ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਟੀਨੂੰ ਪਾਰਟੀ 'ਚ ਸ਼ਾਮਲ ਹੋਣ ਲਈ ਚੰਡੀਗੜ੍ਹ ਸਥਿਤ ਸੀਐੱਮ ਹਾਊਸ ਪੁੱਜੇ ਸਨ। ਉਨ੍ਹਾਂ ਦੀ ਸ਼ਮੂਲੀਅਤ ਸੀ.ਐਮ ਮਾਨ ਨੇ ਪਾਰਟ ਵਿੱਚ ਕਰਵਾਈ ਹੈ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਕਈ ਸਮਰਥਕ ਵੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।


ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ!! ਦੁਆਬੇ ਦੀ ਸਿਆਸਤ ਦਾ ਵੱਡਾ ਨਾਂਅ, ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਫੜਿਆ 'ਆਪ' ਦਾ ਪੱਲਾ। ਸਨਮਾਨ ਕਰਦੇ ਹੋਏ, CM ਭਗਵੰਤ ਮਾਨ ਨੇ ਕਰਵਾਈ ਪਾਰਟੀ 'ਚ ਸ਼ਮੂਲੀਅਤ। ਟੀਨੂ ਜੀ ਦੁਆਬੇ ਇਲਾਕੇ ਦਾ ਵੱਡਾ ਦਲਿਤ ਚਿਹਰਾ ਨੇ






ਟੀਨੂੰ ਦੇ 'ਆਪ' 'ਚ ਸ਼ਾਮਲ ਹੋਣ ਦੀ ਚਰਚਾ ਕਾਫੀ ਸਮੇਂ ਤੋਂ ਚੱਲ ਰਹੀ ਸੀ। ਟੀਨੂੰ ਜਲੰਧਰ ਸੀਟ ਤੋਂ 'ਆਪ' ਦੇ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ, ਕਿਉਂਕਿ ਟੀਨੂੰ ਦੀ ਜਲੰਧਰ 'ਚ ਦਲਿਤ ਵੋਟਾਂ 'ਤੇ ਮਜ਼ਬੂਤ ​​ਪਕੜ ਹੈ।


ਦੱਸ ਦਈਏ ਕਿ ਪਵਨ ਕੁਮਾਰ ਟੀਨੂੰ ਦੀ ਜਲੰਧਰ ਦੇ ਆਦਮਪੁਰ ਅਤੇ ਆਸਪਾਸ ਦੇ ਇਲਾਕਿਆਂ 'ਚ ਚੰਗੀ ਪਕੜ ਹੈ। ਪਵਨ ਕੁਮਾਰ ਟੀਨੂੰ 2012 ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੇ ਮੈਂਬਰ ਚੁਣੇ ਗਏ ਸਨ। ਟੀਨੂੰ ਸ਼ੁਰੂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਰਹੇ ਹਨ। ਉਨ੍ਹਾਂ ਨੇ 2014 ਦੀਆਂ ਲੋਕ ਸਭਾ ਚੋਣਾਂ ਲੜੀਆਂ, ਪਰ 70981 ਵੋਟਾਂ ਨਾਲ ਹਾਰ ਗਏ। ਟੀਨੂੰ 2017 ਵਿੱਚ ਦੂਜੀ ਵਾਰ ਵਿਧਾਇਕ ਚੁਣੇ ਗਏ ਸਨ। ਪਿਛਲੀਆਂ ਚੋਣਾਂ ਵਿੱਚ ਉਹ ਕਾਂਗਰਸ ਦੇ ਸੁਰਿੰਦਰ ਸਿੰਘ ਕੋਟਲੀ ਤੋਂ ਹਾਰ ਗਏ ਸਨ।


ਜ਼ਿਕਰ ਕਰ ਦਈਏ  ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਤੋਂ ਟਿਕਟ ਦਿੱਤੀ ਗਈ ਸੀ। ਪਰ ਟਿਕਟ ਮਿਲਣ ਤੋਂ ਬਾਅਦ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਭਾਜਪਾ ਨੇ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਸੀਟ ਤੋਂ ਟਿਕਟ ਵੀ ਦਿੱਤੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।