(Source: ECI/ABP News/ABP Majha)
Jalandhar News: ਸ਼ੀਤਲ ਅੰਗੁਰਾਲ ਨੇ AAP ਤੋਂ ਦਿੱਤਾ ਅਸਤੀਫਾ, ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਭੇਜਿਆ ਅਸਤੀਫਾ ਪੱਤਰ
Jalandhar News: ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਦੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।
Jalandhar News: ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਦੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਦੱਸ ਦੇਈਏ ਕਿ ਉਹ ਬੀਤੇ ਦਿਨ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੇ ਆਪਣਾ ਅਸਤੀਫਾ ਅੱਜ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਭੇਜ ਦਿੱਤਾ ਹੈ। ਅੰਗੁਰਲ ਕੱਲ੍ਹ 'ਆਪ' ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨਾਲ ਦਿੱਲੀ ਸਥਿਤ ਭਾਜਪਾ ਦਫ਼ਤਰ ਪਹੁੰਚ ਕੇ ਭਾਜਪਾ 'ਚ ਸ਼ਾਮਲ ਹੋਏ ਸਨ।
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ, ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਲੰਧਰ ਵਿੱਚ ਉਨ੍ਹਾਂ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪਾਰਟੀ ਦਾ ਗੱਦਾਰ ਵੀ ਕਿਹਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ਼ ਕਰ ਲਿਆ ਹੈ।
ਪੰਜਾਬ ਦੀ ਰਾਜਨੀਤੀ ਵਿੱਚ ਭੂਚਾਲ ਲਿਆ ਦੇਣ ਵਾਲੇ ਓਪਰੇਸ਼ਨ ਲੋਟਸ ਦੇ ਮੁੱਖ ਸ਼ਿਕਾਇਤਕਰਤਾ ਸ਼ੀਤਲ ਅਗੂਨਰਾਲ ਹੀ ਹੈ। ਕਰੀਬ ਡੇਢ ਸਾਲ ਪਹਿਲਾਂ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨੇ ਆਪਰੇਸ਼ਨ ਲੋਟਸ ਮਾਮਲੇ ਵਿੱਚ ਆਪਣੇ ਬਿਆਨ ਦਰਜ਼ ਕਰਵਾਏ ਸਨ।
ਮੁਹਾਲੀ ਥਾਣੇ ਵਿੱਚ ਕੇਸ ਦਰਜ਼ ਹੋਣ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ। ਪਰ ਡੇਢ ਸਾਲ ਬੀਤ ਜਾਣ 'ਤੇ ਵੀ ਵਿਜੀਲੈਂਸ ਦੀ ਜਾਂਚ 'ਚ ਅਜਿਹਾ ਕੋਈ ਤੱਥ ਸਾਹਮਣੇ ਨਹੀਂ ਆਇਆ, ਜਿਸ ਨਾਲ ਇਸ ਮਾਮਲੇ 'ਚ ਕਿਸੇ ਦਾ ਨਾਂ ਲਿਆ ਜਾ ਸਕੇ। ਦੂਜੇ ਪਾਸੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸ਼ੀਤਲ ਅੰਗੁਰਾਲ ਨੇ ਕੱਲ੍ਹ ਕਿਹਾ ਸੀ ਕਿ ਆਪ੍ਰੇਸ਼ਨ ਲੋਟਸ ਦੇ ਮਾਮਲੇ 'ਚ ਕੀ ਹੋਇਆ, ਇਸ ਬਾਰੇ ਉਹ ਜਲਦ ਹੀ ਵੱਡਾ ਖੁਲਾਸਾ ਕਰਨਗੇ।
ਇਹ ਵੀ ਪੜ੍ਹੋ: Punjab News: ਰੂਪਨਗਰ ਪੁਲਿਸ ਨੇ ਦੁਕਾਨਦਾਰ ਨਾਲ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ 24 ਘੰਟਿਆਂ ‘ਚ ਕੀਤਾ ਗ੍ਰਿਫਤਾਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Charging Train Coach: ਕੀ ਤੁਸੀਂ ਟ੍ਰੇਨ ਵਿੱਚ ਚਾਰਜ ਕਰਦੇ ਹੋ ਮੋਬਾਈਲ ਜਾਂ ਲੈਪਟਾਪ? ਜਾਣੋ ਭਾਰਤੀ ਰੇਲਵੇ ਦੇ ਨਿਯਮ, ਜਾ ਸਕਦੇ ਹੋ ਜੇਲ੍ਹ!