Jalandhar News: ਜਲੰਧਰ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਇੱਥੇ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ ਮਨਾ ਕੇ ਵਾਪਸ ਆ ਰਹੇ ਸਕੂਟਰ ਸਵਾਰ ਦੋ ਦੋਸਤਾਂ ਦੀ ਦਰਦਨਾਕ ਮੌਤ ਹੋ ਗਈ। ਉਨ੍ਹਾਂ ਦੇ ਸਕੂਟਰ ਨੂੰ ਪਹਿਲਾਂ ਇੱਕ ਕਾਲੀ ਕਾਰ ਨੇ ਸਾਈਡ ਤੋਂ ਟੱਕਰ ਮਾਰ ਦਿੱਤੀ ਤੇ ਇਸ ਤੋਂ ਬਾਅਦ ਪਿੱਛੇ ਤੋਂ ਆ ਰਹੀ ਸਬਜ਼ੀਆਂ ਨਾਲ ਭਰੀ ਇੱਕ ਮਹਿੰਦਰਾ ਪਿਕਅੱਪ ਉਨ੍ਹਾਂ ਦੇ ਉੱਪਰੋਂ ਲੰਘ ਗਈ।


ਹਾਸਲ ਜਾਣਕਾਰੀ ਮੁਤਾਬਕ ਪਿਕਅੱਪ ਉਨ੍ਹਾਂ ਨੂੰ ਕਾਫ਼ੀ ਦੂਰ ਤੱਕ ਘਸੀਟਦੀ ਰਹੀ  ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 30 ਸਾਲਾ ਪੰਕਜ ਤੇ 31 ਸਾਲਾ ਮੋਹਿਤ ਵਜੋਂ ਹੋਈ ਹੈ, ਜੋ ਬਸਤੀ ਦੇ ਰਹਿਣ ਵਾਲੇ ਸਨ। ਦੋਵੇਂ ਦੋਸਤ ਕਾਰੋਬਾਰੀ ਹਨ। ਇੱਕ ਦਾ ਖੇਡਾਂ ਦਾ ਕਾਰੋਬਾਰ ਸੀ ਤੇ ਦੂਜੇ ਦਾ ਨਿਰਯਾਤ ਕਾਰੋਬਾਰ ਸੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਨੁਕਸਾਨੇ ਗਏ ਵਾਹਨਾਂ ਨੂੰ ਕਸਟਡੀ ਵਿੱਚ ਲੈ ਲਿਆ ਗਿਆ ਹੈ।




ਪਿਕਅੱਪ ਗੱਡੀ ਉਨ੍ਹਾਂ ਨੂੰ ਕਾਫ਼ੀ ਦੂਰ ਤੱਕ ਘਸੀਟਦੀ ਰਹੀ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੰਕਜ ਦੇ ਵਿਆਹ ਨੂੰ ਸਿਰਫ਼ ਤਿੰਨ ਮਹੀਨੇ ਹੀ ਹੋਏ ਸਨ। ਮੋਹਿਤ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਵਿੱਚ ਰੁੱਝੀ ਹੋਈ ਹੈ। ਕੈਮਰਿਆਂ ਵਿੱਚ ਇੱਕ ਕਾਲੀ ਕਾਰ ਦਿਖਾਈ ਦਿੱਤੀ, ਪਰ ਉਸ ਦਾ ਨੰਬਰ ਨਹੀਂ ਪਤਾ ਲੱਗ ਸਕਿਆ।



ਪੁਲਿਸ ਮੁਤਾਬਕ ਅੱਜ ਸਵੇਰੇ 2:15 ਵਜੇ ਸੂਚਨਾ ਮਿਲੀ ਕਿ ਕਟਾਰੀਆ ਹਸਪਤਾਲ ਦੇ ਨੇੜੇ ਇੱਕ ਹਾਦਸਾ ਵਾਪਰਿਆ ਹੈ। ਇਸ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਦੱਸਿਆ ਕਿ ਹਾਦਸੇ ਸਮੇਂ ਦੋਵੇਂ ਨੌਜਵਾਨ ਸਕੂਟਰ 'ਤੇ ਸਵਾਰ ਸਨ। ਉਸੇ ਵੇਲੇ ਇੱਕ ਕਾਰ ਨੇ ਉਨ੍ਹਾਂ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਉਹ ਪਿੱਛੇ ਤੋਂ ਆ ਰਹੀ ਮਹਿੰਦਰਾ ਪਿਕਅੱਪ ਦੀ ਲਪੇਟ ਵਿੱਚ ਆ ਗਏ।



ਹਾਦਸਾ ਇੰਨਾ ਖ਼ਤਰਨਾਕ ਸੀ ਕਿ ਦੋਵੇਂ ਦੋਸਤ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੇ ਸਰੀਰ ਵਿੱਚੋਂ ਬਹੁਤ ਸਾਰਾ ਖੂਨ ਵਹਿ ਰਿਹਾ ਸੀ ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਦੋਸਤ ਆਪਣੇ ਦੋ ਹੋਰ ਦੋਸਤਾਂ ਨਾਲ ਇੱਕ ਦੋਸਤ ਦੀ ਜਨਮ ਦਿਨ ਦੀ ਪਾਰਟੀ ਤੋਂ ਘਰ ਵਾਪਸ ਆ ਰਹੇ ਸਨ। ਜਦੋਂ ਉਹ ਅੰਬੇਡਕਰ ਚੌਕ ਤੋਂ ਫੁੱਟਬਾਲ ਚੌਕ ਵੱਲ ਆ ਰਹੇ ਸੀ ਤਾਂ ਇੱਕ ਅਣਪਛਾਤੀ ਕਾਲੇ ਰੰਗ ਦੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਉਹ ਪਿੱਛੇ ਤੋਂ ਆ ਰਹੀ ਮਹਿੰਦਰਾ ਪਿਕਅੱਪ ਦੀ ਲਪੇਟ ਵਿੱਚ ਆ ਗਏ।