Jalandhar News: LPU ਦੇ ਗੇਟ 'ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ, 2 ਜ਼ਖ਼ਮੀ, 30 ਬਦਮਾਸ਼ਾਂ ਨੇ ਕੀਤਾ ਕਾਤਲਾਨਾ ਹਮਲਾ
ਅਰਜਨ ਸਿੰਘ ਰਾਣਾ ਨੇ ਦੱਸਿਆ ਕਿ ਉਨ੍ਹਾਂ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ 'ਚ ਮਨੋਹਰ, ਰੋਸ਼ਨ, ਸਾਬਾ, ਅਭਿਸ਼ੇਕ ਅਤੇ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਸਨ। ਇਨ੍ਹਾਂ 'ਚੋਂ ਰੌਸ਼ਨ ਹਮੇਸ਼ਾ ਪੁਲਿਸ ਵਾਲਿਆਂ ਨਾਲ ਘੁੰਮਦਾ ਰਹਿੰਦਾ ਹੈ।
Jalandhar News: ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਕੋਲ ਖੜ੍ਹੇ ਨੌਜਵਾਨਾਂ 'ਤੇ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ। ਉਨ੍ਹਾਂ ਉੱਥੇ ਤਾਬੜਤੋੜ ਗੋਲੀਆਂ ਵੀ ਚਲਾਈਆਂ। ਇਸ ਹਮਲੇ ਵਿੱਚ ਇੱਕ ਨੌਜਵਾਨ ਜਿਸ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਵਜੋਂ ਹੋਈ ਹੈ, ਉਸ ਦੀ ਮੌਤ ਹੋ ਗਈ ਹੈ। ਜਦੋਂ ਕਿ ਹਮਲੇ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ ਹਨ।
30 ਨੌਜਵਨਾਂ ਨੇ ਹਥਿਆਰਾਂ ਨਾਲ ਕੀਤਾ ਹਮਲਾ
ਹਮਲੇ 'ਚ ਜ਼ਖਮੀ ਹੋਇਆ ਅਰਜਨ ਸਿੰਘ ਰਾਣਾ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਹੈ। ਉਸ ਨੇ ਦੱਸਿਆ ਕਿ ਉਸ ਦਾ ਭਰਾ ਹਰਪ੍ਰੀਤ ਅਤੇ ਦੋਸਤ ਸੌਰਭ ਆਪਣੇ ਦੋਸਤ ਮਨੀ ਨੂੰ ਛੱਡਣ ਲਈ ਕਿਸੇ ਹੋਰ ਪੀਜੀ ਜਾ ਰਹੇ ਸਨ। ਉਹ ਲਾਅ ਗੇਟ ਕੋਲ ਖੜ੍ਹਾ ਸੀ। ਇਸ ਦੌਰਾਨ ਕਰੀਬ 25 ਤੋਂ 30 ਨੌਜਵਾਨ ਬਾਈਕ 'ਤੇ ਸਵਾਰ ਹੋ ਕੇ ਆਏ। ਸਾਰਿਆਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਨੇ ਹਮਲਾ ਕਰ ਦਿੱਤਾ।
ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ
ਅਰਜਨ ਨੇ ਦੱਸਿਆ ਕਿ ਕੁਝ ਹਮਲਾਵਰਾਂ ਕੋਲ ਪਿਸਤੌਲ ਵੀ ਸਨ। ਉਨ੍ਹਾਂ ਨੇ ਆਉਂਦੇ ਹੀ ਉਸ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਜ਼ਖਮੀ ਹਰਪ੍ਰੀਤ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਅਰਜਨ ਨੇ ਦੱਸਿਆ ਕਿ ਉਸ ਦੇ ਭਰਾ ਹਰਪ੍ਰੀਤ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਉਹ ਇੱਥੇ ਇੱਕ ਜੂਸ ਬਾਰ ਵਿੱਚ ਕੰਮ ਕਰਦਾ ਸੀ।
ਪੁਲਿਸ ਦਾ ਸਾਥੀ ਹੋਣ ਦਾ ਇਲਜ਼ਾਮ
ਅਰਜਨ ਸਿੰਘ ਰਾਣਾ ਨੇ ਦੱਸਿਆ ਕਿ ਉਨ੍ਹਾਂ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ 'ਚ ਮਨੋਹਰ, ਰੋਸ਼ਨ, ਸਾਬਾ, ਅਭਿਸ਼ੇਕ ਅਤੇ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਸਨ। ਇਨ੍ਹਾਂ 'ਚੋਂ ਰੌਸ਼ਨ ਹਮੇਸ਼ਾ ਪੁਲਿਸ ਵਾਲਿਆਂ ਨਾਲ ਘੁੰਮਦਾ ਰਹਿੰਦਾ ਹੈ। ਰਾਤ ਨੂੰ ਵੀ ਹਮਲੇ ਤੋਂ ਬਾਅਦ ਉਹ ਪੁਲਿਸ ਦੀ ਕਾਰ ਵਿੱਚ ਹੀ ਚਲਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।