Jalandhar News: ਪੰਜਾਬ ਵਿੱਚ ਰੋਜ਼ਾਨਾ ਹੀ ਗੋਲੀਆਂ ਚੱਲਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਸ ਨਾਲ ਕਾਨੂੰਨ ਵਿਵਸਥਾ ਉੱਤੇ ਵੀ ਸਵਾਲ ਉੱਠ ਰਹੇ ਹਨ। ਲੋਕਾਂ ਦੇ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਬੀਤੀ ਰਾਤ ਜਲੰਧਰ ਸ਼ਹਿਰ ਤੋਂ ਵੀ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਲੱਧੇਵਾਲੀ ਇਲਾਕੇ ਵਿਚ ਦੇਰ ਰਾਤ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ।
ਹੋਰ ਪੜ੍ਹੋ : ਮਾਪਿਆਂ ਨੇ ਮਰਜ਼ੀ ਤੋਂ ਉਲਟ ਕਰਵਾਇਆ ਦਾਖਲ, ਚਾਰ ਵਿਦਿਆਰਥੀਆਂ ਨੇ ਖਾਧਾ ਜ਼ਹਿਰ
ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ
ਜਾਣਕਾਰੀ ਮੁਤਾਬਕ ਗੁਰਦੁਆਰਾ ਸਿੰਘ ਸਭਾ ਨੇੜੇ ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ਵੱਲੋਂ ਅਸਲੇ ਨਾਲ ਫਾਇਰ ਕੀਤੇ ਗਏ। ਇਸ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਸੈਰ ਕਰ ਰਹੇ ਨੇ ਸਖ਼ਸ਼ ਨੇ ਮਸਾ ਬਚਾਈ ਜਾਨ
ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਇਕ ਵਿਅਕਤੀ ਸੈਰ ਕਰਨ ਲਈ ਘਰ ਤੋਂ ਬਾਹਰ ਨਿਕਲਿਆ ਅਤੇ ਸੈਰ ਕਰਦੇ ਸਮੇਂ ਅਚਾਨਕ 2 ਨੌਜਵਾਨ ਬਾਈਕ 'ਤੇ ਸਵਾਰ ਹੋ ਕੇ ਆਏ ਤੇ ਉਨ੍ਹਾਂ ਨੇ ਉਕਤ ਵਿਅਕਤੀ ਦੇ ਕੋਲ ਆ ਕੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਉਕਤ ਵਿਅਕਤੀ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਾਈਕ ਸਵਾਰ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਜਦੋਂ ਲੋਕਾਂ ਨੇ ਵੀ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਤਾਂ ਉਹ ਵੀ ਸਾਰੇ ਡਰ ਗਏ।
ਮੌਕੇ 'ਤੇ ਪਹੁੰਚੀ ਪੁਲਿਸ
ਮੌਕੇ 'ਤੇ ਮੌਜੂਦ ਵਿਅਕਤੀ ਦੀ ਪਛਾਣ ਸੰਦੀਪ ਖੋਸਲਾ ਵਜੋਂ ਹੋਈ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ ਤਾਂ ਜੋ ਗੋਲੀਆਂ ਚਲਾ ਕੇ ਗਏ ਨੌਜਵਾਨਾਂ ਨੂੰ ਫੜਿਆ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।