੋਸ਼ਲ ਮੀਡੀਆ ਇੰਨਫੂਲਇੰਸਰ ਦਾ ਕਤਲ, ਅਣਪਛਾਤੇ ਹਮਲਾਵਰਾਂ ਨੇ ਘਰ 'ਚ ਵੜ੍ਹ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ; ਮੌਕੇ 'ਤੇ ਮੌਤ...
ਮਸ਼ਹੂਰ ਸੋਸ਼ਲ ਮੀਡੀਆ ਇੰਨਫੂਲਇੰਸਰ ਦਾ ਕਤਲ, ਅਣਪਛਾਤੇ ਹਮਲਾਵਰਾਂ ਨੇ ਘਰ 'ਚ ਵੜ੍ਹ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ; ਮੌਕੇ 'ਤੇ ਮੌਤ...
Punjab Transfers News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਅਤੇ 5 PCS ਅਧਿਕਾਰੀਆਂ ਦੇ ਤਬਾਦਲੇ; ਜਾਣੋ ਕਿੱਥੇ ਹੋਏ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਅਤੇ 5 PCS ਅਧਿਕਾਰੀਆਂ ਦੇ ਤਬਾਦਲੇ; ਜਾਣੋ ਕਿੱਥੇ ਹੋਏ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
Big News: ਸਿਆਸਤ 'ਚ ਵੱਡੀ ਹਲਚਲ, ਰਾਜਨੀਤੀ ਤੋਂ ਸੰਨਿਆਸ ਲੈਣਗੇ ਕਾਂਗਰਸ ਪ੍ਰਧਾਨ ਖੜਗੇ? ਜਾਣੋ ਇਸ ਬਿਆਨ ਤੋਂ ਬਾਅਦ ਕਿਉਂ ਛਿੜੀ ਚਰਚਾ?
ਸਿਆਸਤ 'ਚ ਵੱਡੀ ਹਲਚਲ, ਰਾਜਨੀਤੀ ਤੋਂ ਸੰਨਿਆਸ ਲੈਣਗੇ ਕਾਂਗਰਸ ਪ੍ਰਧਾਨ ਖੜਗੇ? ਜਾਣੋ ਇਸ ਬਿਆਨ ਤੋਂ ਬਾਅਦ ਕਿਉਂ ਛਿੜੀ ਚਰਚਾ?
India El Nino: ਭਾਰਤ 'ਤੇ ਮੰਡਰਾ ਰਿਹਾ 'ਅਲ ਨੀਨੋ' ਦਾ ਖ਼ਤਰਾ! ਜਾਣੋ ਕਿਵੇਂ ਵਧਣਗੀਆਂ ਮੁਸ਼ਕਿਲਾਂ ? IMD ਨੇ ਮਾਨਸੂਨ ਨੂੰ ਲੈ ਕੇ ਵੱਡੀ ਚੇਤਾਵਨੀ ਜਾਰੀ ਕੀਤੀ...
ਭਾਰਤ 'ਤੇ ਮੰਡਰਾ ਰਿਹਾ 'ਅਲ ਨੀਨੋ' ਦਾ ਖ਼ਤਰਾ! ਜਾਣੋ ਕਿਵੇਂ ਵਧਣਗੀਆਂ ਮੁਸ਼ਕਿਲਾਂ ? IMD ਨੇ ਮਾਨਸੂਨ ਨੂੰ ਲੈ ਕੇ ਵੱਡੀ ਚੇਤਾਵਨੀ ਜਾਰੀ ਕੀਤੀ...
IAF Aircraft Crash: ਅਸਮ ਦੇ ਜੋਰਹਾਟ 'ਚ ਵਾਪਰਿਆ ਵੱਡਾ ਹਾਦਸਾ, ਇੰਡੀਅਨ ਏਅਰਫੋਰਸ ਦਾ AN-32 ਏਅਰਕਰਾਫਟ ਕ੍ਰੈਸ਼, ਸਾਹਮਣੇ ਆਈ ਵੀਡੀਓ
IAF Aircraft Crash: ਅਸਮ ਦੇ ਜੋਰਹਾਟ 'ਚ ਵਾਪਰਿਆ ਵੱਡਾ ਹਾਦਸਾ, ਇੰਡੀਅਨ ਏਅਰਫੋਰਸ ਦਾ AN-32 ਏਅਰਕਰਾਫਟ ਕ੍ਰੈਸ਼, ਸਾਹਮਣੇ ਆਈ ਵੀਡੀਓ
ਗੁਰਦਾਸਪੁਰ 'ਚ ਨਗਰ ਕੌਂਸਲ ਚੋਣਾਂ ਦੀ ਵੋਟਿੰਗ ਸ਼ੁਰੂ, ਬੂਥਾਂ 'ਤੇ ਲੱਗੀ ਵੋਟਰਾਂ ਦੀ ਭੀੜ
ਗੁਰਦਾਸਪੁਰ 'ਚ ਨਗਰ ਕੌਂਸਲ ਚੋਣਾਂ ਦੀ ਵੋਟਿੰਗ ਸ਼ੁਰੂ, ਬੂਥਾਂ 'ਤੇ ਲੱਗੀ ਵੋਟਰਾਂ ਦੀ ਭੀੜ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੂਨ 2026
ਰਾਤ 11 ਵਜੇ ਤੋਂ ਬਾਅਦ ਜਾਗਣਾ ਪੈ ਸਕਦਾ ਭਾਰੀ, ਔਰਤਾਂ ਦੀ ਫਰਟੀਲਿਟੀ 'ਤੇ ਪਵੇਗਾ ਅਸਰ
ਰਾਤ 11 ਵਜੇ ਤੋਂ ਬਾਅਦ ਜਾਗਣਾ ਪੈ ਸਕਦਾ ਭਾਰੀ, ਔਰਤਾਂ ਦੀ ਫਰਟੀਲਿਟੀ 'ਤੇ ਪਵੇਗਾ ਅਸਰ
Embed widget