ਜਲੰਧਰ 'ਚ ਦੁਕਾਨ ਨੂੰ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ , ਕਰਮਚਾਰੀਆਂ ਨੇ ਬੁਝਾਈ ਅੱਗ
Jalandhar News : ਜਲੰਧਰ ਦੇ ਸੰਘਾ ਚੌਂਕ ਦੇ ਕੋਲ ਸਥਿਤ ਇੱਕ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ ਹੈ। ਕੁੱਝ ਹੀ ਦੇਰ ਵਿੱਚ ਰਜਾਈ ਬਣਾਉਣ ਵਾਲੀ ਦੁਕਾਨ ਨੂੰ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਪੂਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਜਦੋਂ ਫਾਇਰ ਬ੍ਰਿਗੇਡ ਦੀਆਂ
ਦੁਕਾਨ 'ਤੇ ਕੰਮ ਕਰਦੇ ਪ੍ਰਵਾਸੀ ਨੌਜਵਾਨ ਨੇ ਦੱਸਿਆ ਕਿ ਉਹ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲਗਾ ਸਕੇ ਅਤੇ ਅੱਗ ਬਹੁਤ ਤੇਜ਼ੀ ਨਾਲ ਫੈਲ ਗਈ ਅਤੇ ਕੁਝ ਹੀ ਸਮੇਂ 'ਚ ਪੂਰੀ ਦੁਕਾਨ ਸੜ ਕੇ ਸੁਆਹ ਹੋ ਗਈ। ਨੌਜਵਾਨ ਨੇ ਦੱਸਿਆ ਕਿ 3 ਤੋਂ 4 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਧੇ ਘੰਟੇ ਬਾਅਦ ਪਹੁੰਚੀਆਂ ਤਾਂ ਦੁਕਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ। ਫਾਇਰ ਵਿਭਾਗ ਦੇ ਮੁਲਾਜ਼ਮਾਂ ਨੇ ਬਹੁਤ ਮੁਸ਼ਕਿਲ ਨਾਲ ਅੱਗ 'ਤੇ ਕਾਬੂ ਪਾਇਆ ਹੈ।
ਫਾਇਰ ਵਿਭਾਗ ਦੇ ਕਰਮਚਾਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੰਘਾ ਚੌਕ ਨੇੜੇ ਇਕ ਦੁਕਾਨ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਉਹ ਤੁਰੰਤ ਵਾਹਨਾਂ ਸਮੇਤ ਮੌਕੇ 'ਤੇ ਪੁੱਜੇ ਅਤੇ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਨੇ ਦੱਸਿਆ ਕਿ ਰੂੰ ਤੋਂ ਰਜਾਈ ਬਣਾਉਣ ਵਾਲੀ ਦੁਕਾਨ ਨੂੰ ਅੱਗ ਲੱਗ ਗਈ ਹੈ। ਨੌਜਵਾਨ ਨੇ ਦੱਸਿਆ ਕਿ 3 ਤੋਂ 4 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।